< Eksodo 16 >

1 Pambuyo pake gulu lonse la Aisraeli linachoka ku Elimu, ndipo pa tsiku la khumi ndi chisanu mwezi wachiwiri chichokere mʼdziko la Igupto, anafika ku chipululu cha Sini chimene chinali pakati pa Elimu ndi Sinai.
ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ
2 Mʼchipululumo gulu lonse linadandaulira Mose ndi Aaroni
ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ।
3 kuti, “Kukanakhala bwino Yehova akanatiphera mʼdziko la Igupto! Kumeneko timadya nyama ndi buledi mpaka kukhuta, koma inu mwabwera nafe ku chipululu kudzapha mpingo wonsewu ndi njala!”
ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।
4 Ndipo Yehova anati kwa Mose, “Ine ndidzakupatsani buledi wogwa kuchokera kumwamba ngati mvula. Anthu azituluka tsiku lililonse kukatola buledi wokwanira tsiku limenelo. Ine ndidzawayesa mʼnjira imeneyi kuti ndione ngati adzatsatira malangizo anga.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।
5 Pa tsiku lachisanu ndi chimodzi, pamene azidzakonza buledi amene abwera naye, adzapeza kuti ndi wokwanira masiku awiri.”
ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ।
6 Kotero Mose ndi Aaroni anati kwa Aisraeli onse, “Nthawi yamadzulo inu mudzadziwa kuti ndi Yehova amene anakutulutsani mʼdziko la Igupto.
ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ।
7 Ndipo mmawa mudzaona ulemerero wa Yehova pakuti wamva kudandaula kwanu. Kodi ife ndi yani kuti muzitidandaulira?”
ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?
8 Mose anati, “Yehova adzakupatsani nyama madzulo aliwonse ndi buledi mmawa uliwonse kuti mukhute chifukwa Iye wamva madandawulo anu. Nanga ife ndi yani? Kudandaula kwanu simudandaulira ife, koma Yehova.”
ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ। ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ।
9 Kenaka Mose anawuza Aaroni kuti, “Uza gulu lonse la Aisraeli kuti, ‘Bwerani pamaso pa Yehova pakuti wamva kudandaula kwanu.’”
ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਕਿ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਨਾ ਸੁਣਿਆ।
10 Pamene Aaroni amayankhula ndi gulu lonse la Aisraeli, iwo anayangʼana ku chipululu, ndipo ulemerero wa Yehova umaoneka mu mtambo.
੧੦ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ।
11 Yehova anati kwa Mose,
੧੧ਯਹੋਵਾਹ ਮੂਸਾ ਨੂੰ ਇਹ ਬੋਲਿਆ,
12 “Ine ndamva kudandaula kwa Aisraeli. Awuze kuti, ‘Madzulo mudzadya nyama ndipo mmawa mudzakhuta buledi. Pamenepo mudzadziwa kuti ine ndine Yehova Mulungu wanu.’”
੧੨ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
13 Madzulo amenewo panatuluka zinziri zimene zinali ponseponse pa misasa yawo, ndipo mmawa panali mame kuzungulira misasa yawo.
੧੩ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ।
14 Mamewo atachoka, pa nthaka mʼchipululumo panaoneka tinthu tina topyapyala komanso totuwa ngati chipale.
੧੪ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ।
15 Aisraeli atationa anafunsana wina ndi mnzake nati, “Kodi timeneti nʼchiyani?” Popeza sanatidziwe. Mose anawawuza kuti, “Uyu ndi buledi amene Yehova wakupatsani kuti mudye.
੧੫ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।
16 Yehova walamula kuti, ‘Aliyense atole zomukwanira kudya, malita awiri pa munthu mmodzi molingana ndi chiwerengero cha anthu amene ali mu tenti yanu.’”
੧੬ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ-ਇੱਕ ਓਮਰ ਆਪਣੇ ਪ੍ਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ। ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ।
17 Aisraeli anachita zonse anawawuza. Ena anatola zambiri ena zochepa.
੧੭ਤਾਂ ਇਸਰਾਏਲੀਆਂ ਨੇ ਇਸੇ ਤਰ੍ਹਾਂ ਹੀ ਕੀਤਾ ਅਤੇ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ।
18 Ndipo iwo atayeza ndi muyeso wa malita awiri, iye amene anatola zambiri sizinamutsalireko ndipo amene anatola pangʼono sizinamuchepere. Aliyense anatola zomukwanira kudya.
੧੮ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ।
19 Ndipo Mose anawawuza kuti, “Wina aliyense asasunge mpaka mmawa.”
੧੯ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੱਕ ਕੋਈ ਰੱਖ ਨਾ ਛੱਡੇ
20 Komabe ena sanamvere Mose, anasungako mpaka mmawa. Koma mmawa mwake tonse tinali mphutsi zokhazokha. Kotero Mose anawapsera mtima.
