< Hoseya 5 >

1 “Ansembe inu, imvani izi! Inu Aisraeli, tcherani khutu! Inu nyumba yaufumu, mvetserani! Chiweruzo ichi ndi chotsutsa inu: Inu munali ngati msampha ku Mizipa, munali ngati ukonde woyalidwa pa phiri la Tabori.
ਹੇ ਜਾਜਕੋ, ਇਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ਼।
2 Owukira azama mʼmoyo wakupha, Ine ndidzawalanga onsewo.
ਬਾਗੀ ਵੱਢਣ ਟੁੱਕਣ ਵਿੱਚ ਨਾਸ ਹੋ ਰਹੇ ਹਨ, ਪਰ ਮੈਂ ਉਹਨਾਂ ਸਾਰਿਆਂ ਨੂੰ ਸੁਧਾਰਨ ਵਾਲਾ ਹਾਂ।
3 Ndimadziwa zonse za Efereimu; Aisraeli ndi osabisika kwa Ine. Efereimu wayamba tsopano kuchita zachiwerewere; Israeli wadziyipitsa.
ਮੈਂ ਇਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ।
4 “Ntchito zawo siziwalola kubwerera kwa Mulungu wawo. Mʼmitima mwawo muli mzimu wachiwerewere; Iwo sadziwa Yehova.
ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।
5 Kudzikuza kwa Israeli kwakhala umboni womutsutsa; Aisraeli, ngakhale Aefereimu, anagwa mʼmachimo awo; Yudanso anagwa nawo pamodzi.
ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਇਸਰਾਏਲ ਅਤੇ ਇਫ਼ਰਾਈਮ ਆਪਣੀ ਬਦੀ ਦੇ ਕਾਰਨ ਠੋਕਰ ਖਾਣਗੇ, ਯਹੂਦਾਹ ਵੀ ਉਹਨਾਂ ਦੇ ਨਾਲ ਠੋਕਰ ਖਾਵੇਗਾ।
6 Pamene adzapita ndi nkhosa zawo ndi ngʼombe zawo kukapereka nsembe kwa Yehova, iwo sadzamupeza; Iye wawachokera.
ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ।
7 Iwo ndi osakhulupirika kwa Yehova; amabereka ana amʼchigololo ndipo chikondwerero chawo cha mwezi watsopano chidzawawononga pamodzi ndi minda yawo.
ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ, ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।
8 “Womba lipenga mu Gibeya, liza mbetete mu Rama. Fuwulani mfuwu wankhondo mu Beti-Aveni; iwe Benjamini tsogolera.
ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!
9 Efereimu adzasanduka bwinja pa tsiku la chilango. Ine ndikulengeza zomwe zidzachitikadi pakati pa mafuko a Israeli.
ਝਿੜਕ ਦੇ ਦਿਨ ਇਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕਾ ਹੈ।
10 Atsogoleri a Yuda ali ngati anthu amene amasuntha miyala ya mʼmalire. Ndidzawakhutulira ukali wanga ngati madzi a chigumula.
੧੦ਯਹੂਦਾਹ ਦੇ ਹਾਕਮ ਬਾੜਿਆਂ ਦੇ ਭੰਨਣ ਵਾਲਿਆਂ ਵਰਗੇ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਗੂੰ ਉਨ੍ਹਾਂ ਦੇ ਉੱਤੇ ਵਹਾਵਾਂਗਾ!
11 Efereimu waponderezedwa, akulangidwa chifukwa chotsatira mafano.
੧੧ਇਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।
12 Ine ndili ngati njenjete kwa Efereimu, ngati chinthu chowola kwa anthu a ku Yuda.
੧੨ਇਸ ਲਈ ਮੈਂ ਇਫ਼ਰਾਈਮ ਲਈ ਨਾਸ ਕਰਨ ਵਾਲੇ ਕੀੜੇ ਵਾਂਗੂੰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗੂੰ ਹਾਂ।
13 “Efereimu ataona nthenda yake, ndi Yuda ataona zilonda zake, pamenepo Efereimu anatembenukira kwa Asiriya, ndipo anawatumizira mfumu yayikulu kudzawathandiza. Koma mfumuyo singathe kukuchizani, singathe kuchiritsa mabala anu.
੧੩ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।
14 Pakuti Ine ndidzakhala ngati mkango kwa Efereimu. Ngati mkango wamphamvu kwa Yuda. Ndidzawakhadzula nʼkuchokapo; ndidzawatenga ndipo palibe amene adzawalanditse.
੧੪ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।
15 Ndipo ndidzabwerera ku malo anga mpaka anthu anga atavomereza kulakwa kwawo. Ndipo iwo adzafunafuna nkhope yanga; mʼmasautso awo adzandifunitsitsa Ine.”
੧੫ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਣ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ।

< Hoseya 5 >