< Genesis 48 >

1 Patapita kanthawi Yosefe anawuzidwa kuti, “Abambo ako akudwala.” Choncho anatenga ana ake awiri aja Manase ndi Efereimu ndi kupita nawo kwa Yakobo.
ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।
2 Yakobo atawuzidwa kuti, “Mwana wanu Yosefe wabwera,” Israeli anadzilimbitsa nadzuka kukhala tsonga pa bedi pake.
ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ। ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ।
3 Yakobo anati kwa Yosefe, “Mulungu Wamphamvuzonse anandionekera ku Luzi mʼdziko la Kanaani, ndipo anandidalitsa,
ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ਼ ਵਿੱਚ ਲੂਜ਼ ਕੋਲ ਦਰਸ਼ਣ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ
4 nati kwa ine, ‘Ndidzakupatsa ana ambiri ndipo zidzukulu zako zidzasanduka mitundu yambiri ya anthu. Ndidzapereka dziko ili kwa zidzukulu zako zobwera pambuyo pako kuti likhale lawo mpaka muyaya.’
ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।
5 “Tsopano ana ako aamuna awiri amene anabadwa ine ndisanabwere kuno adzakhala ana anga. Efereimu ndi Manase adzakhala anga monga mmene alili Rubeni ndi Simeoni.
ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ। ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,
6 Koma amene ati adzabadwe pambuyo pa iwowa adzakhala ako ndipo cholowa chawo chidzadziwika ndi mayina a abale awo.
ਅਤੇ ਉਨ੍ਹਾਂ ਦੇ ਬਾਅਦ ਜਿਹੜੀ ਸੰਤਾਨ ਤੈਥੋਂ ਪੈਦਾ ਹੋਵੇਗੀ, ਉਹ ਤੇਰੀ ਹੋਵੇਗੀ। ਪਰ ਓਹ ਆਪਣੇ ਹਿੱਸੇ ਦੀ ਵੰਡ ਵਿੱਚ ਆਪਣੇ ਭਰਾਵਾਂ ਦੇ ਨਾਮ ਤੋਂ ਪੁਕਾਰੀ ਜਾਵੇਗੀ।
7 Pamene ndimabwerera kuchoka ku Parani, mwachisoni Rakele, amayi ako anamwalira mʼdziko la Kanaani, tikanali mʼnjira, mtunda wokafika ku Efurata ukanalipo. Ndipo ndinawayika kumeneko mʼmphepete mwa msewu wa ku Efurata” (amene ndi Betelehemu).
ਜਦ ਮੈਂ ਪਦਨ ਤੋਂ ਆ ਰਿਹਾ ਸੀ, ਤਦ ਰਸਤੇ ਵਿੱਚ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿ ਗਿਆ ਸੀ ਤਾਂ ਕਨਾਨ ਦੇਸ਼ ਵਿੱਚ ਰਾਖ਼ੇਲ ਮੇਰੇ ਸਾਹਮਣੇ ਮਰ ਗਈ ਅਤੇ ਮੈਂ ਉਸ ਨੂੰ ਉੱਥੇ ਹੀ ਅਫਰਾਥ ਜੋ ਬੈਤਲਹਮ ਵੀ ਅਖਵਾਉਂਦਾ ਹੈ, ਦੇ ਰਸਤੇ ਵਿੱਚ ਦਫ਼ਨਾ ਦਿੱਤਾ।
8 Israeli ataona ana a Yosefe anafunsa kuti, “Anyamatawa ndi a yani?”
ਇਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਨੂੰ ਵੇਖ ਕੇ ਆਖਿਆ, ਇਹ ਕੌਣ ਹਨ?
9 Yosefe anati kwa abambo ake, “Awa ndi ana anga amene Mulungu wandipatsa kuno.” Ndipo Israeli anati, “Bwera nawo kuno kuti ndiwadalitse.”
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।
10 Koma maso a Israeli anali ofowoka chifukwa cha kukalamba moti sankaona nʼkomwe. Tsono Yosefe anabwera nawo ana ake aja pafupi ndi abambo ake ndipo abambo ake anawapsompsona nawakumbatira.
