< Mlaliki 12 >

1 Uzikumbukira mlengi wako masiku a unyamata wako, masiku oyipa asanafike, nthawi isanafike pamene udzanena kuti, “Izi sizikundikondweretsa.”
ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
2 Nthawi ya ukalamba wako, dzuwa ndi kuwala, mwezi ndi nyenyezi zidzada. Mitambo idzabweranso mvula itagwa.
ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ
3 Nthawi imene manja ako adzanjenjemera, miyendo yako idzafowoka, pamene mano ako adzalephera kutafuna chifukwa ndi owerengeka, ndipo maso ako adzayamba kuchita chidima.
ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
4 Makutu ako adzatsekeka, ndipo sudzamva phokoso lakunja; sudzamvanso kusinja kwa pa mtondo kapena kulira kwa mbalame mmawa.
ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
5 Imeneyi ndiyo nthawi imene anthu amaopa kupita kumalo okwera, amaopa kuyenda mʼmisewu; Mutu umatuwa kuti mbuu, amayenda modzikoka ngati ziwala ndipo chilakolako chimatheratu. Nthawi imeneyo munthu amapita ku nyumba yake yamuyaya ndipo anthu olira maliro amayendayenda mʼmisewu.
ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
6 Kumbukira Iye chingwe cha siliva chisanaduke, kapena mbale yagolide isanasweke; mtsuko usanasweke ku kasupe, kapena mkombero usanathyoke ku chitsime.
ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ
7 Iyi ndi nthawi imene thupi lidzabwerera ku dothi, kumene linachokera, mzimu udzabwerera kwa Mulungu amene anawupereka.
ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
8 “Zopanda phindu! Zopandapake!” akutero Mlaliki. “Zonse ndi zopandapake!”
ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!
9 Mlaliki sanali wozindikira zinthu kokha ayi, komanso ankaphunzitsa anthu. Iye ankasinkhasinkha ndi kufufuzafufuza ndi kulemba mwadongosolo miyambi yambiri.
ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।
10 Mlaliki anafufuzafufuza kuti apeze mawu oyenera, ndipo zimene analemba zinali zolondola ndiponso zoona.
੧੦ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।
11 Mawu a anthu anzeru ali ngati zisonga, zokamba zawo zimene anasonkhanitsa zili ngati misomali yokhomera, yoperekedwa ndi mʼbusa mmodzi.
੧੧ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
12 Samalira mwana wanga, za kuwonjezera chilichonse pa zimenezi. Kulemba mabuku ambiri sikutha, ndipo kuphunzira kwambiri kumatopetsa thupi.
੧੨ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।
13 Basi zonse zamveka; mathero a nkhaniyi ndi awa: uziopa Mulungu ndi kusunga malamulo ake, pakuti umenewu ndiwo udindo wa anthu onse.
੧੩ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।
14 Pakuti Mulungu adzaweruza zochita zonse, kuphatikizanso zinthu zonse zobisika, kaya zabwino kapena zoyipa.
੧੪ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।

< Mlaliki 12 >