< Caeltueih 17 >

1 Te phoeiah Amphipolis neh Apollonia te a hil rhoi tih Thessalonika la pawk rhoi. Te ah te Judah rhoek kah tunim om.
ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
2 Te vaengah a sainoek bangla Paul te amih taengla kun tih Sabbath voei thum amih taengah olcim te a thui.
ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
3 Te vaengah, “Khrih he patang tih duek lamkah a thoh a kuek te khaw, Jesuh amah tah Khrih ni. Anih te ni kai loh nangmih taengah ka doek,” tila a ong pah tih a tawn pah.
ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
4 Te vaengah amih khuikah hlangvang tah ngailaem tih Paul neh Silas taengla kibaeng uh. Greek rhoek khuiah huta rhaengpuei a yet loh a bawk uh tih tanglue rhoek khaw a yool mai moenih.
ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
5 Tedae Judah rhoek te a thatlai uh dongah boethae hlang rhoek te dumlo lailo la hlangvang a khuen tih khopuei ah sarhingrhup la a a kuk uh. Te phoeiah Jason im te a pai thil uh tih amih rhoi te rhaengpuei taengah phoe sak ham a toem uh.
ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
6 Tedae amih rhoi te a hmuh uh pawt vaengah Jason neh manuca rhoek hlangvang te khoboei rhoek taengla a mawt uh. Te phoeiah, “Amih loh lunglai a palet uh tih he la om rhoi coeng.
ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
7 Amih te Jason loh a doe. Te dongah amih tah Kaisar kah oltloek te boeih a khoboe thil uh tih, 'Manghai tloe Jesuh om,’ a ti uh, “tila pang uh.
ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
8 Te te a yaak uh vaengah hlangping neh khoboei rhoek khaw thuen uh.
ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
9 Tedae Jason neh a tloe rhoek taengkah a doe uh khangrhang daengah amih te a hlah uh.
ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
10 Te dongah Paul neh Silas te manuca rhoek loh khoyin ah Berea la pahoi a tueih uh. A pha uh vaengah Judah rhoek kah tunim ah kun uh.
੧੦ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
11 Tedae amih tah Thessalonika kah rhoek lakah hlangtang la om uh. Amih tah khalanah cungkuem neh olka te a doe uh. Hno he om tang nim tila hnin takuem ah cacim te a thuep uh.
੧੧ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
12 Te dongah amih khuikah loh muep a tangnah uh. Te veangkah Greek huta tongpa hlangcong khaw a yool mai moenih.
੧੨ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
13 Paul loh Berea ah Pathen kah olka a doek van tila Thessalonika lamkah Judah rhoek loh a ming uh. Te vaengah ha lo uh tih a hinghoek dongah hlangping te a hinghuen sakuh.
੧੩ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
14 Te dongah tuitunli duela caeh sak ham manuca rhoek loh Paul te pahoi a thak uh. Tedae Silas neh Timothy tah pahoi duem rhoi pueng.
੧੪ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
15 Te vaengkah a hmoel rhoek loh Paul te Athens duela a thak uh. Te phoeiah Silas neh Timothy te anih taengah thamaa la lo sak ham olpaek te a doe uh tih bal uh.
੧੫ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
16 Amih te Paul loh Athens ah a rhing. Khopuei mueirhol la a poeh te a hmuh vaengah a mueihla tah a khuiah umya.
੧੬ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
17 Te dongah tunim kah Judah rhoek nen khaw, aka bawk rhoek nen khaw, hnin takuem kah hnoyoih hmuen ah a hmuh rhoek taengah khaw a thuingong uh.
੧੭ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
18 A lak vaengah Epikouri neh Satoiko kah poeksoemkung rhoek long khaw anih te a loepdak uh. Te dongah a ngen loh, “Olom loh banim thui a ngaih he. A tloe rhoek loh, “Kholong kah sungrhai aka thuikung i ti. Jesuh neh thohkoepnah ni a phong,” a ti uh.
੧੮ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
19 Anih te a tuuk uh tih Areo Pagos la a khuen uh phoeiah, “Nang loh a thai la thuituennah dongah na thui te ka ming uh thai aya?
੧੯ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
20 Kaimih hnavue ah nang khuen dongah a ngen tah suel coeng. Te dongah tekah a ti ngaih te ming ham ka cai uh,” a ti uh.
੨੦ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।
21 Te vaengkah Athen pum neh aka laiom yinlai ham khaw a tloe moenih. A hoeng hoep vaengah pakhat khaw a thui tih a thai la pakhat khaw a yaak uh.
੨੧ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
22 Te dongah Paul loh Areo Pagos laklung ah pai tih, “Athen hlang rhoek, cungkuem dongah na cuep uh te ka hmuh.
੨੨ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।
23 Tedae ka caeh vengah na bawknah te ka thuep hatah hmueihtuk pakhat dongah MANGVAWT Pathen la a daek te ka hmuh bal. Te dongah mangvawt taengah tho na thueng uh. He ni kai loh nangmih taengah ka doek.
੨੩ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
24 Diklai neh a khuikah boeih aka saii Pathen, vaan neh diklai kah Boeipa la aka om he kutsai bawkim ah kho a sak moenih. Hlanghing kut loh a yuh a yam ham pakhat khaw a kuek moenih.
੨੪ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
25 Amah loh a cungkuem taengah hingnah, hiil neh a cungkuem he a paek.
੨੫ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
26 Pakhat lamloh diklai hman boeih ah khosak ham namtom hlang boeih khaw a saii. Khoning a hmoel tih amih omnah te khorhi la a suem pah.
੨੬ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
27 Pathen te a toem atah amah te tapkhoeh m'phathuep sak tih m'ming sak ni. Tedae amah te mamih pakhat rhip taeng lamloh lakhla la a om moenih.
੨੭ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
28 Amah dongah n'hing uh tih m'pongpa la ng'om uh. Nangmih khui kah hlangvang loh hlohlai neh a thui vanbangla, amah kah namtu la n'om uh.
੨੮ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
29 Pathen kah namtu la aka om loh sui, ngun, lungto, bungkhutnah kutnoek neh hlang kah poeknah he Pathen bangla om tila poek ham a om moenih.
੨੯ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
30 Kotalhnah tue vaengah Pathen loh n'hnoelrhoeng mai cakhaw hlang boeih te yut sak ham khotomrhali a uen coeng.
੩੦ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
31 A hmoel hlang loh duengnah dongah lunglai he laitloek thil ham khohnin te a pai sak coeng. Anih te duek lamkah a thoh tih a cungkuem ham tangnah khaw a soep sak,” a ti nah.
੩੧ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
32 Duek lamkah thohkoepnah te a yaak uh vaengah hlangvang loh nueih thil cakhaw a ngen long tah, “Nang kawng he koep ka hnatun bal ni,” a ti uh.
੩੨ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।
33 Te vanbangla Paul tah amih khui lamkah loh vik nong.
੩੩ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ।
34 Tedae aka tangnah hlang hlangvang rhoek tah Paul taengah kap uh. Amih khuiah Areopagite khoboei Dionysus, te phoeiah huta pakhat, a ming ah Damaris neh amih taengkah a tloe rhoek khaw omuh.
੩੪ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।

< Caeltueih 17 >