< Mika 7 >
1 Tsoka ine! Ndili ngati munthu wokunkha zipatso nthawi yachilimwe, pa nthawi yokolola mphesa; palibe phava lamphesa loti nʼkudya, palibe nkhuyu zoyambirira zimene ndimazilakalaka kwambiri.
੧ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।
2 Anthu opembedza atha mʼdziko; palibe wolungama ndi mmodzi yemwe amene watsala. Anthu onse akubisalirana kuti aphane; aliyense akusaka mʼbale wake ndi khoka.
੨ਭਗਤ ਲੋਕ ਧਰਤੀ ਤੋਂ ਨਾਸ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ।
3 Manja awo onse ndi aluso pochita zoyipa; wolamulira amafuna mphatso, woweruza amalandira ziphuphu, anthu amphamvu amalamula kuti zichitike zimene akuzifuna, onse amagwirizana zochita.
੩ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।
4 Munthu wabwino kwambiri pakati pawo ali ngati mtengo waminga, munthu wolungama kwambiri pakati pawo ndi woyipa kuposa mpanda waminga. Tsiku limene alonda ako ananena lafika, tsiku limene Mulungu akukuchezera. Tsopano ndi nthawi ya chisokonezo chawo.
੪ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ!
5 Usadalire mnansi; usakhulupirire bwenzi. Usamale zoyankhula zako ngakhale kwa mkazi amene wamukumbatira.
੫ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।
6 Pakuti mwana wamwamuna akunyoza abambo ake, mwana wamkazi akuwukira amayi ake, mtengwa akukangana ndi apongozi ake, adani a munthu ndi amene amakhala nawo mʼbanja mwake momwe.
੬ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਂ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ।
7 Koma ine ndikudikira Yehova mwachiyembekezo, ndikudikira Mulungu Mpulumutsi wanga; Mulungu wanga adzamvetsera.
੭ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।
8 Iwe mdani wanga, usandiseke! Ngakhale ndagwa, ndidzauka. Ngakhale ndikukhala mu mdima, Yehova ndiye kuwunika kwanga.
੮ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ।
9 Ndidzapirira mkwiyo wa Yehova, chifukwa ndinamuchimwira, mpaka ataweruza mlandu wanga ndi kukhazikitsa chilungamo changa. Iye adzanditulutsa ndi kundilowetsa mʼkuwunika; ndidzaona chilungamo chake.
੯ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।
10 Ndipo mdani wanga adzaona zimenezi nadzagwidwa ndi manyazi, iye amene anandifunsa kuti, “Ali kuti Yehova Mulungu wako?” Ndidzaona kugonjetsedwa kwake ndi maso anga; ngakhale tsopano adzaponderezedwa ngati matope mʼmisewu.
੧੦ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ!
11 Idzafika nthawi yomanganso makoma anu, nthawi yokulitsanso malire anu.
੧੧ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ।
12 Nthawi imeneyo anthu adzabwera kwa inu kuchokera ku Asiriya ndi mizinda ya ku Igupto, ngakhale kuchokera ku Igupto mpaka ku Yufurate ndiponso kuchokera ku nyanja ina mpaka ku nyanja inanso kuchokera ku phiri lina mpaka ku phiri linanso.
੧੨ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਰਬਤ ਤੋਂ ਪਰਬਤ ਤੱਕ ਤੇਰੇ ਕੋਲ ਆਉਣਗੇ,
13 Dziko lapansi lidzasanduka chipululu chifukwa cha anthu okhala mʼdzikomo, potsatira zochita za anthuwo.
੧੩ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ।
14 Wetani anthu anu ndi ndodo yanu yowateteza, nkhosa zimene ndi cholowa chanu, zimene zili zokha mʼnkhalango, mʼdziko la chonde. Muzilole kuti zidye mu Basani ndi mu Giliyadi monga masiku akale.
੧੪ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।
15 “Ndidzawaonetsa zodabwitsa zanga, ngati masiku amene ndinawatulutsa mʼdziko la Igupto.”
੧੫ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ।
16 Mitundu ya anthu idzaona zimenezi ndipo idzachita manyazi, ngakhale ali ndi mphamvu zotani. Adzagwira pakamwa pawo ndipo makutu awo adzagontha.
੧੬ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ।
17 Adzabwira fumbi ngati njoka, ngati zolengedwa zomwe zimakwawa pansi. Adzabwera akunjenjemera kuchokera mʼmaenje awo; mwamantha adzatembenukira kwa Yehova Mulungu wathu ndipo adzachita nanu mantha.
੧੭ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।
18 Kodi alipo Mulungu wofanana nanu, amene amakhululukira tchimo ndi kuyiwala zolakwa za anthu otsala amene ndi cholowa chake? Inu simusunga mkwiyo mpaka muyaya koma kwanu nʼkuonetsa chikondi chosasinthika.
੧੮ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
19 Inu mudzatichitiranso chifundo; mudzapondereza pansi machimo athu ndi kuponyera zolakwa zathu zonse pansi pa nyanja.
੧੯ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।
20 Mudzakhala wokhulupirika kwa Yakobo, ndi kuonetsa chifundo chanu kwa Abrahamu, monga munalonjeza molumbira kwa makolo athu masiku amakedzana.
੨੦ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।