< Yeremiya 19 >

1 Yehova anandiwuza kuti, “Pita ukagule mʼphika wadothi kwa munthu wowumba. Utenge akuluakulu ena a anthuwa ndi ansembe
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਾ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ
2 ndipo mupite ku Chigwa cha Hinomu chimene chili pafupi ndi pa chipata cha mapale. Pamenepo ukalengeze mawu amene ndikakuwuze.
ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ
3 Ukanene kuti, ‘Imvani mawu a Yehova, inu mafumu a ku Yuda ndi anthu a ku Yerusalemu. Yehova Wamphamvuzonse, Mulungu wa Israeli, akuti: Tamverani! Ine ndibweretsa mavuto pa malo pano mwakuti aliyense amene adzamve adzadzidzimuka.
ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
4 Pakuti anthu andikana Ine ndipo ayipitsa malo ano. Afukiza lubani pa malo ano kwa milungu imene iwo ngakhale makolo awo ngakhalenso mafumu a ku Yuda sanayidziwe. Iwo adzaza malowa ndi magazi a anthu osalakwa.
ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ
5 Amanga nsanja zopembedzerapo Baala, kuperekapo ana awo kuti akhale nsembe zopsereza kwa Baala, chinthu chimene Ine sindinalamule kapena kuchiyankhula, ngakhalenso kuchiganizira.
ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
6 Nʼchifukwa chake taonani, masiku akubwera, akutero Yehova, pamene anthu sadzatchulanso malo ano kuti Tofeti kapena Chigwa cha Hinomu, koma Chophera anthu.
ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ
7 “‘Pamalo pano ndidzasokoneza maganizo a anthu a ku Yuda ndi a ku Yerusalemu. Ndidzachititsa kuti adani awo awaphe ku nkhondo. Ndidzawakanthitsa kwa anthu amene akuwazonda. Mitembo yawo ndidzayipereka kwa mbalame za mlengalenga ndi zirombo za kutchire kuti ikhale chakudya chawo.
ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
8 Mzinda uno ndidzawusakaza ndi kuwusandutsa chinthu chochititsa mantha ndi chonyansa. Onse odutsamo adzadabwa ndi kupukusa mitu yawo chifukwa cha kuwonongeka kwake.
ਮੈਂ ਇਸ ਸ਼ਹਿਰ ਨੂੰ ਵਿਰਾਨ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ
9 Adani awo adzawuzinga mzindawo kufuna kuwapha motero kuti anthu a mʼkatimo adzafika pomadyana wina ndi mnzake. Adzadya ana awo aamuna ndi ana awo aakazi.’
ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!।
10 “Tsono iwe udzaphwanye mtsukowo anthu amene udzapite nawowo akuona,
੧੦ਤਦ ਤੂੰ ਉਹਨਾਂ ਮਨੁੱਖਾਂ ਦੇ ਵੇਖਦਿਆਂ ਜਿਹੜੇ ਤੇਰੇ ਨਾਲ ਜਾਣਗੇ ਉਸ ਸੁਰਾਹੀ ਨੂੰ ਭੰਨ ਸੁੱਟੀਂ
11 ndipo ukawawuze kuti, ‘Yehova Wamphamvuzonse akuti, Ine ndidzaphwanya dziko lino ndi mzinda uno ngati momwe wowumba amaphwanyira mbiya yake ndipo sangathe kuyikonzanso. Adzayika anthu akufa ku Tofeti chifukwa padzasowa malo ena owayika.
੧੧ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਹੀ ਮੈਂ ਇਸ ਪਰਜਾ ਨੂੰ ਅਤੇ ਇਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫਿਰ ਸਾਬਤ ਨਹੀਂ ਹੋ ਸਕਦਾ। ਉਹ ਤੋਫਥ ਵਿੱਚ ਦਫ਼ਨਾਉਣਗੇ ਇਥੋਂ ਤੱਕ ਕਿ ਦਫ਼ਨਾਉਣ ਦਾ ਥਾਂ ਨਾ ਰਹੇ
12 Umu ndi mmene ndidzachitire ndi malo ano pamodzi ndi anthu okhalamo, akutero Yehova. Ndidzasandutsa mzindawu kukhala ngati Tofeti.
੧੨ਇਸੇ ਤਰ੍ਹਾਂ ਮੈਂ ਇਸ ਸ਼ਹਿਰ ਅਤੇ ਇਸ ਦੇ ਵਾਸੀਆਂ ਨਾਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਸਗੋਂ ਮੈਂ ਇਹ ਸ਼ਹਿਰ ਤੋਫਥ ਵਾਂਗੂੰ ਬਣਾਵਾਂਗਾ
13 Nyumba za mu Yerusalemu ndi za mafumu a ku Yuda ndidzazisandutsa ngati za ku Tofeti chifukwa ndi nyumba zimene pa madenga ake ankafukiza lubani kwa zolengedwa zamlengalenga ndi kuthira nsembe zachakumwa kwa milungu ina.’”
੧੩ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।
14 Kenaka Yeremiya anabwerako ku Tofeti, kumene Yehova anamutuma kuti akanenere, nakayimirira mʼbwalo la Nyumba ya Yehova ndi kuwawuza anthu kuti,
੧੪ਤਾਂ ਯਿਰਮਿਯਾਹ ਤੋਫਥ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਭੇਜਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ,
15 “Yehova Wamphamvuzonse, Mulungu wa Israeli, akuti, ‘Tamverani! Ine ndidzabweretsa masautso amene ndinanena aja pa mzinda uno ndi pa mizinda yozungulira, chifukwa anthu ake ndi nkhutukumve ndipo sanamvere mawu anga.’”
੧੫ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ।

< Yeremiya 19 >