< Deuteronomo 19 >

1 Yehova Mulungu wanu akadzawononga anthu amene dziko lawo akukupatsani, ndipo inu mukawapirikitsa ndi kukhazikika mʼmizinda ndi mʼnyumba zawo,
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,
2 mukapatule mizinda itatu imene ili pakati pa dziko lomwe Yehova Mulungu akukupatsani kukhala lanu.
ਤਦ ਤੁਸੀਂ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਤਿੰਨ ਸ਼ਹਿਰ ਆਪਣੇ ਲਈ ਵੱਖਰੇ ਰੱਖਿਓ,
3 Mudzakonze misewu ndi kuligawa patatu dzikolo limene Yehova Mulungu wanu akukupatsani ngati cholowa chanu, kuti aliyense wopha munthu akhoza kuthawirako.
ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲਿਓ ਤਾਂ ਜੋ ਹਰੇਕ ਖ਼ੂਨੀ ਉੱਥੇ ਭੱਜ ਜਾਵੇ।
4 Ili ndi lamulo lokhudza munthu amene wapha mnzake mosazindikira osati mwadala, nathawira kumeneko kupulumutsa moyo wake. Ndi munthu amene wapha mnzake mosazindikira, popanda maganizo oyipa.
ਇਹ ਉਸ ਖ਼ੂਨੀ ਦੀ ਗੱਲ ਹੈ ਜੋ ਉੱਥੇ ਭੱਜ ਕੇ ਜੀਉਂਦਾ ਰਹੇ ਅਰਥਾਤ ਜਿਹੜਾ ਗਲਤੀ ਨਾਲ ਆਪਣੇ ਗੁਆਂਢੀ ਨੂੰ ਮਾਰ ਸੁੱਟੇ ਪਰ ਉਸ ਦਾ ਉਹ ਦੇ ਨਾਲ ਪਹਿਲਾਂ ਤੋਂ ਕੋਈ ਵੈਰੀ ਨਹੀਂ ਸੀ।
5 Mwachitsanzo, munthu atapita ku nkhalango ndi mnzake kukadula mitengo, ndiye posamula nkhwangwa kuti adule mtengo, nkhwangwa ikhoza kuguluka nʼkukagwera mnzake uja nʼkumupha. Munthu ameneyo akhoza kuthawira ku umodzi mwa mizindayo napulumutsa moyo wake.
ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚੋਂ ਲੱਕੜੀ ਵੱਢਣ ਲਈ ਜਾਵੇ ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚੋਂ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ।
6 Kupanda kutero ndiye kuti wolipsira akhoza kumuthamangitsa mwaukali ndi kumugwira ngati mtunda utalika, ndipo akhoza kumupha ngakhale kuti sanayenera kufa popeza sanaphe mnzake mwadala.
ਅਜਿਹਾ ਨਾ ਹੋਵੇ ਕਿ ਰਾਹ ਲੰਮਾ ਹੋਣ ਦੇ ਕਾਰਨ ਖ਼ੂਨ ਦਾ ਬਦਲਾ ਲੈਣ ਵਾਲਾ ਆਪਣੇ ਗੁੱਸੇ ਦੀ ਜਲਣ ਵਿੱਚ ਖ਼ੂਨੀ ਦਾ ਪਿੱਛਾ ਕਰਕੇ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਭਾਵੇਂ ਉਹ ਮਰਨ ਯੋਗ ਨਹੀਂ ਸੀ, ਕਿਉਂ ਜੋ ਉਹ ਪਹਿਲਾਂ ਤੋਂ ਉਸ ਨਾਲ ਵੈਰ ਨਹੀਂ ਰੱਖਦਾ ਸੀ।
7 Ichi ndi chifukwa chake ndikukulamulani kuti mudzipatulire nokha mizinda itatu.
ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਆਪਣੇ ਲਈ ਤਿੰਨ ਸ਼ਹਿਰ ਵੱਖਰੇ ਰੱਖਿਓ।
8 Ngati Yehova Mulungu wanu akulitsa malire anu monga analonjezera pa malumbiro ndi makolo anu, nakupatsani dziko lonse monga analonjezera,
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ, ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰਾ ਦੇਸ਼ ਦੇ ਦੇਵੇ, ਜਿਸ ਨੂੰ ਦੇਣ ਦਾ ਬਚਨ ਉਸ ਨੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ,
9 chifukwa chotsatira bwino malamulo onse amene ndikukuwuzani lero, kukonda Yehova Mulungu wanu ndi kuyenda mʼnjira zake nthawi zonse, ndiye kuti mukuyenera kupatula mizinda itatu yowonjezera.
ਤਦ ਜੇਕਰ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪੂਰਾ ਕਰਕੇ ਇਸ ਦੀ ਪਾਲਨਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਸਦਾ ਤੱਕ ਉਸ ਦੇ ਰਾਹਾਂ ਉੱਤੇ ਚੱਲੋ ਤਾਂ ਤੁਸੀਂ ਇਨ੍ਹਾਂ ਤਿੰਨ ਸ਼ਹਿਰਾਂ ਦੇ ਨਾਲ ਹੋਰ ਤਿੰਨ ਸ਼ਹਿਰਾਂ ਨੂੰ ਵੱਖਰਾ ਕਰ ਲਿਓ,
10 Muchite zimenezi kuti musakhetse magazi wosalakwa mʼdziko lanu limene Yehova Mulungu wanu akukupatsani ngati cholowa, ndipo kuti musapezeke ndi mlandu wokhetsa magazi.
