< Числа 25 >
1 А докато Израил оставаше в Ситим, людете почнаха да блудствуват с моавките;
੧ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਵਿਭਚਾਰ ਕਰਨ ਲੱਗ ਪਏ।
2 защото те канеха людете на жертвите на боговете си, и людете ядяха и се кланяха на боговете им.
੨ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ।
3 Израил се привърза за Ваалфегора; и Господният гняв пламна против Израиля.
੩ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।
4 Тогава Господ рече на Моисея: Хвани всичките първенци на людете и обеси ги за Господа пред слънцето, за да се отвърне от Израиля Господният яростен гняв.
੪ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
5 И Моисей рече на Израилевите съдии: Убийте всеки подчинените си човеци, които се привързаха за Ваалфегора.
੫ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!
6 И, ето, един от израилтяните дойде и доведе на братята си една мадиамка пред очите на Моисея и пред цялото общество израилтяни, когато те плачеха пред входа на шатъра за срещане.
੬ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।
7 А Финеес, син на Елеазара син на свещеника Аарона, като видя стана изсред обществото, взе копие в ръката си,
੭ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
8 и влезе подир израилтянина в спалнята та прободе и двамата - израилтянина и жената в корема й. Така язвата престана от израилтяните.
੮ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।
9 А умрелите от язвата бяха двадесет и четири хиляди души.
੯ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।
10 Тогава Господ говори на Моисея, казвайки:
੧੦ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
11 Финеес, син на Елеазара, син на свещеника Аарона, отвърна яростта Ми от израилтяните; понеже показа ревността всред тях подобна на Моята, така щото Аз не изтребих израилтяните в ревността си.
੧੧ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ।
12 За това кажи му: Ето, Аз му давам Моя завет на мир;
੧੨ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ।
13 ще бъде нему и на потомството му подир него завет на вечно свещенство, защото беше ревностен за своя Бог и направи умилостивение за израилтяните.
੧੩ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।
14 А името на убитият израилтянин, който беше убит с мадиамката, беше Зимрий син на Салу, първенец на един бащин дом от симеонците.
੧੪ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।
15 И името на убитата мадиамка беше Хазвия, дъщеря на Сура, началник на людете, от един бащин дом в Мадиам.
੧੫ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।
16 След това Господ говори на Моисея, казвайки:
੧੬ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ,
17 Измъчвайте мадиамците и поразете ги;
੧੭ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਜਾਨੋਂ ਮਾਰੋ।
18 защото те ви измъчват с коварствата, с които ви примамиха чрез Фегора и чрез сестра си Хазвия, дъщеря на един мадиамски първенец, която беше убита в деня на язвата наложена поради Фегора.
੧੮ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।