< Yesaya 24 >

1 Taonani, Yehova adzawononga dziko lapansi ndi kulisandutsa chipululu; Iye adzasakaza maonekedwe ake ndi kumwaza anthu ake onse.
ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।
2 Aliyense zidzamuchitikira mofanana: wansembe chimodzimodzi munthu wamba, antchito aamuna mofanananso ndi ambuye awo aamuna, antchito aakazi chimodzimodzi ambuye awo aakazi, wogula chimodzimodzi wogulitsa, wobwereka chimodzimodzi wobwereketsa, okongola chimodzimodzi okongoza.
ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।
3 Dziko lapansi lidzawonongedwa kwathunthu ndi kusakazikiratu. Yehova wanena mawu awa.
ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ।
4 Dziko lapansi likulira ndipo likufota, dziko lonse likuvutika ndipo likuwuma, anthu omveka a dziko lapansi akuvutika.
ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ।
5 Anthu ayipitsa dziko lapansi; posamvera malangizo ake; pophwanya mawu ake ndi pangano lake lamuyaya.
ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ।
6 Nʼchifukwa chake matemberero akuwononga dziko lapansi; anthu a mʼdzikomo akuzunzika chifukwa cha kulakwa kwawo, iwo asakazika ndipo atsala ochepa okha.
ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।
7 Vinyo watsopano watha ndipo mphesa zikufota; onse okonda zosangalatsa ali ndi chisoni.
ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਂਕੇ ਭਰਦੇ ਹਨ।
8 Kulira kokometsera kwa matambolini kwatha, phokoso la anthu osangalala latha, zeze wosangalatsa wati zii.
ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲ਼ਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ।
9 Anthu sadzayimbanso akumwa vinyo; akadzamwa zaukali zidzakhala zowawa mʼkamwa mwawo.
ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।
10 Mzinda wachisokonezo uja wawonongeka; nyumba iliyonse yatsekedwa.
੧੦ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ।
11 Anthu akulira mʼmisewu kufuna vinyo; chimwemwe chonse chatheratu, palibenso chisangalalo pa dziko lapansi.
੧੧ਚੌਕਾਂ ਵਿੱਚ ਮਧ ਲਈ ਰੌਲ਼ਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।
12 Mzinda wasanduka bwinja zipata zake zagumuka.
੧੨ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਿਆ ਪਿਆ ਹੈ।
13 Zimenezi ndizo zidzachitikire mitundu yonse ya dziko lapansi ndiponso pakati pa mitundu ya anthu. Zidzakhala ngati pamene mitengo ya olivi yayoyoledwa, kapena ngati nthawi ya kunkha la mphesa atatsiriza kukolola.
੧੩ਧਰਤੀ ਉੱਤੇ ਦੇਸ਼-ਦੇਸ਼ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ-ਖੁਹੰਦ ਚੁਗਣਾ।
14 Koma otsala onse akufuwula ndi kuyimba mwachimwemwe; anthu akumadzulo akutamanda ukulu wa Yehova.
੧੪ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।
15 Nʼchifukwa chake inu akummawa, tamandani Yehova; ndi inu okhala mʼmphepete mwa nyanja kwezani dzina la Yehova, Mulungu wa Israeli.
੧੫ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ।
16 Kuchokera kumalekezero a dziko lapansi tikumva kuyimba kotamanda “Wolungamayo.” Koma ine ndinati, “Ndatheratu, ndatheratu! Tsoka kwa ine! Anthu achinyengo akupitirizabe kuchita zachinyengo, inde chinyengo chawo chikunkerankera mʼtsogolo.”
੧੬ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!
17 Inu anthu adziko lapansi, zoopsa, dzenje ndi msampha zikukudikirani.
੧੭ਹੇ ਧਰਤੀ ਦੇ ਵਾਸੀਓ, ਖੌਫ਼, ਭੋਹਰਾ ਤੇ ਫੰਦਾ ਤੁਹਾਡੇ ਉੱਤੇ ਹਨ!
18 Aliyense wothawa phokoso la zoopsa adzagwa mʼdzenje; ndipo aliyense wotuluka mʼdzenjemo adzakodwa ndi msampha. Zitseko zakumwamba zatsekulidwa, ndipo maziko a dziko lapansi agwedezeka.
੧੮ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲ਼ੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਦੇ ਵਿੱਚ ਫਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।
19 Dziko lapansi lathyokathyoka, ndipo lagawika pakati, dziko lapansi lagwedezeka kotheratu.
੧੯ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ।
20 Dziko lapansi likudzandira ngati munthu woledzera likugwedezeka ndi mphepo ngati chisimba; lalemedwa ndi machimo ake. Lidzagwa ndipo silidzadzukanso.
੨੦ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।
21 Tsiku limenelo Yehova adzalanga amphamvu a kumwamba ndiponso mafumu apansi pano.
੨੧ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।
22 Mulungu adzawasonkhanitsa pamodzi ngati amʼndende amene ali mʼdzenje. Adzawatsekera mʼndende ndipo adzalangidwa patapita nthawi yayitali.
੨੨ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ।
23 Mwezi udzanyazitsidwa, dzuwa lidzachita manyazi; pakuti Yehova Wamphamvuzonse adzakhala mfumu ndipo adzalamulira; pa Phiri la Ziyoni ndi ku Yerusalemu, ndipo adzaonetsa ulemerero wake pamaso pa akuluakulu.
੨੩ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ।

< Yesaya 24 >