< Лука 24 >
1 А в първия ден на седмицата, сутринта рано, жените дойдоха на гроба, носещи ароматите, които бяха приготвили.
੧ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ।
2 О и как нашите главни свещеници и началници Го предадоха да бъде осъден на смърт и Го разпнаха.
੨ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ।
3 И като влязоха, не намериха тялото на Господа Исуса.
੩ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ।
4 И когато бяха в недоумение за това, ето застанаха пред тях двама мъже с ослепително облекло.
੪ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।
5 И обзети от страх, те наведоха лицата си до земята; а мъжете им рекоха: Защо търсите живия между мъртвите?
੫ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?
6 Няма Го тука, но възкръсна. Спомнете си какво ви говореше, когато беше още в Галилея,
੬ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
7 като казваше, че Човешкият Син трябва да бъде предаден в ръцете на грешни човеци, да бъде разпнат, и в третия ден да възкръсне.
੭ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।
8 И спомниха си думите му.
੮ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ।
9 И като се върнаха от гроба, известиха всичко това на единадесетте и на всичките други.
੯ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ।
10 А бяха Магдалина Мария, и Иоанна, и Мария Якововата майка и другите жени с тях, които казаха тия неща на апостолите.
੧੦ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।
11 А тия думи им се видяха като празни приказки, и не вярваха.
੧੧ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ।
12 А Петър стана и изтича на гроба, и, като надникна, видя саваните, сложени отделно; и отиде у дома си, чудейки се за станалото.
੧੨ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।
13 И, ето, в същия ден двама от тях отиваха в едно село на име Емаус, шестдесет стадии(Около 11 километра.) далеч от Ерусалим.
੧੩ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।
14 И те се разговаряха помежду си за всичко онова, що бе станало.
੧੪ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ।
15 И като се разговаряха и разискваха, сам Исус се приближи и вървеше с тях;
੧੫ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ,
16 Но очите им се удържаха да Го не познаят.
੧੬ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ।
17 И рече им: Какви са тия думи, които разменявате помежду си, като пътувате? И те се спряха натъжени.
੧੭ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।
18 И един от тях, на име Клеопа, в отговор Му рече: Само ти ли си пришелец в Ерусалим и не знаеш станалото там тия дни?
੧੮ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?
19 И рече им: Кое? А те му рекоха: Станалото с Исуса Назарянина, Който бе пророк, силен в дело и в слово пред Бога и пред всичките люде;
੧੯ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।
20 и как нашите главни свещеници и началници Го предадоха да бъде осъден на смърт и Го разпнаха.
੨੦ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ।
21 А ние се надявахме, че Той е Онзи, Който ще избави Израиля. И освен всичко това, вече е трети ден, откак стана това.
੨੧ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ।
22 При туй и някои жени измежду нас ни смаяха, които като отишли отзарана на гроба,
੨੨ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ,
23 и не намерили тялото Му, дойдоха и казаха, че видели и видение на ангели, които казали, че Той бил жив.
੨੩ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ!
24 И някои от ония, които бяха с нас, отидоха на гроба, и намериха тъй както рекоха жените; а Него не видели.
੨੪ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ।
25 И Той им рече: О несмислени и мудни по сърце да вярвате всичко, което са говорили пророците!
੨੫ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ!
26 Не трябваше ли Христос да пострада така и да влезе в славата Си?
੨੬ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?
27 И като почна от Моисея и от всичките пророци, тълкуваше им писаното за Него във всичките писания.
੨੭ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।
28 И приближиха селото, в което отиваха; Той се държеше, като че отива по-надалеч.
੨੮ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ।
29 Но те Го нудеха, казвайки: Остани с нас, защото е привечер, и денят вече е превалил. И Той влезе да остане с тях.
੨੯ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।
30 И като седна с тях на трапезата, взе хляба и благослови, разчупи и даде им.
੩੦ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।
31 И очите им се отвориха и Го познаха; а Той стана невидим за тях.
੩੧ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ।
32 И рекоха помежду си: Не гореше ли в нас сърцето, когато ни говореше по пътя и когато ни тълкуваше писанията?
੩੨ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?
33 И в същия час станаха и се върнаха в Ерусалим, гдето намериха събрани единадесетте и тия, които бяха с тях,
੩੩ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ,
34 които и казаха: Господ наистина възкръснал и се явил на Симона.
੩੪ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ!
35 Те пък разправиха станалото по пътя, и как Го познаха, когато разчупваше хляба.
੩੫ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।
36 И когато говореха за това, сам Исус застана посред тях и каза им: Мир вам!
੩੬ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ।
37 А те се стреснаха и се уплашиха, като мислеха, че виждат дух.
੩੭ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ।
38 И Той им рече: Защо се смущавате? И защо се пораждат такива мисли в сърцата ви?
੩੮ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?
39 Погледнете ръцете Ми и нозете Ми, че съм Аз същият; попипайте Ме и вижте, защото дух няма меса и кости, както виждате, че Аз имам.
੩੯ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।
40 И като рече това, показа им ръцете и нозете си.
੪੦ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ।
41 Но понеже те от радост още не вярваха и се чудеха, Той рече: Имате ли тук нещо за ядене?
੪੧ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ?
42 И дадоха му част от печена риба [и меден сок].
੪੨ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ।
43 И взе та яде пред тях.
੪੩ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ।
44 И рече им: Тия са думите, които ви говорих, когато бях още с вас, че трябва да се изпълни всичко, което е писано за Мене в Моисеевия закон, в пророците и в псалмите.
੪੪ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।
45 Тогава им отвори ума, за да разберат писанията.
੪੫ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ।
46 И рече им: Така е писано, че Христос трябва да пострада и да възкръсне от мъртвите в третия ден,
੪੬ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।
47 и че трябва да се проповядва в Негово име покаяние и прощение на греховете между всичките народи, като се започне от Ерусалим.
੪੭ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।
48 Вие сте свидетели на това.
੪੮ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।
49 И, ето, Аз изпращам върху вас обещанието на Отца Ми; а вие стойте в града [Ерусалим], докато се облечете със сила от горе.
੪੯ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ।
50 И ги заведе до едно място срещу Витания; и дигна ръцете Си да ги благослови.
੫੦ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
51 И като ги благославяше, отдели се от тях, и се възнесе на небето.
੫੧ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।
52 И те Му се поклониха, и върнаха се в Ерусалим с голяма радост;
੫੨ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ।
53 и бяха постоянно в храма, [хвалещи и] благославящи Бога. [Амин].
੫੩ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।