< Yeremiya 26 >

1 Yehoyakimu, mwana wa Yosiya mfumu ya ku Yuda atayamba kulamulira, Yehova anayankhula ndi Yeremiya kuti,
ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਇਹ ਬਚਨ ਯਹੋਵਾਹ ਵੱਲੋਂ ਆਇਆ ਕਿ
2 “Kayime mʼbwalo la Nyumba ya Yehova. Ndipo ukayankhule kwa anthu onse okhala mʼmizinda ya ku Yuda amene amabwera kudzapembedza ku Nyumba ya Yehova. Ukawawuze zonse zomwe ndakulamula; usakasiyeko ndi mawu amodzi omwe.
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
3 Mwina mwake adzamvera, ndipo aliyense adzatembenuka kuleka njira yake yoyipa. Ndiye ine ndidzaleka osapatsa chilango chimene ndinakonzekera kuti ndiwalange nacho chifukwa cha ntchito zawo zoyipa.
ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕੰਮਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
4 Ukawawuze kuti, ‘Yehova akuti: Ngati simundimvera Ine ndi kuleka kutsatira malamulo anga, amene ndakupatsani,
ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
5 ndipo ngati simumvera mawu a atumiki anga, aneneri amene ndakhala ndikukutumizirani, ngakhale kuti simunawamvere,
ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ
6 ndiye kuti Ine ndidzasandutsa Nyumba ino kukhala ngati Silo ndipo mzinda uno udzakhala chinthu chotembereredwa pakati pa mitundu yonse ya pa dziko lapansi.’”
ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
7 Ansembe, aneneri ndi anthu onse anamva Yeremiya akuyankhula mawu amenewa mʼNyumba ya Yehova.
ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ
8 Yeremiya atangotsiriza kuwawuza anthu aja zonse zimene Yehova anamulamula kuti ayankhule, ansembe, aneneri pamodzi ndi anthu onse anamugwira ndipo anati, “Uyenera kuphedwa!
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!
9 Chifukwa chiyani walosera mʼdzina la Yehova kuti Nyumba ino idzakhala ngati Silo ndipo mzinda uno udzakhala wopanda anthu ngati chipululu?” Anthu onse anamuzungulira Yeremiya mʼNyumba ya Yehova.
ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।
10 Koma nduna za ku Yuda zitamva zomwe zinachitikazi, zinanyamuka kuchokera ku nyumba yaufumu kupita ku Nyumba ya Yehova, nakakhala pamalo pawo, pa Chipata Chatsopano cha Nyumba ya Yehova.
੧੦ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ
11 Pamenepo ansembe ndi aneneri anawuza ndunazo pamodzi ndi anthu onse kuti, “Munthu uyu ayenera kuphedwa chifukwa amalosera zoyipira mzinda uno. Inu mwadzimvera nokha zimenezi!”
੧੧ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
12 Ndipo Yeremiya anawuza nduna zija ndi anthu onse kuti, “Yehova anandituma kunenera mawu onse amene mwawamva otsutsa Nyumba ino ndi mzinda uno.
੧੨ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ
13 Tsopano konzani njira zanu ndi zochita zanu ndipo mverani Yehova Mulungu wanu. Mukatero ndiye kuti Yehova adzaleka osakupatsani chilango chimene ankati akupatseni.
੧੩ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
14 Kunena za ine, ndili mʼmanja mwanu; mundichite chilichonse chimene mukuganiza kuti ndi chabwino ndi choyenera.
੧੪ਪਰ ਮੇਰੇ ਬਾਰੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ
15 Komatu dziwani kuti ngati mundipha, inu pamodzi ndi mzinda uno ndi onse amene amakhala muno, mudzapalamula mlandu wokhetsa magazi a munthu wosalakwa. Ndithudi Yehova anandituma kuti ndidzayankhule mawu onsewa inu mukumva.”
੧੫ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
16 Pamenepo ndunazo pamodzi ndi anthu onse anawuza ansembe ndi aneneri kuti, “Munthu uyu sayenera kuphedwa! Pakuti wayankhula kwa ife mʼdzina la Yehova Mulungu wathu.”
੧੬ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
17 Akuluakulu ena a mʼdzikomo anayimirira ndi kuwuza gulu lonse la anthu kuti,
੧੭ਤਾਂ ਦੇਸ ਦੇ ਬਜ਼ੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ,
18 “Mʼmasiku a Hezekiya mfumu ya ku Yuda, Mika wa ku Moreseti ankalosera. Iye ankawuza anthu kuti Yehova Wamphamvuzonse akuti, “‘Ziyoni adzatipulidwa ngati munda, Yerusalemu adzasanduka bwinja, ndipo phiri la Nyumba ya Mulungu lidzasanduka nkhalango yowirira.’
੧੮ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ ।
19 Kodi Hezekiya mfumu ya ku Yuda ndi anthu onse anamupha amene uja? Kodi suja mfumu inaopa Yehova ndi kupempha kuti ayikomere mtima? Ndipo suja Yehova anasintha maganizo ake nʼkuleka kuwalanga monga mʼmene anakonzera? Ifetu tikudziyitanira tsoka lalikulu!”
੧੯ਤਾਂ ਕੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
20 (Panalinso munthu wina, Uriya mwana wa Semaya wa ku Kiriati-Yeyarimu, amene ankalosera mʼdzina la Yehova. Iyeyu analosera za mzinda uno ndi dziko lino monga mmene wachitira Yeremiya.
੨੦ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ
21 Mfumu Yehoyakimu, ankhondo ake onse ndi nduna zake anamva mawu akewo, ndipo anafuna kumupha. Koma Uriya atamva zimenezi, anachita mantha nathawira ku Igupto.
੨੧ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
22 Komabe Mfumu Yehoyakimu anatuma Elinatani mwana wa Akibori pamodzi ndi anthu ena, ku Igupto.
੨੨ਤਾਂ ਯਹੋਯਾਕੀਮ ਰਾਜੇ ਨੇ ਮਨੁੱਖਾਂ ਨੂੰ ਮਿਸਰ ਵਿੱਚ ਭੇਜਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ
23 Iwo anakamutenga Uriya ku Igupto kuja nabwera naye kwa Mfumu Yehoyakimu. Iye anamupha ndi lupanga ndipo mtembo wake anakawutaya ku manda a anthu wamba).
੨੩ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ
24 Koma Ahikamu mwana wa Safani ndiye anateteza Yeremiya, motero sanamupereke kwa anthu kuti amuphe.
੨੪ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।

< Yeremiya 26 >