< Masalimo 68 >

1 Kwa mtsogoleri wa mayimbidwe. Salimo la Davide. Adzuke Mulungu, adani ake amwazikane; adani ake athawe pamaso pake.
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
2 Monga momwe mphepo imachotsera utsi; Inu muwawulutsire kutali. Monga phula limasungunukira pa moto, oyipa awonongeke pamaso pa Mulungu.
ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
3 Koma olungama asangalale ndi kukondwera pamaso pa Mulungu; iwo akondwere ndi kusangalala.
ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
4 Imbirani Mulungu imbirani dzina lake matamando, mukwezeni Iye amene amakwera pa mitambo; dzina lake ndi Yehova ndipo sangalalani pamaso pake.
ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
5 Atate wa ana amasiye, mtetezi wa akazi amasiye, ndiye Mulungu amene amakhala mʼmalo oyera.
ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।
6 Mulungu amakhazikitsa mtima pansi osungulumwa mʼmabanja, amatsogolera amʼndende ndi kuyimba; koma anthu osamvera amakhala ku malo owuma a dziko lapansi.
ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
7 Pamene munatuluka kutsogolera anthu anu, Inu Mulungu, pamene munayenda kudutsa chipululu,
ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ, । ਸਲਹ।
8 dziko lapansi linagwedezeka, miyamba inakhuthula pansi mvula, pamaso pa Mulungu, Mmodzi uja wa ku Sinai. Pamaso pa Mulungu, Mulungu wa Israeli.
ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
9 Munapereka mivumbi yochuluka, Inu Mulungu; munatsitsimutsa cholowa chanu cholefuka.
ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
10 Anthu anu anakhala mʼmenemo ndipo munapatsa anthu osauka zimene zinkawasowa chifukwa cha ubwino wanu Mulungu.
੧੦ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ।
11 Ambuye analengeza mawu, ndipo gulu linali lalikulu la iwo amene anapita kukawafalitsa;
੧੧ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,
12 “Mafumu ndi ankhondo anathawa mwaliwiro; mʼmisasa anthu anagawana zolanda pa nkhondo.
੧੨“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
13 Ngakhale mukugona pakati pa makola a ziweto, mapiko a nkhunda akutidwa ndi siliva, nthenga zake ndi golide wonyezimira.”
੧੩ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
14 Pamene Wamphamvuzonse anabalalitsa mafumu mʼdziko, zinali ngati matalala akugwa pa Zalimoni.
੧੪ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
15 Mapiri a Basani ndi mapiri aulemerero; mapiri a Basani, ndi mapiri a msonga zambiri.
੧੫ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
16 Muyangʼaniranji mwansanje inu mapiri a msonga zambiri, pa phiri limene Mulungu analisankha kuti azilamulira, kumene Yehova mwini adzakhalako kwamuyaya?
੧੬ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17 Magaleta a Mulungu ndi osawerengeka, ndi miyandamiyanda; Ambuye wabwera kuchokera ku Sinai, walowa mʼmalo ake opatulika.
੧੭ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
18 Pamene Inu munakwera mmwamba, munatsogolera a mʼndende ambiri; munalandira mphatso kuchokera kwa anthu, ngakhale kuchokera kwa owukira, kuti Inu Mulungu, mukhale kumeneko.
੧੮ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
19 Matamando akhale kwa Ambuye, kwa Mulungu Mpulumutsi wathu amene tsiku ndi tsiku amasenza zolemetsa zathu.
੧੯ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
20 Mulungu wathu ndi Mulungu amene amapulumutsa; Ambuye Wamphamvuzonse ndiye amene amatipulumutsa ku imfa.
੨੦ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21 Ndithu Mulungu adzaphwanya mitu ya adani ake, zipewa za ubweya za iwo amene amapitiriza kuchita machimo awo.
੨੧ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
22 Ambuye akunena kuti, “Ndidzawabweretsa kuchokera ku Basani; ndidzawabweretsa kuchokera ku nyanja zozama.
੨੨ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23 Kuti muviyike mapazi anu mʼmagazi a adani anu, pamene malilime a agalu anu akudyapo gawo lawo.”
੨੩ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24 Mayendedwe aulemu a anthu anu aonekera poyera, Inu Mulungu; mayendedwe olemekeza Mulungu wanga ndi Mfumu yanga yokalowa mʼmalo opatulika.
੨੪ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25 Patsogolo pali oyimba nyimbo pakamwa, pambuyo pawo oyimba nyimbo ndi zipangizo; pamodzi ndi iwo pali atsikana akuyimba matambolini.
੨੫ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
26 Tamandani Mulungu mu msonkhano waukulu; tamandani Yehova mu msonkhano wa Israeli.
੨੬ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ!
27 Pali fuko lalingʼono la Benjamini, kuwatsogolera, pali gulu lalikulu la ana a mafumu a Yuda, ndiponso pali ana a mafumu a Zebuloni ndi Nafutali.
੨੭ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
28 Kungani mphamvu zanu Mulungu; tionetseni nyonga zanu, Inu Mulungu, monga munachitira poyamba.
੨੮ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
29 Chifukwa cha Nyumba yanu ku Yerusalemu, mafumu adzabweretsa kwa Inu mphatso.
੨੯ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
30 Dzudzulani chirombo pakati pa mabango, gulu la ngʼombe zazimuna pakati pa ana angʼombe a mitundu ya anthu. Mochititsidwa manyazi, abweretse mitanda ya siliva. Balalitsani anthu a mitundu ina amene amasangalatsidwa ndi nkhondo.
੩੦ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
31 Nthumwi zidzachokera ku Igupto; Kusi adzadzipereka yekha kwa Mulungu.
੩੧ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।
32 Imbirani Mulungu Inu mafumu a dziko lapansi imbirani Ambuye matamando. (Sela)
੩੨ਹੇ ਧਰਤੀ ਦੀਓ ਰਾਜਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ।
33 Kwa Iye amene amakwera pa mitambo yakalekale ya mmwamba amene amabangula ndi mawu amphamvu.
੩੩ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
34 Lengezani za mphamvu za Mulungu, amene ulemerero wake uli pa Israeli amene mphamvu zake zili mʼmitambo.
੩੪ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
35 Ndinu woopsa, Inu Mulungu mʼmalo anu opatulika; Mulungu wa Israeli amapereka mphamvu ndi nyonga kwa anthu ake. Matamando akhale kwa Mulungu!
੩੫ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।

< Masalimo 68 >