੨੦ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ।
21 Mmawa uliwonse aliyense amatola zimene amazifuna, ndipo dzuwa likatentha zimasungunuka.
੨੧ਸੋ ਉਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਤੇ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢੱਲ਼ ਜਾਂਦਾ ਸੀ।
22 Tsiku lachisanu ndi chimodzi anatuta malita anayi munthu aliyense, ndipo atsogoleri a mpingo wonse anabwera kudzawuza Mose za zimenezi.
੨੨ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ।
23 Iye anawawuza kuti, “Izi ndi zimene Yehova analamula, ‘Mawa ndi tsiku lopumula, Sabata Loyera la Yehova, choncho wotchani ndi kuphika zimene mukufuna. Sungani zotsala mpaka mmawa.’”
੨੩ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਬਾਕੀ ਬਚੇ ਆਪਣੇ ਕੋਲ ਸਵੇਰ ਤੱਕ ਰੱਖ ਛੱਡੋ।
24 Choncho anasunga mpaka mmawa monga Mose anawalamulira, ndipo sananunkhe kapena kuchita mphutsi.
੨੪ਸੋ ਉਨ੍ਹਾਂ ਨੇ ਉਸ ਨੂੰ ਆਪਣੇ ਸਵੇਰ ਤੱਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਂਧ ਸੀ ਅਤੇ ਨਾ ਹੀ ਕੀੜਾ ਸੀ।
25 Mose anati, “Idyani lero chifukwa lero ndi Sabata la Yehova. Lero simukapeza chilichonse kunjaku.
੨੫ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ।
26 Muzitola chakudya masiku asanu ndi limodzi koma tsiku la chisanu ndi chiwiri ndi la Sabata, simukapeza chilichonse kunjaku.”
੨੬ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ।
27 Komabe anthu ena anapita kuti akatole chakudya tsiku lachisanu ndi chiwiri, koma sanapeze kanthu.
੨੭ਅਤੇ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ।
28 Ndipo Yehova anafunsa Mose nati, “Kodi inu muzipitirira kukana kusunga malamulo ndi malangizo anga mpaka liti?
੨੮ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?
29 Taonani, popeza Yehova wakupatsani Sabata nʼchifukwa chake tsiku lachisanu ndi chimodzi amakupatsani chakudya cha masiku awiri. Aliyense azikhala pamene ali pa tsiku lachisanu ndi chiwiri, pasapezeke wotuluka kunja.”
੨੯ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।
30 Kotero anthu anapuma tsiku lachisanu ndi chiwiri.
੩੦ਸੋ ਪਰਜਾ ਨੇ ਸੱਤਵੇਂ ਦਿਨ ਵਿਸ਼ਰਾਮ ਕੀਤਾ।
31 Aisraeli anatchula chakudyacho Mana. Chakudyacho chinkaoneka ngati mbewu zamapira, zoyera. Ndipo chinkakoma ngati chothira uchi.
੩੧ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।
32 Mose anati, “Chimene Yehova walamula ndi ichi: ‘Tengani muyeso wa malita awiri a mana ndi kusungira mibado imene ikubwera, kuti iwo adzaone chakudya chimene Ine ndinakupatsani kuti mudye mʼchipululu pamene ndinakutulutsani mʼdziko la Igupto.’”
੩੨ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।
33 Choncho Mose anati kwa Aaroni, “Tenga mtsuko ndipo uyikemo malita awiri a mana. Ndipo uyike manawo pamaso pa Yehova kusungira mibado imene ikubwera.”
੩੩ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈ ਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੱਕ ਸਾਂਭਿਆ ਰਹੇ।
34 Monga momwe Yehova analamulira Mose, Aaroni anayika mtsuko uja pafupi ndi bokosi la Chipangano kuti manawo asungike.
੩੪ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ ਦੇ ਅੱਗੇ ਉਸ ਨੂੰ ਸੰਭਾਲ ਰੱਖਿਆ
35 Aisraeli anadya mana zaka 40, mpaka pamene anafika ku dziko kumene amati akakhazikeko. Iwo anadya mana mpaka pamene anafika mʼmalire a Kanaani.
੩੫ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।
36 (Malita awiri amafanana ndi gawo lakhumi la efa).
੩੬ਇੱਕ ਓਮਰ ਏਫ਼ਾਹ ਦਾ ਦੱਸਵਾਂ ਹਿੱਸਾ ਹੁੰਦਾ ਹੈ।

< Eksodo 16 >