< Eksodo 2 >

1 Ndipo munthu wina wa fuko la Levi anakwatira mkazi wa fuko lomwelo.
ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ
2 Mkaziyo anatenga pathupi ndipo anabereka mwana wamwamuna. Ataona kuti mwanayo anali wokongola, anamubisa kwa miyezi itatu.
ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।
3 Koma mwanayo atafika pa msinkhu woti sakanathanso kubisidwa, amayi ake anatenga kadengu kopangidwa ndi bango nakamata phula. Kenaka anayika mwanayo mʼmenemo ndi kukamuyika pa mabango mu mtsinje wa Nailo.
ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ।
4 Mlongo wake wa mwanayo anayima pataliko kuti aone chimene chidzamuchitikira mwanayo.
ਉਸ ਦੀ ਭੈਣ ਦੂਰ ਖੜ੍ਹੀ ਇਹ ਦੇਖ ਰਹੀ ਸੀ ਕਿ ਉਸ ਨਾਲ ਕੀ ਬੀਤ ਰਹੀ ਹੈ।
5 Mwana wamkazi wa Farao anapita ku mtsinje wa Nailo kukasamba ndipo adzakazi ake ankayenda mʼmbali mwa mtsinjewo. Tsono mwana wa Farao uja anaona kadenguko pakati pa mabango ndipo anatuma mdzakazi wake kuti akakatenge.
ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ।
6 Iye atavundukula anaona mwana wamwamuna akungolira. Iye anamva naye chisoni mwana uja, nati, “Ameneyu ndi mmodzi mwa ana a Chihebri.”
ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ।
7 Kenaka mlongo wake wa mwanayo anafunsa mwana wa Farao kuti, “Ndingapite kukakupezerani mmodzi mwa amayi a Chihebri kuti azikakulererani mwanayu?”
ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
8 Iye anayankha kuti, “Inde, pita.” Ndipo mtsikanayo anapita nakayitana amayi a mwanayo.
ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।
9 Mwana wa Farao anati, “Tengani mwanayu mukandilerere, ndidzakulipirani.” Mayiyo anatenga mwanayo kukamulera.
ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
10 Mwanayo atakula anakamupereka kwa mwana wa Farao ndipo anakhala mwana wake. Iye anamutcha dzina lake Mose, popeza anati, “Ndinamuvuwula mʼmadzi.”
੧੦ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
11 Tsiku lina, Mose atakula, anapita kumene kunali anthu a mtundu wake ndipo anawaona akugwira ntchito yowawa. Iye anaona Mwigupto akumenya Mhebri, mmodzi mwa anthu a mtundu wake.
੧੧ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।
12 Atayangʼana uku ndi uku, naona kuti panalibe wina aliyense, Mose anamupha Mwiguptoyo ndipo anamukwirira mu mchenga.
੧੨ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ।
13 Mmawa mwake Mose anapita ndipo anaona anthu awiri a Chihebri akumenyana. Iye anafunsa amene anali wolakwa kuti, “Chifukwa chiyani ukumenya Mhebri mnzako?”
੧੩ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
14 Munthu uja anati, “Kodi ndani anakuyika kuti ukhale wotilamulira ndi wotiweruza? Kodi ukufuna kundipha monga momwe unaphera Mwigupto uja?” Mose anachita mantha ndipo anati mu mtima mwake, “Chimene ndinachita chija chadziwika.”
੧੪ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।
15 Farao atamva zimenezi anafuna kuti aphe Mose, koma Mose anathawa ndipo anapita kukakhala ku Midiyani. Ali kumeneko, tsiku lina anakhala pansi pafupi ndi chitsime.
੧੫ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।
16 Wansembe wa ku Midiyaniko anali ndi ana aakazi asanu ndi awiri. Iwowa anabwera kudzatunga madzi ndi kudzaza mu zomwera kuti amwetse nkhosa za abambo awo.
੧੬ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।
17 Koma kunabwera abusa ena amene anathamangitsa atsikana aja. Ndiye Mose anayimirira nawathandiza atsikana aja ndi kumwetsa nkhosa zawo.
੧੭ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
18 Atsikana aja atabwerera kwa abambo awo Reueli, iye anawafunsa kuti, “Chifukwa chiyani lero mwabwera msanga?”
੧੮ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?
19 Atsikanawo anayankha kuti, “Mwigupto wina ndiye watilanditsa kwa abusa. Ndiponso anatitungira madzi ndi kumwetsa ziweto zathu.”
੧੯ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ।
20 Tsono Reueli anafunsa ana ake kuti, “Ndiye ali kuti munthuyo? Chifukwa chiyani mwamusiya? Kamuyitaneni kuti adzadye.”
੨੦ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।
21 Mose anavomera kukhala ndi Reueli, ndipo anamupatsa Zipora kuti akhale mkazi wake.
੨੧ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ
22 Zipora anabereka mwana wa mwamuna amene Mose anamutcha Geresomu, popeza anati, “Ndakhala mlendo mʼdziko la eni.”
੨੨ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।”
23 Nthawi yonseyo nʼkuti ana a Israeli akulira chifukwa cha ukapolo wawo uja. Iwo anafuwula kupempha thandizo, ndipo kulira kwawoko kunafika kwa Mulungu.
੨੩ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।
24 Mulungu anamva kubuwula kwawo ndipo anakumbukira pangano lake ndi Abrahamu, Isake ndi Yakobo.
੨੪ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।
25 Mulungu ataona Aisraeli aja ndi masautso awo, Iye anawamvera chifundo.
੨੫ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ।

< Eksodo 2 >