< Ezekieli 5 >

1 Tsiku lina Yehova anandiwuza kuti, “Iwe mwana wa munthu, tsopano tenga lupanga lakuthwa ndipo uligwiritse ntchito ngati lumo lometera. Umete tsitsi ndi ndevu zako. Kenaka utenge sikelo ndipo ugawe tsitsilo patatu.
ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ।
2 Kuzinga mzinda kuja kukatha, chimodzi cha zigawo zitatu za tsitsilo uchitenthe pakati pa mzinda. Chigawo chachiwiri uchiduledule ndi lupanga, poyenda muzungulire mzinda wonsewo. Chigawo chachitatu uchimwazire ku mphepo, ndidzachitsata nditasolola lupanga.
ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਉੱਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ।
3 Koma utengeko tsitsi pangʼono, ulimange mu mpindiro wa mkanjo wako.
ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ
4 Pa tsitsi limeneli utapepo lina, uliponye pa moto ndi kulitentha. Moto udzayambira pamenepo mpaka ku nyumba yonse ya Israeli.”
ਫੇਰ ਉਹਨਾਂ ਵਿੱਚੋਂ ਕੁਝ ਵਾਲ਼ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ। ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।
5 Ambuye Yehova akunena kuti, “Uyu ndi Yerusalemu amene ndamuyika pakati pa mitundu ya anthu, ndipo mayiko onse amuzungulira.
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ। ਮੈਂ ਉਸ ਨੂੰ ਕੌਮਾਂ ਦੇ ਵਿਚਕਾਰ ਰੱਖਿਆ ਹੈ ਅਤੇ ਉਹ ਦੇ ਆਲੇ-ਦੁਆਲੇ ਦੇਸ ਹਨ।
6 Koma anthu a Yerusalemu aphwanya malamulo anga pochita zoyipa kuposa anthu a mitundu ina. Iwo anandipandukira kupambana anthu ena amene awazungulira. Iwo anakana malamulo anga ndipo sanasunge malangizo anga.
ਉਸ ਨੇ ਮੇਰੇ ਨਿਆਂਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਂਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ।
7 “Nʼchifukwa chake Ambuye Yehova akuti: Popeza mwakhala osamvera kupambana anthu a mitundu ina amene akuzungulirani, popeza simunatsate malamulo anga kapena kusunga malangizo anga, mʼmalo mwake mwakhala mukutsata makhalidwe a anthu a mitundu ina amene akuzungulirani.
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।
8 “Tsono Ambuye Yehova akuti: Ine mwini ndikutsutsana nawe, Yerusalemu, choncho Ine ndidzakulangani. Ine ndidzakulangani anthu a mitundu ina akuona.
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ।
9 Chifukwa cha ntchito zanu zonyansa ndidzakulangani ndi chilango chimene sindinakulangeni nacho nʼkale lomwe ndipo sindidzakulangani ndi chofanana nacho mʼtsogolomo.
ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ।
10 Tsono pakati panu makolo adzadya ana awo, ndipo ana adzadya makolo awo. Ndidzakulanga ndipo otsala onse ndidzawabalalitsa ku mphepo zonse zinayi.
੧੦ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।
11 Ndithu, pali Ine, akutero Ambuye Yehova Wamoyo, pakuti mwayipitsa Nyumba yanga ndi mafano ano oyipa ndi miyambo yanu yonyansa, Inenso ndidzakulangani. Sindidzakulekererani kapena kukumverani chisoni.
੧੧ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।
12 Chimodzi mwa zigawo zitatu za anthu ako chidzafa ndi mliri, kapena chidzawonongeka ndi njala; chigawo china chidzaphedwa ndi lupanga kunja kwa mzinda, ndipo chigawo china ndidzachibalalitsira ku mphepo zonse zinayi pochita kuchithamangitsa.
੧੨ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।
13 “Ndi mmene udzachitire mkwiyo wanga. Ndikadzatsiriza kuwalanga, pamenepo mtima wanga udzakhala pansi. Adzadziwa kuti Ine Yehova ndinawayankhula mwa nsanje ndikadzawalanga.
੧੩ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ। ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਆਖਿਆ ਸੀ।
14 “Ndidzakusandutsa iwe bwinja ndi chinthu chonyozeka pakati pa anthu a mitundu ina amene akuzungulira, ndi kwa onse odutsapo
੧੪ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ।
15 Udzakhala chinthu chonyozeka ndi chonyogodoledwa. Udzakhala chenjezo ndi chinthu choopsa kwa anthu a mitundu ina amene akuzungulira ndikadzakulanga mokwiya ndi mwaukali ndi kugamula mlandu wako mokwiya. Ine Yehova ndayankhula.
੧੫ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ।
16 Pamene ndidzakulasa ndi njala yolasa ngati mivi yoopsa ndi yosakaza ndidzatero nʼcholinga choti ndikuwonongeni. Ndidzagwetsa njalayo pa iwe mowirikiza pochepetsa chakudya chako cha tsiku ndi tsiku.
੧੬ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।
17 Ndidzatumiza njala ndi zirombo za kuthengo, ndipo zidzakulanda ana ako. Mliri ndi kuphana zidzakhala pakati pako, ndipo ndidzakubweretsera nkhondo. Ine Yehova ndayankhula.”
੧੭ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ। ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਆਖਿਆ ਹੈ।

< Ezekieli 5 >