< Йов 29 >

1 И Иов още продължи беседата си като казваше:
ਅੱਯੂਬ ਨੇ ਤਰਕ ਦੇ ਕੇ ਆਖਿਆ,
2 О, да бях както в предишните месеци, Както в дните, когато Бог ме пазеше,
“ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,
3 Когато светилникът Му светеше на главата ми, И със светлината Му ходех в тъмнината;
ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,
4 Както бях в дните на зрелостта си, Когато съветът от Бога бдеше над шатъра ми;
ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
5 Когато Всемогъщият беше още с мене, И децата ми бяха около мене;
ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,
6 Когато миех стъпките си с масло, И скалата изливаше за мене реки от дървено масло!
ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।
7 Когато през града излизах на портата, И приготвях седалището си на пазара,
“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
8 Младите, като ме гледаха, се криеха, И старците ставаха и стояха прави;
ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।
9 Първенците се въздържаха от говорене, И туряха ръка на устата си;
ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।
10 Гласът на началниците замлъкваше, И езикът им залепваше за небцето им;
੧੦ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।
11 Ухо, като ме чуеше, ублажаваше ме, И око, като ме виждаше, свидетелствуваше за мене;
੧੧ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,
12 Защото освобождавах сиромаха, който викаше, И сирачето, и онзи, който нямаше помощник.
੧੨ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।
13 Благословението от този, който бе близо до загиване, идеше на мене; И аз веселях сърцето на вдовицата.
੧੩ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।
14 Обличах правдата, и тя ми беше одежда; Моята правдивост ми беше като мантия и корона.
੧੪ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
15 Аз бях очи на слепия, И нозе на хромия.
੧੫ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,
16 Бях баща на сиромасите; Изследвах делото на непознатия мене.
੧੬ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ
17 Трошех челюстите на несправедливия, И изтеглях лова из зъбите му.
੧੭ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।
18 Тогава думах: Ще умра в гнездото си; И дните ми ще се умножат, както пясъка.
੧੮“ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।
19 Коренът ми е прострян към водите; И росата намокрюва цяла нощ клоните ми.
੧੯ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।
20 Славата ми зеленее още в мене; И лъкът ми се укрепява в ръката ми.
੨੦ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।
21 Човеците чакаха да ме слушат, И мълчаха, за да чуят съветите ми.
੨੧“ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ।
22 Подир моите думи те не притуряха нищо; Словото ми капеше върху тях;
੨੨ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।
23 За мене очакваха като за дъжд, И устата ми зееха като за пролетен дъжд.
੨੩ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ
24 Усмихвах се на тях, когато бяха в отчаяние; И те не можаха да потъмнеят светлостта на лицето ми.
੨੪ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।
25 Избирах пътя към тях, и седях пръв помежду им, И живеех като цар всред войската, Както онзи, който утешава наскърбените.
੨੫ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”

< Йов 29 >