< Masalimo 92 >

1 Salimo. Nyimbo ya pa tsiku la Sabata. Nʼkwabwino kutamanda Yehova ndi kuyimbira nyimbo dzina lanu, Inu Wammwambamwamba,
ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
2 Kulengeza chikondi chanu mmawa, ndi kukhulupirika kwanu nthawi ya usiku,
ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3 kuyimbira nyimbo choyimbira cha zingwe khumi ndi mayimbidwe abwino a zeze.
ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
4 Pakuti Inu mumandisangalatsa ndi ntchito zanu, Inu Yehova; Ine ndikuyimba mwachimwemwe pa ntchito ya manja anu.
ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
5 Ndi yayikuludi ntchito yanu Yehova, maganizo anu ndi ozamadi!
ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
6 Munthu wopanda nzeru sadziwa, zitsiru sizizindikira,
ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7 kuti ngakhale anthu oyipa aphuka ngati udzu ndipo anthu onse ochita zoyipa apindula, adzawonongedwa kwamuyaya.
ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
8 Koma Inu Yehova, ndinu wokwezedwa kwamuyaya.
ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
9 Zoonadi adani anu Yehova, zoonadi adani anu adzawonongeka; onse ochita zoyipa adzabalalitsidwa.
ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10 Inu mwakweza nyanga yanga ngati nyanga ya njati; mafuta abwino akhuthulidwa pamutu wanga.
੧੦ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11 Maso anga aona kugonjetsedwa kwa olimbana nane, makutu anga amva za kugwa kwa amaliwongo anga oyipa.
੧੧ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12 Anthu olungama adzaphuka ngati mtengo wa mgwalangwa, adzakula ngati mkungudza wa ku Lebanoni;
੧੨ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।
13 odzalidwa mʼnyumba ya Yehova, adzakula bwino mʼmabwalo a Mulungu wathu.
੧੩ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
14 Iwo adzaberekabe zipatso mu ukalamba wawo, adzakhala anthete ndi obiriwira,
੧੪ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
15 kulengeza kuti, “Yehova ndi wolungama; Iye ndiye Thanthwe langa, ndipo mwa Iye mulibe choyipa.”
੧੫ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।

< Masalimo 92 >