< Yesaya 16 >

1 Anthu a ku Mowabu atumiza mphatso za ana ankhosa onenepa, kuchokera ku Sela kudutsa chipululu mpaka kukafika ku phiri la Ziyoni.
ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।
2 Monga momwe mbalame zimawulukira uku ndi uku akazimwaza mʼchisa, momwemonso akazi a ku Mowabu akuyendayenda ku madooko a Arinoni.
ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।
3 Amowabu aja anawuza a ku Yuda kuti, “Tiwuzeni chochita, gamulani zoti tichite. Inu mutiteteze kwa adani anthu. Mukhale ngati mthunzi wathu dzuwa lili pa liwombo. Mutibise, musatipereke ife othawa nkhondo kwa adani athu.
ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ।
4 Lolani kuti anthu othawa nkhondo a ku Mowabu azikhala pakati panu; mukhale populumukira pawo kwa wowonongayo.” Nthawi idzafika ndipo wozunzayo sadzakhalaponso, kuwononga kudzaleka; waukaliyo adzachoka mʼdzikomo.
ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਉਸ ਦੀ ਓਟ ਹੋ। ਜਦ ਜ਼ਾਲਮ ਮੁੱਕ ਗਿਆ, ਤਦ ਬਰਬਾਦੀ ਖ਼ਤਮ ਹੋ ਜਾਵੇਗੀ, ਮਿੱਧਣ ਵਾਲੇ ਦੇਸ ਤੋਂ ਮਿਟ ਗਏ,
5 Mpando waufumu udzakhazikitsidwa mwachikondi; mmodzi mwa zidzukulu za Davide adzakhalapo mokhulupirika. Iyeyo poweruza adzatsata chilungamo ndipo adzalimbikitsa kuchita zachilungamo.
ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।
6 Tinamva kuti Mowabu anadzikuza kwambiri. Kunyada kwawo ndi kunyogodola kwawo ndi kudzitama kwawo, zonse ndi zopanda phindu.
ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।
7 Nʼchifukwa chake Amowabu akulira kwambiri; iwo akulirira dziko lawo. Akubuma momvetsa chisoni chifukwa cha makeke a mphesa a ku Kiri Hareseti.
ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਂਕੇ ਲੈ-ਲੈ ਕੇ ਰੋਵੋਗੇ।
8 Minda ya ku Hesiboni yauma, minda ya mpesa ya ku Sibina yaguga. Atsogoleri a mitundu ina anapondaponda minda ya mpesa wabwino, imene nthambi zake zinakafika ku Yazeri, mpaka kutambalalira ku chipululu. Mizu yake inakafika mpaka ku tsidya la nyanja.
ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।
9 Kotero Ine ndikulira, monga mmene akulirira anthu a ku Yazeri, chifukwa cha minda ya mpesa ya ku Sibima. Inu anthu a ku Hesiboni, inu anthu a ku Eleali, ndikukunyowetsani ndi misozi! Mwalephera kupeza zokolola, chifukwa cha nkhondo imene inawononga zokolola zonse.
ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,
10 Chimwemwe ndi chisangalalo zalekeka ku minda yanu ya zipatso; palibe amene akuyimba kapena kufuwula mʼminda ya mpesa; palibe amene akupsinya vinyo ku malo opsinyira mphesa, pakuti ndathetsa kufuwula.
੧੦ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
11 Chifukwa chake moyo wanga ukulira ngati pangwe kulirira Mowabu, mtima wanga ukubuwula chifukwa cha Kiri Hareseti.
੧੧ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਰਸ ਲਈ ਵੀ।
12 Ngakhale anthu a ku Mowabu apite ku malo awo achipembedzo koma amangodzitopetsa ndi kutaya nthawi chabe chifukwa sizidzatheka.
੧੨ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।
13 Awa ndi mawu amene Yehova wayankhula kale zokhudza Mowabu.
੧੩ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,
14 Koma tsopano Yehova akuti, “Zisanathe zaka zitatu, potsata mʼmene munthu waganyu amawerengera, ulemerero wa Mowabu udzakhala utatheratu ndipo anthu ake ambiri adzakhala atawonongeka, ndipo opulumuka ake adzakhala ochepa ndi ofowoka.”
੧੪ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।

< Yesaya 16 >