< 2 Mbiri 11 >

1 Rehobowamu atafika ku Yerusalemu anasonkhanitsa asilikali 180,000 a fuko la Yuda ndi Benjamini kuti akachite nkhondo ndi Israeli, kuti abwezeretse ufumu kwa Rehobowamu.
ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
2 Koma Yehova anayankhula ndi munthu wa Mulungu Semaya kuti,
ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਅਯਾਹ ਨੂੰ ਆਇਆ
3 “Kawuze Rehobowamu mwana wa Solomoni mfumu ya Yuda ndi Aisraeli onse ali mu Yuda ndi Benjamini kuti,
ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
4 ‘Yehova akuti: Musapite kukamenyana ndi abale anu. Pitani kwanu, aliyense wa inu, pakuti izi ndikuchita ndine.’” Choncho anamvera mawu a Yehova ndi kubwerera osapita kukamenyana ndi Yeroboamu.
ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ।
5 Rehobowamu amakhala mu Yerusalemu ndipo anamanga mizinda ya chitetezo iyi mu Yuda:
ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
6 Betelehemu, Etamu, Tekowa,
ਸੋ ਉਸ ਨੇ ਬੈਤਲਹਮ, ਏਟਾਮ, ਤਕੋਆਹ
7 Beti Zuri, Soko, Adulamu,
ਬੈਤ ਸੂਰ, ਸੋਕੋਹ, ਅਦੁੱਲਾਮ,
8 Gati, Maresa, Zifi,
ਗਥ, ਮਾਰੇਸ਼ਾਹ, ਜ਼ੀਫ,
9 Adoraimu, Lakisi, Azeka,
ਅਦੋਰਇਮ, ਲਾਕੀਸ਼, ਅਜ਼ੇਕਾਹ,
10 Zora, Ayaloni ndi Hebroni. Iyi ndiye inali mizinda yotetezedwa ya Yuda ndi Benjamini.
੧੦ਸਾਰਾਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
11 Iye anakhwimitsa chitetezo cha mizindayi ndipo anayikamo atsogoleri a ankhondo, pamodzi ndi chakudya, mafuta a olivi ndi vinyo.
੧੧ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ
12 Mʼmizinda yonse anayikamo zishango zikuluzikulu ndi mikondo, ndipo anachititsa kuti mizindayo ikhale yamphamvu. Choncho iye amalamulira Yuda ndi Benjamini.
੧੨ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।
13 Ansembe ndi Alevi a mʼmadera onse a Israeli anakhala mbali ya Rehobowamu.
੧੩ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
14 Alevi anasiya malo awo owetera ziweto ndi katundu wawo, ndi kubwera ku Yuda ndi ku Yerusalemu chifukwa Yeroboamu ndi ana ake anawakana kukhala ansembe a Yehova.
੧੪ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ
15 Ndipo iye anasankha ansembe akeake a pa malo opatulika ndi a mafano a mbuzi ndi mwana wangʼombe amene anapanga.
੧੫ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ
16 Anthu ochokera fuko lililonse la Israeli amene anatsimikiza mitima yawo kufunafuna Yehova Mulungu wa Israeli, ankapitabe ku Yerusalemu kukapereka nsembe kwa Yehova, Mulungu wa makolo awo.
੧੬ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ
17 Iwo analimbikitsa ufumu wa Yuda, ndipo anathandiza Rehobowamu mwana wa Solomoni kwa zaka zitatu. Pa nthawi imeneyi iye amatsatira zochita za Davide ndi Solomoni.
੧੭ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ।
18 Rehobowamu anakwatira Mahalati, amene abambo ake anali Yerimoti, mwana wa Davide, ndipo amayi ake anali Abihaili, mwana wa Eliabu, mwana wa Yese.
੧੮ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ
19 Mkaziyo anamubereka ana aamuna awa: Yeusi, Semariya ndi Zahamu.
੧੯ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
20 Kenaka anakwatira Maaka, mwana wamkazi wa Abisalomu, amene anamubereka Abiya, Atai, Ziza ndi Selomiti.
੨੦ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
21 Rehobowamu ankamukonda Maaka mwana wa Abisalomu kuposa aliyense mwa akazi ake ndi azikazi. Iye anali ndi akazi 18, azikazi 60, ana aamuna 28 ndi ana aakazi 60.
੨੧ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ
22 Rehobowamu anasankha Abiya mwana wa Maaka kuti akhale mtsogoleri pa abale ake, ndi cholinga choti adzakhale mfumu.
੨੨ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
23 Iye anachita mwanzeru, pomwaza ena mwa ana ake ku madera onse a Yuda ndi Benjamini, ndi ku mizinda yonse yotetezedwa. Iye anawapatsa zinthu zambiri ndiponso anawafunira akazi ambiri.
੨੩ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।

< 2 Mbiri 11 >