< Ezekieli 25 >
1 Yehova anandiyankhula kuti:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “Iwe mwana wa munthu, tembenukira anthu a ku Amoni ndipo unenere mowadzudzula.
੨ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
3 Awawuze kuti, ‘Inu anthu a ku Amoni, imvani zimene Ambuye Yehova akunena. Iye akuti: Inu munanena mawu onyoza pamene Nyumba yanga yopatulika inkayipitsidwa. Munanyozanso dziko la Israeli pamene linaguga ndiponso anthu a ku Yuda pamene anatengedwa ukapolo.
੩ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ।
4 Nʼchifukwa chake Ine ndidzakuperekani mʼmanja mwa anthu akummawa ngati cholowa chawo. Iwo adzamanga misasa yawo ndi kukhoma matenti awo pakati panu. Adzadya zipatso zanu ndi kumwa mkaka wanu.
੪ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ਼ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ।
5 Ndidzasandutsa Raba kuti akhale busa la ngamira ndi mizinda ya Aamoni kuti ikhale makola a nkhosa. Pamenepo inu mudzadziwa kuti Ine ndine Yehova.
੫ਮੈਂ ਰੱਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੇ ਬੈਠਣ ਲਈ ਦਿਆਂਗਾ, ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ!
6 Zimene ndikunena Ine Ambuye Yehova ndi izi: Inu munawomba mʼmanja ndi kumalumphalumpha. Munkakondwa mu mtima mwanu pamene munkanyoza dziko la Israeli.
੬ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ।
7 Nʼchifukwa chake ndidzatambasula dzanja langa kuti ndikulangeni, ndipo ndidzakuperekani kuti mukhale chofunkha cha anthu a mitundu ina. Ndidzakuchotsani pakati pa anthu a mitundu ina ndi kukufafanizani mʼmayiko onse. Ndidzakuwonongani, ndipo inu mudzadziwa kuti Ine ndine Yehova!’”
੭ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਉਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆਮੇਟ ਕਰ ਦਿਆਂਗਾ, ਮੈਂ ਤੈਨੂੰ ਨਾਸ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ!
8 “Ambuye Yehova akuti, ‘Anthu a ku Mowabu ndi a ku Seiri ananena kuti anthu a ku Yuda ali ngati mayiko ena onse.’
੮ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ।
9 Nʼchifukwa chake ndidzagumula mbali ina ya Mowabu, kuyambira ku mizinda yake ya kumalire; mizinda yokongola ya Beti-Yesimoti, Baala-Meoni ndi Kiriataimu.
੯ਇਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਇਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ ਯਸ਼ਿਮੋਥ, ਬਆਲ-ਮਓਨ ਅਤੇ ਕਿਰਯਾਤਾਇਮ, ਖੋਲ੍ਹ ਦਿਆਂਗਾ।
10 Ndidzapereka Amowabu pamodzi ndi Aamoni mʼmanja mwa anthu akummawa kotero kuti Aamoni adzayiwalikiratu pakati pa anthu a mitundu ina.
੧੦ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨੀਆਂ ਦੇ ਨਾਲ ਅਧਿਕਾਰ ਲਈ ਦਿਆਂਗਾ, ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ।
11 Ndidzawalangadi Amowabuwo. Pamenepo iwo adzadziwa kuti Ine ndine Yehova.”
੧੧ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ!
12 “Ambuye Yehova akuti, ‘Pakuti Edomu analipsira Ayuda, ndiye kuti analakwa kwambiri pochita zimenezi.
੧੨ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ।
13 Nʼchifukwa chake Ine Ambuye Yehova ndikuti: Ndidzatambasula dzanja langa kulanga Edomu ndi kupha anthu ake ndiponso nyama zawo. Ndidzawonongeratu Edomu ndipo adzaphedwa ndi lupanga kuchokera ku Temani mpaka ku Dedani.
੧੩ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੇਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ।
14 Ndidzalanga Edomu ndi dzanja la anthu anga Aisraeli. Adzalanga anthu a ku Edomu molingana ndi mkwiyo ndi ukali wanga. Choncho adzaona kulipsira kwanga akutero Ambuye Yehova.’”
੧੪ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
15 “Ambuye Yehova akuti, ‘Afilisti analanga anthu anga mwankhanza ndi kuwalipsira.
੧੫ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫ਼ਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ ਕਰ ਦੇਣ।
16 Nʼchifukwa chake Ine Ambuye Yehova ndikuti: Ndidzatambasula dzanja langa kukantha Afilistiwo. Ndidzafafaniza Akereti ndi kuwononga iwo amene amakhala mʼmbali mwa nyanja.
੧੬ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫ਼ਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ।
17 Ndidzawabwezera chilango choopsa ndipo ndidzawalanga mu mkwiyo wanga. Ndikadzawalipsira ndipo adzadziwa kuti Ine ndine Yehova.’”
੧੭ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!