< Masalimo 108 >

1 Nyimbo. Salimo la Davide. Mtima wanga ndi wokhazikika, Inu Mulungu; ndidzayimba nyimbo, inde ndidzayimba nyimbo zotamanda ndi moyo wanga wonse.
ਗੀਤ। ਦਾਊਦ ਦਾ ਭਜਨ ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
2 Dzukani, zeze ndi pangwe! Ine ndidzadzutsa mʼbandakucha.
ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!
3 Ndidzakutamandani Yehova, pakati pa anthu a mitundu ina; ndidzayimba za Inu pakati pa anthu a mitundu ina.
ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ।
4 Pakuti chikondi chanu nʼchachikulu, kutalika kwake kuposa kumwamba; kukhulupirika kwanu kumafika mlengalenga.
ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ!
5 Kwezekani Inu Mulungu, kuposa mayiko akumwamba, ndipo ulemerero wanu uphimbe dziko lonse lapansi.
ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
6 Tipulumutseni ndi kutithandiza ndi dzanja lanu lamanja kuti iwo amene mumawakonda apulumutsidwe.
ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।
7 Mulungu wayankhula kuchokera ku malo ake opatulika: “Mwachipambano Ine ndidzagawa Sekemu ndipo ndidzayesa chigwa cha Sukoti.
ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
8 Giliyadi ndi wanga, Manase ndi wanganso; Efereimu ndi chipewa changa chodzitetezera, Yuda ndi ndodo yanga yaufumu.
ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
9 Mowabu ndi mbale yanga yosambiramo ndidzaponya nsapato zanga pa Edomu; ndidzafuwula mopambana pa Filisitiya.”
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ।
10 Ndani adzandifikitsa ku mzinda wotetezedwa? Ndani adzanditsogolera ku Edomu?
੧੦ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
11 Kodi sindinu Mulungu, Inu amene mwatikana ndipo simuperekezanso magulu athu ankhondo?
੧੧ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
12 Tithandizeni ife kulimbana ndi mdani, pakuti thandizo la munthu ndi lopanda pake.
੧੨ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
13 Chifukwa cha Mulungu wathu, ife tidzapeza chipambano, ndipo adzapondereza pansi adani athu.
੧੩ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।

< Masalimo 108 >