< Masalimo 55 >
1 Kwa mtsogoleri wa mayimbidwe. Ndakatulo ya Davide. Pa zoyimbira za zingwe. Mvetserani pemphero langa, Inu Mulungu, musakufulatire kupempha kwanga,
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
2 mverani ndipo mundiyankhe. Maganizo anga akundisautsa ndipo ndathedwa nzeru
੨ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ! ਮੈਂ ਆਪਣੀ ਪਰੇਸ਼ਾਨੀ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
3 chifukwa cha mawu a adani anga, chifukwa cha kupondereza kwa anthu oyipa; pakuti andidzetsera masautso ndipo akundizunza mu mkwiyo wawo.
੩ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਉਹ ਮੇਰੀਆਂ ਮੁਸੀਬਤਾਂ ਵਧਾਉਂਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
4 Mtima wanga ukupweteka mʼkati mwanga; mantha a imfa andigwera.
੪ਮੇਰਾ ਦਿਲ ਬਹੁਤ ਦੁੱਖੀ ਹੈ, ਅਤੇ ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
5 Mantha ndi kunjenjemera zandizinga; mantha aakulu andithetsa nzeru.
੫ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
6 Ndinati, “Ndithu, ndikanakhala ndi mapiko ankhunda! Ndikanawulukira kutali ndi kukapuma.
੬ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
7 Ndikanathawira kutali ndi kukakhala mʼchipululu.
੭ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
8 Ndikanathamangira kumalo anga a chitetezo; kutali ndi mphepo yaukali ndi yamkuntho.”
੮ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
9 Sokonezani maganizo a oyipa, Inu Ambuye, tsutsani mawu awo; pakuti ine ndikuona chiwawa ndi mkangano mu mzinda.
੯ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
10 Usana ndi usiku iwo akuzungulirazungulira pa makoma ake; nkhwidzi ndi kuzunza kuli mʼkati mwake.
੧੦ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
11 Mphamvu zowononga zili pa ntchito mu mzinda; kuopseza ndi mabodza sizichoka mʼmisewu yake.
੧੧ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।
12 Akanakhala mdani akundinyoza, ine ndikanapirira; akanakhala mdani akudzikweza yekha kutsutsana nane, ndikanakabisala.
੧੨ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
13 Koma iweyo mnzanga, mnzanga woyenda naye, bwenzi langa la pondaapanʼpondepo, ndi amene ukuchita zimenezi.
੧੩ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
14 Mnzanga amene nthawi ina tinkasangalala pa chiyanjano chokoma ku nyumba ya Mulungu.
੧੪ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
15 Mulole imfa itenge adani anga mwadzidzidzi; alowe mʼmanda ali amoyo pakuti choyipa chili pakati pawo. (Sheol )
੧੫ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ! (Sheol )
16 Koma ine ndinafuwulira kwa Mulungu, ndipo Yehova anandipulumutsa.
੧੬ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।
17 Madzulo, mmawa ndi masana ndimalira mowawidwa mtima, ndipo Iye amamva mawu anga.
੧੭ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
18 Iye amandiwombola ine osavulazidwa pa nkhondo imene yafika kulimbana nane, ngakhale kuti ndi ambiri amene akunditsutsa.
੧੮ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਅਸਾਨੀ ਨਾਲ ਛੁਡਾ ਲਿਆ, ਕਿਉਂ ਜੋ ਮੇਰੇ ਵਿਰੋਧੀ ਬਹੁਤ ਸਨ।
19 Mulungu amene ali pa mpando wake kwamuyaya, adzandimenyera nkhondo; adzawatsitsa adani anga, chifukwa safuna kusintha njira zawo zoyipa ndipo saopa Mulungu.
੧੯ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
20 Mnzanga woyenda naye wathira nkhondo abwenzi ake; iye akuphwanya pangano ake.
੨੦ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।
21 Mawu ake ndi osalala kuposa batala komabe nkhondo ili mu mtima mwake; mawu ake ndi osalala kwambiri kuposa mafuta, komatu mawuwo ndi malupanga osololoka.
੨੧ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!
22 Tulani nkhawa zanu kwa Yehova ndipo Iye adzakulimbitsani; Iye sadzalola kuti wolungama agwe.
੨੨ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
23 Koma Inu Mulungu mudzawatsitsa anthu oyipa kulowa mʼdzenje lachiwonongeko; anthu okhetsa magazi ndi anthu achinyengo sadzakhala moyo theka la masiku awo, koma ine ndimadalira Inu.
੨੩ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।