< Amosi 2 >

1 Yehova akuti, “Chifukwa anthu a ku Mowabu akunka nachimwirachimwira, Ine sindileka kuwalanga. Popeza anatentha mafupa a mfumu ya ku Edomu, mpaka kuwasandutsa phulusa,
ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ।
2 Ine ndidzatumiza moto pa Mowabu, umene udzanyeketsa nyumba zaufumu za ku Keriyoti. Mowabu adzafera pakati pa nkhondo yoopsa, mʼkati mwa mfuwu wa nkhondo ndi kuliza malipenga.
ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ।
3 Ndidzawononga wolamulira wake ndi kupha akuluakulu onse amene ali pamodzi ndi iye,” akutero Yehova.
ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।
4 Yehova akuti, “Chifukwa anthu a ku Yuda akunka nachimwirachimwira, Ine sindileka kuwalanga. Popeza iwo akana lamulo la Yehova ndipo sanasunge malangizo ake, popeza asocheretsedwa ndi milungu yabodza, milungu imene makolo awo ankayitsatira,
ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।
5 Ine ndidzatumiza moto pa Yuda, umene udzanyeketsa nyumba zaufumu za ku Yerusalemu.”
ਮੈਂ ਯਹੂਦਾਹ ਨਗਰ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।”
6 Yehova akuti, “Chifukwa anthu a ku Israeli akunka nachimwirachimwira, Ine sindileka kuwalanga. Iwo amagulitsa anthu olungama ndi siliva, ndi osauka ndi nsapato.
ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ।
7 Amapondereza anthu osauka ngati akuponda fumbi, ndipo sawaweruza mwachilungamo anthu oponderezedwa. Abambo ndi mwana wawo amagonana ndi mtsikana mmodzi yemweyo, ndipo potero amanyozetsa dzina langa loyera.
ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ।
8 Anthuwo amakagonana mʼmbali mwa guwa lililonse la nsembe pa zovala zimene anatenga ngati chikole. Mʼnyumba ya mulungu wawo amamweramo vinyo amene analipiritsa anthu pa milandu.
ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
9 “Ine ndinawononga Aamori pamaso pawo, ngakhale iwo anali anthu ataliatali ngati mikungudza ndiponso amphamvu ngati mitengo ya thundu. Ndinawononga zipatso zawo ndiponso mizu yawo.
“ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
10 “Ine ndinakutulutsani ku Igupto, ndipo ndinakutsogolerani mʼchipululu kwa zaka makumi anayi, kudzakupatsani dziko la Aamori.
੧੦ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ।
11 Ine ndinawutsanso ena mwa ana ako kuti akhale aneneri, ndi ena mwa anyamata ako kuti akhale anaziri. Kodi si choncho, inu Aisraeli?” akutero Yehova.
੧੧ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।
12 “Koma inu munawamwetsa vinyo anaziri aja, ndipo munalamula aneneri kuti asanenere.
੧੨ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
13 “Tsono Ine ndidzakupsinjani monga imapsinjikira ngolo imene yadzaza ndi tirigu.
੧੩“ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ।
14 Munthu waliwiro sadzatha kuthawa, munthu wamphamvu sadzakhalanso ndi nyonga, wankhondo sadzapulumutsa moyo wake.
੧੪ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ।
15 Munthu wa uta sadzalimbika, msilikali wothamanga kwambiri sadzapulumuka, ndipo wokwera pa akavalo sadzapulumutsa moyo wake.
੧੫ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ।
16 Ngakhale asilikali olimba mtima kwambiri adzathawa ali maliseche pa tsikulo,” akutero Yehova.
੧੬ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ।

< Amosi 2 >