< Levitiko 17 >

1 Yehova anawuza Mose kuti,
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2 “Uza Aaroni ndi ana ake, pamodzi ndi Aisraeli onse kuti, ‘Chimene Yehova walamula ndi ichi:
ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ:
3 Mwisraeli aliyense amene apha ngʼombe, mwana wankhosa kapena mbuzi mu msasa kapena kunja kwa msasa,
ਜੇਕਰ ਇਸਰਾਏਲ ਦੇ ਘਰਾਣੇ ਤੋਂ ਕੋਈ ਵੀ ਮਨੁੱਖ ਜੋ ਬਲ਼ਦ, ਜਾਂ ਲੇਲਾ, ਜਾਂ ਬੱਕਰਾ ਡੇਰੇ ਵਿੱਚ ਜਾਂ ਡੇਰੇ ਤੋਂ ਬਾਹਰ ਵੱਢੇ,
4 mʼmalo mobwera nayo pa khomo la tenti ya msonkhano pamaso pa Yehova ndi kuyipereka kuti ikhale nsembe ya Yehova, ameneyo wapalamula mlandu wa magazi, wakhetsa magazi ndipo ayenera kuchotsedwa pakati pa anthu anzake.
ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
5 Izi zili choncho kuti Aisraeli azibwera ndi nyama zawo za nsembe zimene akanaphera ku malo kwina kulikonse. Aisraeli azibwera nazo nyamazo kwa Yehova, kwa wansembe wokhala pa khomo la tenti ya msonkhano ndipo aziphere pomwepo kuti zikhale nsembe za chiyanjano.
ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।
6 Wansembe awaze magazi ake pa guwa la Yehova limene lili pa khomo la tenti ya msonkhano ndipo atenthe mafuta ake kuti atulutse fungo lokomera Yehova.
ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ।
7 Motero asadzapherenso nsembe fano la mbuzi limene amachita nalo zadama. Limeneli ndi lamulo la muyaya kwa iwo ndi mibado ya mʼtsogolo.’”
ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।
8 “Uwawuze kuti, ‘Mwisraeli aliyense kapena mlendo amene amakhala pakati pawo akapereka nsembe yopsereza kapena nsembe ina iliyonse
ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,
9 popanda kubwera nayo pa khomo la tenti ya msonkhano kudzayipereka pamaso pa Yehova, munthu ameneyo achotsedwe pakati pa anthu anzake.’”
ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
10 “Mwisraeli aliyense kapena mlendo aliyense wokhala pakati panu amene adya magazi, ndidzamufulatira ndipo ndidzamuchotsa pakati pa anthu anzake.
੧੦ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
11 Pakuti moyo wa cholengedwa chilichonse uli mʼmagazi, ndipo ndawupereka kwa inu kuti muzichitira mwambo wopepesera machimo a moyo wanu pa guwa. Pajatu magazi ndiwo amachotsa machimo chifukwa moyo uli mʼmenemo.
੧੧ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।
12 Choncho ndikuwawuza Aisraeli kuti, ‘Pasapezeke aliyense wa inu wodya magazi, ngakhale mlendo wokhala pakati panu.’”
੧੨ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਕਿ ਤੁਹਾਡੇ ਵਿੱਚੋਂ ਕੋਈ ਮਨੁੱਖ ਲਹੂ ਨਾ ਖਾਵੇ, ਨਾ ਹੀ ਕੋਈ ਪਰਦੇਸੀ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਲਹੂ ਖਾਵੇ।
13 “Mwisraeli aliyense kapena mlendo aliyense wokhala pakati panu amene amasaka ndi kupha nyama zakuthengo kapena mbalame zimene amadya, ataye magazi ake pansi ndi kuwakwirira ndi dothi,
੧੩ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ।
14 chifukwa moyo wa cholengedwa chilichonse uli mʼmagazi ake. Nʼchifukwa chake ndinawawuza Aisraeli kuti, ‘Musamadye magazi a cholengedwa chilichonse, chifukwa moyo wa cholengedwa chilichonse uli mʼmagazi. Aliyense wodya magaziwo ayenera kuchotsedwa pakati pa anthu anzake.
੧੪ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ। ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ।
15 “‘Munthu aliyense, kaya ndi mbadwa kapena mlendo, amene amadya chilichonse chofa chokha, kapena chojiwa ndi zirombo, achape zovala zake ndi kusamba, komabe adzakhala wodetsedwa mpaka madzulo. Kenaka adzakhala woyeretsedwa.
੧੫ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।
16 Koma ngati sachapa zovala zake ndi kusamba, adzasenzabe machimo ake.’”
੧੬ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ।

< Levitiko 17 >