< 1 Samueli 5 >

1 Afilisti atalanda Bokosi la Mulungu lija, analitenga kuchoka ku Ebenezeri kupita ku Asidodi.
ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ।
2 Kenaka anatenga Bokosi la Chipanganolo nabwera nalo ku nyumba ya Dagoni ndi kuliyika pambali pa Dagoni.
ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ।
3 Anthu a ku Asidodi atadzuka mmawa mwake, anangoona Dagoni atagwa pansi chafufumimba pamaso pa Bokosi la Yehova! Iwo anatenga Dagoni ndi kumuyimika pamalo pake.
ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ।
4 Koma mmawa mwakenso atadzuka, anaona Dagoni atagwa chafufumimba pamaso pa Bokosi la Yehova. Mutu wake ndi manja ake zinali zitaduka ndi kugwera pa khonde polowera, thunthu lake lokha ndilo linatsala.
ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।
5 Nʼchifukwa chake mpaka lero ansembe a Dagoni kapena wina aliyense amene amalowa mʼkachisi wa Dagoni ku Asidodi saponda pa khonde.
ਇਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਉਹ ਸਾਰੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੱਕ ਬੂਹੇ ਦੇ ਸਾਹਮਣੇ ਪੈਰ ਨਹੀਂ ਧਰਦੇ।
6 Yehova analanga koopsa anthu a ku Asidodi. Yehova anawawononga ndi kuwazunza ndi zithupsa Asidoniwa pamodzi ndi anthu a madera ozungulira.
ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ।
7 Anthu a ku Asidodi ataona zimene zimachitika anati, “Bokosi la Mulungu wa Israeli lisakhale kuno chifukwa akutizunza ife pamodzi ndi mulungu wathu Dagoni.”
ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।
8 Choncho anayitana atsogoleri onse a Afilisti kuti asonkhane ndipo anawafunsa kuti, “Kodi Bokosi la Mulungu wa Israeli tichite nalo chiyani?” Iwo anayankha kuti, “Bokosi la Mulungu wa Israeli lipite ku Gati.” Kotero analichotsa Bokosi la Mulungu wa Israelilo.
ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।
9 Koma atafika nalo ku Gati, Yehova analanga mzindawo, ndipo anthu anachita mantha aakulu. Iye anazunza anthu a mu mzindawo, ana ndi akulu omwe, ndi zithupsa.
ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ।
10 Choncho anatumiza Bokosi la Mulungu ku Ekroni. Koma Bokosi la Mulungu lija litangofika ku Ekroni, anthu a ku Ekroni analira kuti, “Abwera nalo Bokosi la Mulungu wa Israeli kwa ife kuti atiphe pamodzi ndi anthu athu.”
੧੦ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਦ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ, ਕਿ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਇਸ ਲਈ ਲਿਆਏ ਹਨ, ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਕਰਨ।
11 Kotero iwo anayitana atsogoleri onse a Afilisti kuti asonkhane ndipo anati, “Chotsani Bokosi la Mulungu wa Israeli, libwerere ku malo ake. Tikapanda kutero lidzatipha ife ndi anthu athu.” Pakuti mu mzinda monse munali mantha aakulu kwambiri ndipo Mulungu ankawalanga kwambiri anthu a kumeneko.
੧੧ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।
12 Anthu amene sanafe anavutika ndi zithupsa, ndipo kulira kwa anthu a mu mzindamo kunamveka kumwamba.
੧੨ਉਹ ਲੋਕ ਜੋ ਮਰੇ ਨਹੀਂ ਸਨ, ਉਹ ਗਿਲ੍ਹਟੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ।

< 1 Samueli 5 >