੧੦ਪਰ ਬਜ਼ੁਰਗ ਹੋਣ ਦੇ ਕਾਰਨ ਇਸਰਾਏਲ ਦੀਆਂ ਅੱਖਾਂ ਧੁੰਦਲੀਆਂ ਹੋ ਗਈਆਂ ਸਨ, ਕਿ ਉਹ ਵੇਖ ਨਹੀਂ ਸਕਦਾ ਸੀ, ਤਦ ਯੂਸੁਫ਼ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗਲ਼ ਲਾਇਆ
11 Israeli anati kwa Yosefe, “Ine sindinali kuyembekeza kuti nʼkudzaonanso nkhope yako, ndipo tsopano Mulungu wandilola kuti ndionenso ngakhale ana ako.”
੧੧ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਮੈਨੂੰ ਤਾਂ ਤੇਰਾ ਮੂੰਹ ਵੇਖਣ ਦੀ ਆਸ ਵੀ ਨਹੀਂ ਸੀ, ਪਰ ਵੇਖ ਤੇਰੀ ਅੰਸ ਵੀ ਪਰਮੇਸ਼ੁਰ ਨੇ ਮੈਨੂੰ ਵਿਖਾਲ ਦਿੱਤੀ ਹੈ।
12 Tsono Yosefe anawachotsa ana aja pa mawondo a Israeli ndipo anamuweramira nkhope pansi.
੧੨ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ
13 Yosefe anawagwira ana onse awiri padzanja, Efereimu ku dzanja lake lamanja kulunjika dzanja lamanzere la Israeli ndipo Manase ku dzanja lamanzere kulunjikitsa dzanja lamanja la Israeli, ndipo anawayandikiza kwa Yakobo.
੧੩ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ।
14 Koma Israeli anapinganitsa mikono motero kuti anayika dzanja lake lamanja pamutu pa Efereimu ngakhale kuti iyeyo anali wamngʼono ndi dzanja lake lakumanzere analisanjika pamutu pa Manase ngakhale kuti iyeyu ndiye anali mwana woyamba.
੧੪ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।
15 Kenaka anadalitsa Yosefe nati, “Mulungu amene makolo anga Abrahamu ndi Isake anamutumikira, Mulungu amene wakhala ali mʼbusa wanga moyo wanga wonse kufikira lero,
੧੫ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
16 mngelo amene wandipulumutsa ine ku zovuta zonse, ameneyo adalitse anyamata awa. Kudzera mwa iwowa dzina langa ndi mayina a makolo anga, Abrahamu ndi Isake, adzamveka. Iwowa adzakhala ndi ana ambiri nadzasanduka mtundu waukulu pa dziko lapansi.”
੧੬ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।
17 Yosefe ataona kuti abambo ake ayika dzanja lamanja pa Efereimu, sanakondwere. Choncho anagwira dzanja la abambo ake kuti alichotse pamutu pa Efereimu ndi kuliyika pamutu pa Manase,
੧੭ਜਦ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਇਸ ਲਈ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਰੱਖੇ।
18 nati kwa abambo ake, “Ayi, abambo anga, uyu ndiye woyamba kubadwa, ikani dzanja lanu lamanja pamutu pake.”
੧੮ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਪਿਤਾ ਜੀ, ਅਜਿਹਾ ਨਾ ਹੋਵੇ, ਕਿਉਂ ਜੋ ਉਹ ਪਹਿਲੌਠਾ ਹੈ। ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ।
19 Koma abambo ake anakana nati, “Ndikudziwa, mwana wanga, ndikudziwa. Adzukulu a iyeyunso adzakhala mtundu waukulu. Komabe mʼbale wake wamngʼonoyu adzakhala wamkulu kuposa iye, ndipo zidzukulu zake zidzakhala mitundu yayikulu ya anthu.”
੧੯ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।
20 Tsono iye anawadalitsa tsiku limenelo nati, “Aisraeli adzagwiritsa ntchito dzina lanu podalitsa nadzati: Mulungu akudalitseni monga Efereimu ndi Manase.” Choncho anayika Efereimu patsogolo pa Manase.
੨੦ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।
21 Kenaka Israeli anati kwa Yosefe, “Ine ndatsala pangʼono kufa, koma Mulungu adzakhala ndipo adzakutenganinso kubwerera nanu ku dziko la makolo anu.
੨੧ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ।
22 Ndiponso iwe wekha ndikupatsa moposera abale ako, malo woonjezera, Sekemu, malo amene ndinalanda kwa Aamori ndi lupanga ndi uta wanga.”
੨੨ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।

< Genesis 48 >