< Псалми 11 >
1 За първия певец. Давидов псалом. На Господа уповавам; Как думате на душата ми: Бягай в гората ваша като птица?
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
2 Понеже, ето, нечестивите запъват лъка, Приготвят стрелите си на тетивите За да устрелят в тъмно ония, които са с право сърце.
੨ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
3 Защото основанията се разориха; А праведният що е извършил?
੩ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
4 Господ е в светия Си храм, Чиито престол е на небето; Очите му гледат, клепачите Му изпитват човешките чада.
੪ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
5 Господ изпитва праведния; А душата Му мрази нечестивия и онзи, който обича насилие.
੫ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
6 Над нечестивите ще направи примки; Огън и сяра и горещ вятър ще бъдат съдържанието на чашата им.
੬ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
7 Защото праведният Бог обича правдата; Праведният човек ще гледа лицето Му.
੭ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।