< Amos 8 >
1 Ka Boeipa Yahovah loh kai te n'tueng vaengah khohal kam boem tarha om.
੧ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ਸੀ।
2 Te vaengah, “Amos balae na hmuh?” a ti tih, “Khohal boem,” ka ti nah. Te dongah BOEIPA loh kai taengah, “Ka pilnam Israel kah a bawtnah a pha coeng, anih te poeng hamla koep ka koei mahpawh.
੨ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।”
3 Khothaih ah bawkim kah laa neh rhung uh ni. Te tah ka Boeipa Yahovah kah olphong ni. Hmuen takuem ah rhok te a huep la muep a voeih ni.
੩ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੰਦਰ ਦੇ ਗੀਤ ਵਿਰਲਾਪ ਵਿੱਚ ਬਦਲ ਜਾਣਗੇ, ਲਾਸ਼ਾਂ ਦਾ ਵੱਡਾ ਢੇਰ ਲੱਗੇਗਾ ਅਤੇ ਉਹ ਹਰੇਕ ਸਥਾਨ ਉੱਤੇ ਚੁੱਪ-ਚਾਪ ਸੁੱਟ ਦਿੱਤੀਆਂ ਜਾਣਗੀਆਂ!”
4 Khodaeng aka hloem tih khohmuen kah mangdaeng kodo aka kangkuen te he he hnatun uh.
੪“ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ ਕਰਨਾ ਚਾਹੁੰਦੇ ਹੋ,” ਸੁਣੋ!
5 “Me vaengah nim hla a boeih vetih cangtham n'yoih ve. Sabbath laeh vetih cangpai n'ong laeh mako. Cangnoek khaw rhaidaeng la, shekel khaw a puehkan mai la, thailatnah te cooi aka khun mai la.
੫ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,
6 Tattloel te tangka neh, khodaeng khaw khokhom neh lai ham tih cang hi yoih ham,” a thui.
੬ਤਾਂ ਜੋ ਅਸੀਂ ਗਰੀਬਾਂ ਨੂੰ ਚਾਂਦੀ ਨਾਲ ਅਤੇ ਕੰਗਾਲਾਂ ਨੂੰ ਜੁੱਤੀਆਂ ਦੇ ਇੱਕ ਜੋੜੇ ਨਾਲ ਮੁੱਲ ਲੈ ਲਈਏ ਅਤੇ ਕਣਕ ਦਾ ਕੂੜਾ ਵੇਚੀਏ!”
7 BOEIPA loh Jakob kah hoemdamnah neh a toemngam coeng. Amih kah khoboe boeih te a yoeyah la ka hnilh mahpawh.
੭ਯਹੋਵਾਹ, ਜਿਸ ਤੇ ਯਾਕੂਬ ਨੂੰ ਘਮੰਡ ਕਰਨਾ ਚਾਹੀਦਾ ਹੈ, ਉਸ ਨੇ ਆਪਣੀ ਸਹੁੰ ਖਾਧੀ ਹੈ, “ਮੈਂ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਕਦੇ ਨਾ ਭੁੱਲਾਂਗਾ!
8 He dongah nim diklai a tlai pawt eh? A khuikah khosa boeih loh nguekcoi vetih a pum la sokko bangla phul ni. A samboek tih a sul phoeiah tah Egypt sokko bangla rhaeng ni.
੮ਕੀ ਦੇਸ਼ ਇਸ ਦੇ ਕਾਰਨ ਨਾ ਕੰਬੇਗਾ? ਕੀ ਉਸ ਦੇ ਸਾਰੇ ਵਾਸੀ ਸੋਗ ਨਾ ਕਰਨਗੇ? ਹਾਂ, ਇਹ ਸਾਰਾ ਦੇਸ਼ ਨਦੀ ਦੀ ਤਰ੍ਹਾਂ ਚੜ੍ਹੇਗਾ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ? ਮਿਸਰ ਦੀ ਨੀਲ ਨਦੀ ਦੀ ਤਰ੍ਹਾਂ!”
9 Te khohnin ah ka Boeipa Yahovah kah olphong pai ni. Khomik te khothun ah ka tlak sak vetih khothaih khosae ah diklai te ka hmuep sak ni.
੯ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ।
10 Nangmih kah khotue te nguekcoinah la, na lumlaa boeih rhahlung la ka maelh ni. Cinghen tom ah tlamhni kan yen vetih na lu boeih te lungawng la om ni. Anih te oingaih cangloeng kah nguekcoinah bangla, a hmailong te khahing khohnin bangla ka khueh ni.
੧੦ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।”
11 Ka Boeipa Yahovah kah olphong hnin pai coeng he. Te dongah diklai ah khokha ka tueih ni. Buh kah khokha pawt tih tui dongah tuihalh bal moenih. Tedae BOEIPA ol yaak nah te ni.
੧੧“ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।
12 Tuitunli lamloh tuitunli duela hinghuen uh ni. BOEIPA ol te tlap hamla tlangpuei lamloh khocuk duela hil uh cakhaw hmu uh mahpawh.
੧੨ਲੋਕ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਉੱਤਰ ਤੋਂ ਪੂਰਬ ਤੱਕ ਭਟਕਦੇ ਫਿਰਨਗੇ, ਉਹ ਯਹੋਵਾਹ ਦੀ ਬਾਣੀ ਨੂੰ ਭਾਲਣ ਲਈ ਇੱਧਰ-ਉੱਧਰ ਮਾਰੇ-ਮਾਰੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।
13 Te khohnin ah tah oila sakthen neh tongpang khaw tuihalh dongah saa uh ni.
੧੩“ਉਸ ਦਿਨ ਸੋਹਣੀਆਂ ਕੁਆਰੀਆਂ ਅਤੇ ਤਗੜੇ ਜੁਆਨ ਪਿਆਸ ਦੇ ਕਾਰਨ ਬੇਸੁਰਤ ਹੋ ਜਾਣਗੇ!
14 Samaria kah dumlai neh aka toemngam rhoek long khaw, “Dan nang kah pathen tah hing tih Beersheba longpuei khaw hing,” ti uh. Tedae cungku vetih koep thoo mahpawh.
੧੪ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, ਹੇ ਦਾਨ, ਤੇਰੇ ਜੀਵਨ ਦੀ ਸਹੁੰ, ਅਤੇ ਬਏਰਸ਼ਬਾ ਦੇ ਰਾਹ ਦੀ ਸਹੁੰ, ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!”