< Yesaya 1 >

1 Masomphenya wonena za Yuda ndi Yerusalemu, amene Yesaya mwana wa Amozi, anaona pa nthawi ya ulamuliro wa Uziya, Yotamu, Ahazi ndi Hezekiya, mafumu a Yuda.
ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
2 Tamverani, miyamba inu! Tchera khutu, iwe dziko lapansi! Pakuti Yehova wanena kuti, “Ndinabala ana ndi kuwalera, koma anawo andiwukira Ine.
ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।
3 Ngʼombe imadziwa mwini wake, bulu amadziwa kumene kuli gome la mbuye wake, koma Israeli sadziwa, anthu anga samvetsa konse.”
ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ
4 Haa, mtundu wochimwa, anthu olemedwa ndi machimo, obadwa kwa anthu ochita zoyipa, ana odzipereka ku zoyipa! Iwo asiya Yehova; anyoza Woyerayo wa Israeli ndipo afulatira Iyeyo.
ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।
5 Chifukwa chiyani mukufuna kuti muzingolangidwabe? Chifukwa chiyani mukupitirira kukhala mʼmoyo wowukira? Mutu wanu wonse uli ndi mabala, mtima wanu wonse wafowokeratu.
ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।
6 Kuchokera ku phazi mpaka ku mutu palibe pabwino, paliponse pali mikwingwirima ndi zilonda, mabala ali magazi chuchuchu, mabala ake ngosatsuka, ngosamanga ndiponso ngosapaka mafuta ofewetsa.
ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।
7 Dziko lanu lasanduka bwinja, mizinda yanu yatenthedwa ndi moto; minda yanu ikukololedwa ndi alendo inu muli pomwepo, dziko lanu lasanduka bwinja monga ngati lagonjetsedwa ndi alendo.
ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।
8 Mwana wamkazi wa Ziyoni watsala yekha ngati nsanja mʼmunda wampesa, ngati chisimba mʼmunda wa minkhaka, ngati mzinda wozingidwa ndi nkhondo.
ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ।
9 Yehova Wamphamvuzonse akanapanda kutisiyira opulumuka, tikanawonongeka ngati Sodomu, tikanakhala ngati anthu a ku Gomora.
ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।
10 Imvani mawu a Yehova, inu olamulira Sodomu; mverani lamulo la Mulungu wathu, inu anthu a ku Gomora!
੧੦ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!
11 Yehova akuti, “Kodi ndili nazo chiyani nsembe zanu zochuluka?” “Zandikola nsembe zanu zopsereza za nkhosa zazimuna ndiponso mafuta a nyama zonenepa; sindikusangalatsidwanso ndi magazi angʼombe zamphongo ndi a ana ankhosa ndi ambuzi zazimuna.
੧੧ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।
12 Ndani anakulamulirani kuti mubwere nazo pamaso panga? Ndani anakuwuzani kuti muzipondaponda mʼmabwalo a nyumba yanga?
੧੨ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?
13 Siyani kubweretsa nsembe zachabechabezo! Nsembe zanu zofukiza zimandinyansa Ine. Sindingapirire misonkhano yanu yoyipa, kapenanso zikondwerero za Mwezi Watsopano ndi Masabata.
੧੩ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।
14 Zikondwerero zanu za Mwezi Watsopano ndi masiku anu opatulika ndimadana nazo. Zasanduka katundu wondilemera; ndatopa kuzinyamula.
੧੪ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!
15 Mukamatambasula manja anu popemphera, Ine sindidzakuyangʼanani; ngakhale muchulukitse mapemphero anu, sindidzakumverani. Manja anu ndi odzaza ndi magazi;
੧੫ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
16 sambani, dziyeretseni. Chotsani pamaso panu ntchito zanu zoyipa! Lekani kuchita zoyipa,
੧੬ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
17 phunzirani kuchita zabwino! Funafunani chilungamo, thandizani oponderezedwa. Tetezani ana amasiye, muwayimirire akazi amasiye pa milandu yawo.”
੧੭ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
18 Yehova akuti, “Tiyeni tsono tikambe mlandu wanu. Ngakhale machimo anu ali ofiira, adzayera ngati thonje. Ngakhale ali ofiira ngati kapezi, adzayera ngati ubweya wankhosa.
੧੮ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
19 Ngati muli okonzeka kundimvera mudzadya zinthu zabwino za mʼdziko;
੧੯ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।
20 koma mukakana ndi kuwukira mudzaphedwa ndi lupanga.” Pakuti Yehova wayankhula.
੨੦ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।
21 Taonani momwe mzinda wokhulupirika wasandukira wadama! Mzinda umene kale unali wodzaza ndi chiweruzo cholungama; mu mzindamo munali chilungamo, koma tsopano muli anthu opha anzawo!
੨੧ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!
22 Siliva wako wasanduka wachabechabe, vinyo wako wabwino wasungunulidwa ndi madzi.
੨੨ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।
23 Atsogoleri ako ndi owukira, anthu ogwirizana ndi mbala; onse amakonda ziphuphu ndipo amathamangira mphatso. Iwo sateteza ana amasiye; ndipo samvera madandawulo a akazi amasiye.
੨੩ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।
24 Nʼchifukwa chake Ambuye Yehova Wamphamvu, Wamphamvuyo wa Israeli, akunena kuti, “Haa, odana nane ndidzawatha, ndipo ndidzawabwezera ndekha adani anga.
੨੪ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!
25 Ndidzatambasula dzanja langa kuti ndilimbane nawe; ndidzasungunula machimo ako nʼkuwachotsa, monga mmene amachotsera dzimbiri ndi mankhwala.
੨੫ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,
26 Ndidzabwezeretsa oweruza ako ngati masiku amakedzana, aphungu ako ndidzawabwezeretsa ngati poyamba paja. Kenaka iweyo udzatchedwa mzinda wolungama, mzinda wokhulupirika.”
੨੬ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।
27 Ziyoni adzawomboledwa mwa chiweruzo cholungama, anthu ake olapadi adzapulumutsidwa mwachilungamo.
੨੭ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।
28 Koma owukira ndi ochimwa adzawawonongera pamodzi, ndipo amene asiya Yehova adzatheratu.
੨੮ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।
29 “Mudzachita nayo manyazi mitengo ya thundu imene inkakusangalatsani; mudzagwetsa nkhope chifukwa cha minda imene munayipatula.
੨੯ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ।
30 Mudzakhala ngati mtengo wa thundu umene masamba ake akufota, mudzakhala ngati munda wopanda madzi.
੩੦ਤੁਸੀਂ ਤਾਂ ਉਸ ਬਲੂਤ ਵਾਂਗੂੰ ਜਿਸ ਦੇ ਪੱਤੇ ਕੁਮਲਾ ਗਏ ਹਨ, ਜਾਂ ਉਸ ਬਾਗ਼ ਵਾਂਗੂੰ ਹੋ ਜਾਓਗੇ ਜਿਸ ਦੇ ਵਿੱਚ ਪਾਣੀ ਨਹੀਂ।
31 Munthu wamphamvu adzasanduka ngati udzu wowuma, ndipo ntchito zake zidzakhala ngati mbaliwali; motero zonse zidzayakira limodzi, popanda woti azimitse motowo.”
੩੧ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।

< Yesaya 1 >