< Yeremiya 44 >

1 Uthenga umene Yeremiya analandira wonena za Ayuda onse amene ankakhala ku Igupto, ku mizinda ya Migidoli, Tapanesi ndi Mefisi, ndiponso ku Patirosi ndi uwu:
ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ
2 “Yehova Wamphamvuzonse, Mulungu wa Israeli akuti: Inu mwaona mavuto aakulu amene ndinawabweretsa pa Yerusalemu ndi mizinda yonse ya Yuda. Lero mizinda yonseyo yasanduka mabwinja, yopanda munthu wokhalamo.
ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ
3 Zimenezi zinachitika chifukwa cha zoyipa zomwe anachita. Iwo anaputa mkwiyo wanga pofukiza lubani ndi potumikira milungu ina imene iwo kapena inu ngakhalenso makolo anu sanayidziwe.
ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ
4 Kawirikawiri Ine ndakhala ndikutuma atumiki anga, aneneri, amene anati, ‘Musachite chinthu chonyansachi chimene Ine ndimadana nacho!’
ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
5 Koma iwo sanamvere kapena kulabadira; sanatembenuke kusiya zoyipa zawo kapena kuleka kufukiza lubani kwa milungu ina.
ਪਰ ਉਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ
6 Nʼchifukwa chake mkwiyo wanga unayaka ngati moto kutentha mizinda ya ku Yuda ndi misewu ya mu Yerusalemu ndi kuyisandutsa bwinja mpaka lero.
ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਲ੍ਹਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।
7 “Ndiye tsopano Yehova Wamphamvuzonse, Mulungu wa Israeli, akunena kuti, ‘Chifukwa chiyani mukufuna kudziwononga chotere? Kodi mukufuna kuti amuna, akazi, ana ndi makanda onse aphedwe ndi kuti mu Yuda musatsale ndi munthu mmodzi yemwe?
ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?
8 Chifukwa chiyani mukuputa mkwiyo wanga popembedza mafano pofukiza lubani kwa milungu ina mʼdziko lino la Igupto mʼmene mukukhalamo. Kodi mukuchita zimenezi kuti mudziwononge nokha ndi kuti mudzisandutse chinthu choseketsa ndi chonyozeka pakati pa mitundu yonse ya dziko lapansi?
ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?
9 Kodi mwayiwala zoyipa zimene anachita makolo anu, mafumu a ku Yuda ndi akazi awo, ndiponso zoyipa zimene munachita inuyo ndi akazi anu mʼdziko la Yuda ndi mʼmisewu ya mu Yerusalemu?
ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?
10 Koma mpaka lero simunalape. Simunandilemekeze kapena kumvera malamulo anga amene ndinayikira inuyo ndi makolo anu.
੧੦ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ।
11 “Nʼchifukwa chake Yehova Wamphamvuzonse, Mulungu wa Israeli akunena kuti, ‘Ine ndatsimikiza zobweretsa mavuto pa inu ndi kuwatheratu anthu a ku Yuda.
੧੧ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ
12 Ndidzatenga anthu otsala a ku Yuda amene atsimikiza zopita ku Igupto ndi kukakhala kumeneko. Onse adzathera ku Igupto. Adzaphedwa ndi lupanga kapena kufa ndi njala. Kuyambira wamngʼono mpaka wamkulu, adzaphedwa ndi lupanga kapena kufa ndi njala. Adzasanduka chinthu chotembereredwa ndi chochititsa mantha, chinthu choseketsa ndi chonyozeka.
੧੨ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
13 Ndidzalanga Ayuda okhala ku Igupto ndi lupanga, njala ndi mliri, ngati mmene ndinalangira anthu a ku Yerusalemu.
੧੩ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਤੇ ਬਵਾ ਨਾਲ ਲਈ ਹੈ
14 Motero mwa anthu amene anapita ku Igupto palibe ndi mmodzi yemwe adzapulumuke, kapena kukhala ndi moyo, kapena kubwerera ku Yuda. Palibe amene adzabwerere kupatula othawa nkhondo.’”
੧੪ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ।
15 Tsono amuna onse amene anadziwa kuti akazi awo ankafukiza lubani kwa milungu ina, ndiponso akazi onse amene anali pamenepo, gulu lalikulu la anthu, pamodzi ndi anthu onse amene amakhala ku Patirosi mʼdziko la Igupto, anati kwa Yeremiya,
੧੫ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ
16 “Ife sitimvera uthenga umene watiwuza mʼdzina la Yehova!
੧੬ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
17 Koma tidzachitadi chilichonse chimene tinanena kuti tidzachita: Tidzafukiza lubani kwa mfumukazi yakumwamba ndipo tidzayipatsa nsembe yachakumwa ngati mmene tinkachitira ifeyo ndi makolo athu, mafumu athu ndi akuluakulu mʼmizinda ya ku Yuda ndi mʼmisewu ya mu Yerusalemu. Nthawi imeneyo ife tinali ndi chakudya chochuluka ndipo tinali pabwino, sitimapeza mavuto.