੧੦ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਕਿਸੇ ਬੇਦੋਸ਼ ਦਾ ਖ਼ੂਨ ਵਹਾਇਆ ਨਾ ਜਾਵੇ ਅਤੇ ਉਸ ਦਾ ਦੋਸ਼ ਤੁਹਾਡੇ ਉੱਤੇ ਨਾ ਆਵੇ।
11 Koma ngati munthu adana ndi mnzake namubisalira panjira nʼkumuvulaza mpaka kumupha, nathawira ku umodzi mwa mizindayi,
੧੧ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,
12 akuluakulu a mu mzinda wake akamugwire ndi kumubwezera ku mzinda wake namupereka kwa wolipsira kuti aphedwe.
੧੨ਤਾਂ ਉਸ ਦੇ ਸ਼ਹਿਰ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਉੱਥੋਂ ਮੋੜ ਲਿਆਉਣ ਅਤੇ ਉਸ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਸੌਂਪ ਦੇਣ ਤਾਂ ਜੋ ਉਹ ਮਾਰਿਆ ਜਾਵੇ
13 Osamumvera chisoni. Muyenera kuchotsa tchimo lokhetsa magazi wosalakwa mu Israeli kuti zinthu zizikuyenderani bwino.
੧੩ਤੁਸੀਂ ਉਸ ਦੇ ਉੱਤੇ ਤਰਸ ਨਾ ਖਾਣਾ ਪਰ ਤੁਸੀਂ ਨਿਰਦੋਸ਼ ਦੇ ਖ਼ੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।
14 Musamasunthe mwala wa malire anu ndi mnzanu amene anayikidwa ndi makolo anu pa cholowa chimene mulandire mʼdziko limene Yehova Mulungu wanu akukupatsani.
੧੪ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਉਸ ਦਾ ਜਿਹੜਾ ਹਿੱਸਾ ਤੁਹਾਨੂੰ ਮਿਲੇਗਾ, ਉਸ ਵਿੱਚ ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਇਓ, ਜਿਹੜੀਆਂ ਪਹਿਲੇ ਲੋਕਾਂ ਨੇ ਠਹਿਰਾਈਆਂ ਹੋਈਆਂ ਹਨ।
15 Mboni imodzi siyokwanira kupeza munthu kuti ndi wolakwa pa mlandu uliwonse umene wapalamula. Nkhani itsimikizike ndi umboni wa anthu awiri kapena atatu.
੧੫ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾਂ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਇੱਕੋ ਹੀ ਗਵਾਹ ਦੀ ਗਵਾਹੀ ਨਾ ਮੰਨਣਾ, ਪਰ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਗੱਲ ਪੱਕੀ ਸਮਝੀ ਜਾਵੇ।
16 Ngati mboni yonama ifuna kunamizira munthu mlandu,
੧੬ਜੇਕਰ ਕੋਈ ਝੂਠਾ ਗਵਾਹ ਉੱਠੇ ਅਤੇ ਕਿਸੇ ਮਨੁੱਖ ਦੇ ਵਿਰੁੱਧ ਉਸ ਦੇ ਬੇਈਮਾਨ ਹੋਣ ਦੀ ਗਵਾਹੀ ਦੇਵੇ,
17 anthu awiri okhudzidwa ndi mlanduwo ayenera kuyima pamaso pa Yehova pali ansembe ndi oweruza amene ali pa ntchito pa nthawiyo.
੧੭ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,
18 Oweruza afufuze bwinobwino, ndipo ngati zatsimikizika kuti mboniyo ndi yabodza, yopereka umboni wonama pa mʼbale wake,
੧੮ਤਦ ਉਹ ਨਿਆਈਂ ਚੰਗੀ ਤਰ੍ਹਾਂ ਪੁੱਛ-ਗਿੱਛ ਕਰਨ ਅਤੇ ਵੇਖੋ, ਜੇਕਰ ਉਨ੍ਹਾਂ ਨੂੰ ਪਤਾ ਲੱਗੇ ਕਿ ਉਹ ਝੂਠਾ ਗਵਾਹ ਹੈ ਅਤੇ ਆਪਣੇ ਭਰਾ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ ਹੈ,
19 ndiye kuti amuchitire iyeyo zimene anafuna kuchitira mʼbale wakezo. Muyenera kuchotsa choyipa pakati panu.
੧੯ਤਾਂ ਤੁਸੀਂ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰਨਾ ਜਿਵੇਂ ਉਸ ਨੇ ਆਪਣੇ ਭਰਾ ਨਾਲ ਕਰਨ ਦੀ ਯੋਜਨਾ ਬਣਾਈ ਸੀ, ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਮਿਟਾ ਦਿਓ।
20 Anthu ena onse adzamva zimenezi nachita mantha, ndipo choyipa choterechi sichidzachitikanso pakati panu.
੨੦ਤਦ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਹੀਂ ਕਰਨਗੇ।
21 Osachita chisoni, moyo uzilipira moyo, diso kulipira diso, dzino kulipira dzino, dzanja kulipira dzanja ndi phazi kulipira phazi.
੨੧ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ।

< Deuteronomo 19 >