< Deuteronomo 21 >

1 Ngati munthu apezeka ataphedwa mʼmunda mʼdziko limene Yehova Mulungu wanu akukupatsani kukhala lanu koma inu osadziwa amene wamupha,
ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,
2 akuluakulu anu ndi oweruza adzapite ndi kuyeza kutalikirana kuchokera pamene pali mtembowo ndi mizinda yoyandikira.
ਤਾਂ ਤੁਹਾਡੇ ਬਜ਼ੁਰਗ ਅਤੇ ਨਿਆਈਂ ਬਾਹਰ ਜਾ ਕੇ, ਉਸ ਲਾਸ਼ ਦੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਦੂਰੀ ਨਾਪਣ,
3 Kenaka akuluakulu a mzinda wapafupi kwambiri ndi mtembowo adzatenge ngʼombe imene sinagwirepo ntchito kapena kuvalapo goli
ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।
4 ndi kuyikusira ku chigwa chimene sichinalimidwepo ndiponso kumene kuli mtsinje woyenda. Ku chigwa kumeneko ayenera kukayithyola khosi ngʼombeyo.
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।
5 Ansembe, ana a Aaroni, adzapite patsogolo pangʼono, popeza ndiwo amene Yehova Mulungu wanu anawasankha kuti azitumikira, kupereka mdalitso mʼdzina la Yehova ndi kugamula milandu yonse yamikangano ndi yovulazana.
ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।
6 Kenaka akuluakulu a mzinda wapafupi kwambiri ndi mtembowo adzasamba mʼmanja pamwamba pa ngʼombe yothyoledwa khosi ija,
ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,
7 nadzatsimikiza kuti, “Manja athu sanakhetse magazi awa ndipo sitinaonerere kuphedwako.
ਅਤੇ ਆਖਣ, “ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ।
8 Yehova, landirani nsembe yopepesa ya anthu anu Aisraeli amene munawapulumutsa, ndipo muwakhululukire tchimo la kupha munthu wosalakwa.” Mukatero ndiye kuti adzapezeka kuti ndi osalakwa.
ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ।” ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।
9 Kotero mudzadzichotsera nokha tchimo lokhetsa magazi wosalakwa, popeza mwachita zoyenera pamaso pa Yehova.
ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ।
10 Mukapita kukachita nkhondo ndi adani anu, Yehova Mulungu wanu nawapereka adani anuwo mʼmanja mwanu muwagwira ukapolo,
੧੦ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,
11 ndiye ngati muona mkazi wokongola pakati pa ogwidwawo nakutengani mtima, mukhoza kumutenga kuti akhale mkazi wanu.
੧੧ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ,
12 Mumutengere ku nyumba kwanu, kumumeta tsitsi lake, mumuwenge zikhadabo zake
੧੨ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,
13 ndipo avulidwe zovala zimene anagwidwa nazo. Atakhala mʼnyumba mwanu nalira maliro a abambo ndi amayi ake kwa mwezi wathunthu, ndiye mukhoza kupita kwa iye ndi kukhala mwamuna wake ndipo iyeyo adzakhala mkazi wanu.
੧੩ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।
14 Ngati simukukondweretsedwa naye, muloleni kuti apite kumene afuna. Musamugulitse kapena kumuzunza ngati kapolo, popeza mwamuchotsa ulemu.
੧੪ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।
15 Ngati munthu ali ndi akazi awiri, nakonda wina koposa mnzake, onsewa ndikubereka ana aamuna koma woyamba nakhala mwana wa mkazi amene samukondayo,
੧੫ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,
16 akamagawa chuma chake akanali moyo kwa ana akewo, asapereke ufulu wa mwana woyamba kubadwa kwa mwana wamwamuna wa mkazi amene amamukonda mʼmalo mwa mwana wake woyamba kubadwa weniweni amene ndi mwana wamkazi amene samukonda.
੧੬ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।
17 Iye ayenera kuonetsa kuti mwana wake wamwamuna wa mkazi wosakondedwayo ndiye woyamba kubadwa pomupatsa miyeso iwiri ya zonse zimene ali nazo. Mwana wamwamuna ameneyo ndiye chizindikiro cha mphamvu za abambo ake. Ufulu wokhala mwana wamwamuna woyamba ndi wake.
੧੭ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।
18 Ngati munthu ali ndi mwana wamwamuna wosamvera ndi wowukira amene samvera a abambo ake ndi amayi ake akamuweruza,
੧੮ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,
19 abambo ndi amayi ake amugwire ndi kupita naye kwa akuluakulu ku chipata cha mzinda wake ndipo
੧੯ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
20 akawawuze akuluakuluwo kuti, “Mwana wathu wamwamunayu ndi wosamva ndi wowukira. Iyeyu satimvera. Ndi mwana wadyera komanso ndi chidakwa.”
੨੦ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”
21 Pamenepo anthu onse a mu mzinda wake adzamuphe ndi miyala. Muyenera kuchotsa zoyipa pakati panu. Aisraeli onse adzamva zimenezi ndipo adzachita mantha.
੨੧ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।
22 Ngati munthu wopezeka ndi mlandu wopha mnzake waphedwa ndipo mtembo wake wapachikidwa pamtengo,
੨੨ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,
23 musasiye mtembowo pa mtengopo usiku wonse. Muonetsetse kuti mwakawukwirira tsiku lomwelo, chifukwa aliyense wopachikidwa pamtengo ndi wotembereredwa ndi Mulungu. Musayipitse dziko limene Yehova Mulungu wanu akupatsani ngati cholowa chanu.
੨੩ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।

< Deuteronomo 21 >