੧੭ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ
18 Koma kuchokera nthawi imene tinasiya kufukiza lubani ndi kupereka chopereka cha chakumwa kwa mfumukazi yakumwamba, ifeyo takhala tikusowa zinthu ndipo takhala tikuphedwa ndi lupanga ndi kufa ndi njala.”
੧੮ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!
19 Akazi anawonjezera kunena kuti, “Pamene tinkafukiza lubani kwa mfumukazi yakumwamba ndi kuyipatsa chopereka cha chakumwa, kodi suja amuna athu ankavomereza mmene timayipangira mfumukazi yakumwambayo makeke abwino olembapo chinthunzi chake ndi kuyipatsa chopereka cha chakumwa?”
੧੯ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।
20 Yeremiya atamva kuyankha kumeneku anawawuza kuti,
੨੦ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਮਰਦਾਂ ਅਤੇ ਔਰਤਾਂ, ਸਗੋਂ ਉਹਨਾਂ ਸਾਰਿਆਂ ਲੋਕਾਂ ਦੇ ਬਾਰੇ ਜਿਹਨਾਂ ਉਸ ਨੂੰ ਇਹ ਉੱਤਰ ਦਿੱਤਾ ਸੀ ਆਖਿਆ,
21 “Kodi mukuganiza kuti Yehova nʼkuyiwala kuti inuyo ndi makolo anu, mafumu anu ndi akuluakulu anu, ndiponso anthu onse, munkafukiza lubani kwa mafano a mʼmizinda ya ku Yuda ndi mʼmisewu ya mu Yerusalemu?
੨੧ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?
22 Ndiye Yehova sakanathanso kupirira ndi machitidwe anu ndi zonyansa zimene munkachita. Nʼchifukwa chake dziko lanu linasanduka chipululu, chinthu choopsa ndi chotembereredwa. Dziko lopandamo anthu monga zilili lero lino.
੨੨ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
23 Mavuto awa akugwerani chifukwa munkafukiza lubani ndipo munkachimwira Yehova pokana kumvera mawu ake ndi kutsatira malamulo ndi malangizo ake.”
੨੩ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ।
24 Kenaka Yeremiya anawuza anthu onse, makamaka akazi kuti, “Imvani mawu a Yehova, anthu onse a ku Yuda amene muli mu Igupto.
੨੪ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!
25 Yehova Wamphamvuzonse, Mulungu wa Israeli akuti: Inu ndi akazi anu munalonjeza ndi pakamwa panu, ndipo malonjezowo mwakwaniritsa. Inu munanena kuti, ‘Tidzachita zimene tinalonjeza, kufukizira lubani mfumukazi yakumwamba ndi kuyipatsa chopereka cha zakumwa.’ Tsopano chitanitu zimene munalonjezazo! Kwaniritsani malumbiro anu. “Yambani, chitani zimene munalonjeza! Kwaniritsani malumbiro anu!
੨੫ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਅਤੇ ਤੁਹਾਡੀਆਂ ਔਰਤਾਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸੀਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਸ ਦੇ ਲਈ ਪੀਣ ਦੀਆਂ ਭੇਟਾਂ ਡੋਲ੍ਹਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾ ਨੂੰ ਜ਼ਰੂਰ ਪੂਰੀਆਂ ਕਰੋ!
26 Koma imvani mawu a Yehova, inu Ayuda nonse amene mukukhala mu Igupto: Yehova akuti, ‘Ine ndikulumbira mʼdzina langa lopambana kuti palibe wochokera ku Yuda amene akukhala mu Igupto amene adzatchule dzina langa polumbira kuti, ‘Pali Ambuye Yehova wamoyo.’
੨੬ਇਸ ਲਈ ਹੇ ਸਾਰੇ ਯਹੂਦਾਹ ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸਹੁੰ ਖਾਧੀ ਹੈ ਕਿ ਮੇਰਾ ਨਾਮ ਫਿਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ, “ਪ੍ਰਭੂ ਯਹੋਵਾਹ ਦੇ ਜੀਵਨ ਦੀ ਸਹੁੰ”
27 Pakuti ndionetsetsa kuti ndiwachitire choyipa, osati chabwino. Anthu a ku Yuda amene akukhala ku Igupto adzaphedwa pa nkhondo. Ena adzafa ndi njala mpaka onse atatheratu.
੨੭ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ
28 Amene adzapulumuke ku lupanga ndi kubwerera ku dziko la Yuda kuchokera ku Igupto adzakhala ochepa kwambiri. Choncho otsala onse a ku Yuda amene anapita kukakhala ku Igupto adzadziwa kuti mawu woona ndi ati, anga kapena awo.
੨੮ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!
29 “Ine Yehova ndikukupatsani chizindikiro chakuti ndidzakulangani ku malo ano. Motero mudzadziwa kuti mawu anga akuti ndidzakulangani ndi woona.
੨੯ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,
30 Yehova akuti, ‘Ine ndidzamupereka Farao Hofira mfumu ya Igupto kwa adani ake amene akufuna kumupha, monga momwe ndinaperekera Zedekiya mfumu ya Yuda kwa Nebukadinezara mfumu ya ku Babuloni, mdani wake amene ankafuna kumupha.’”
੩੦ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।

< Yeremiya 44 >