< Suencuek 26 >
1 Abraham tue vaengkah aka om khokha lamhma bangla khohmuen ah khokha hlawt a om dongah Gerar kah Philisti manghai Abimelek taengla Isaak cet.
੧ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।
2 Te vaengah anih taengah BOEIPA phoe tih, “Egypt la cet boeh. Nang taengah kan thui khohmuen ah rhaehrhong mai.
੨ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।
3 Hekah kho ah na bakuep cakhaw, 'Hekah khohmuen pum he nang neh nang kah tiingan taengah ka paek ni, ' tila na pa Abraham taengah ka toemngam sut olhlo te ka thoh ham coeng dongah nang taengah ka om vetih nang yoethen kan paek ni.
੩ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।
4 Na tiingan khaw vaan aisi bangla ka pungtai sak vetih na tiingan taengah hekah khohmuen boeih ka paek vaengah nang kah tiingan rhang neh diklai namtom boeih a yoethen uh ni.
੪ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
5 Te dongah ni Abraham loh ka ol a hnatun tih ka kueknah, ka olpaek, ka khosing neh ka olkhueng te a ngaithuen,” a ti nah.
੫ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।
6 Isaak loh Gerar ah kho a sak.
੬ਇਸਹਾਕ ਗਰਾਰ ਵਿੱਚ ਵੱਸਿਆ ਰਿਹਾ
7 Te vaengah te hmuen kah hlang loh a yuu kawng a dawt uh. Te vaengah, “Rebekah he a mueimae then tih anih kongah te hmuen kah hlang rhoek loh kai n'ngawn uh ve,” a ti. “Ka yuu ni,” ti ham a rhih tih, “Ka ngannu ni,” a ti nah.
੭ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
8 Teah te kum a sen a om phoeiah Philisti manghai Abimelek loh bangbuet lamkah a dan hatah Isaak loh a yuu Rebekah a law te lawt a hmuh.
੮ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।
9 Te dongah Abimelek loh Isaak te a khue tih, “Anih he na yuu taktak a? Tedae bahamlae, 'Anih he ka ngannu ni, ' na ti,” a ti nah. Te dongah Isaak loh, “Anih kongah ka duek ve,” ka ti dongah ni,” a ti nah.
੯ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।
10 Te dongah Abimelek loh, “Kaimih taengah balae na saii he? Pilnam khuikah pakhat loh na yuu taengah yalh koinih kaimih soah tholhnah nan pup hloe mai,” a ti nah.
੧੦ਅਬੀਮਲਕ ਨੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਇਸ ਤਰ੍ਹਾਂ ਤਾਂ ਲੋਕਾਂ ਵਿੱਚੋਂ ਕੋਈ ਤੇਰੀ ਪਤਨੀ ਦੇ ਸੰਗ ਲੇਟਦਾ ਤਾਂ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ।
11 Te dongah Abimelek loh pilnam boeih te a uen tih, “Hekah hlang neh a yuu te aka ben tah duek rhoe duek saeh,” a ti nah.
੧੧ਤਦ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਇਸ ਮਨੁੱਖ ਅਤੇ ਇਸ ਦੀ ਪਤਨੀ ਨੂੰ ਹੱਥ ਲਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।
12 Isaak loh khohmuen a tawn tih BOEIPA loh yoethen a paek dongah amah kum ah a pueh yakhat a dang.
੧੨ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।
13 Tekah hlang khaw pantai tih thoeih la thoeih coeng. Te dongah a khawk nah hil boeilen tih rhoeng.
੧੩ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ।
14 Te vaengah anih kah tuping boiva neh saelhung boiva khaw, imkhut khaw muep a khueh. Te dongah Philisti rhoek te anih taengah thatlai uh.
੧੪ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।
15 Te dongah a napa Abraham tue vaengah a napa kah sal rhoek loh a too uh tuito boeih te Philisti rhoek loh a toeng sak uh tih laipi neh a et pauh.
੧੫ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।
16 Te dongah Abimelek loh Isaak te, “Nang he kaimih lakah bahoeng na tahoeng dongah kaimih taeng lamloh nong laeh,” a ti nah.
੧੬ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾ, ਕਿਉਂ ਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ ਹੈਂ।
17 Isaak loh te lamkah nong phoeiah Gerar soklong ah rhaeh tih pahoi kho a sak.
੧੭ਤਦ ਇਸਹਾਕ ਉੱਥੋਂ ਚਲਾ ਗਿਆ ਅਤੇ ਗਰਾਰ ਦੀ ਘਾਟੀ ਵਿੱਚ ਆਪਣਾ ਤੰਬੂ ਲਾਇਆ ਅਤੇ ਉੱਥੇ ਰਹਿਣ ਲੱਗਾ।
18 Te vaengah a napa Abraham tue vaengah a too uh dae Abraham a duek phoeiah Philisti rhoek loh a toeng sak tuito tui te Isaak loh koep a too. Te dongah tuito ming te a napa kah ming sui phek la a sui.
੧੮ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।
19 Tedae Isaak kah sal rhoek loh soklong ah a too uh hatah hingnah tui tuito te a hmuh uh.
੧੯ਇਸਹਾਕ ਦੇ ਸੇਵਕਾਂ ਨੂੰ ਘਾਟੀ ਵਿੱਚ ਪੁੱਟਦੇ ਹੋਏ, ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਿਆ।
20 Tedae Gerar kah boiva aka dawn rhoek neh Isaak kah boiva aka dawn rhoek toh uh thae tih, “Kaimih kah tui ni,” a ti uh. Te dongah amih neh a tukvat uh thae vanbangla Esek tuito tila a ming a sui.
੨੦ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।
21 Te phoeiah tuito a tloe a too uh hatah te dongah khaw toh uh thae bal tih a ming te Sitnah a sui.
੨੧ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।
22 Te lamloh puen uh tih tuito a tloe a too vaengah toh uh thae voel pawh. Te dongah, “BOEIPA loh mamih ham hmuen han saelh tih khohmuen ah m'pungtai uh ni he,” a ti. Te phoeiah a ming te Rehoboth a sui.
੨੨ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,
23 Te phoeiah te lamloh Beersheba la cet.
੨੩ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਣ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ।
24 Tedae tekah hlaem ah anih taengla BOEIPA phoe tih, “Kai he na pa Abraham kah Pathen ni. Nang taengah ka om tih ka sal Abraham kong ah nang yoethen kan paek phoeiah na tiingan te ka ping sak ham dongah rhih boeh,” a ti nah.
੨੪ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ।
25 Te dongah hmueihtuk pahoi a suem tih BOEIPA ming te a phoei. Te phoeiah amah kah dap khaw pahoi a tuk tih Isaak kah sal rhoek loh tuito pahoi a vueh uh.
੨੫ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।
26 Te vaengah Gerar lamkah Abimelek neh amah kah baerhoep Ahuzzath khaw, amah kah caempuei mangpa Phikol te Isaak taengla halo uh.
੨੬ਤਦ ਅਬੀਮਲਕ ਆਪਣੇ ਮਿੱਤਰ ਅਹੁੱਜ਼ਥ ਅਤੇ ਆਪਣੇ ਸੈਨਾਪਤੀ ਫ਼ੀਕੋਲ ਨੂੰ ਨਾਲ ਲੈ ਕੇ ਗਰਾਰ ਤੋਂ ਉਹ ਦੇ ਕੋਲ ਆਏ।
27 Te dongah Isaak loh amih te, “Nangmih loh kai nan hmuhuet uh tih na taeng lamkah kai na haek uh phoeiah kai taengla balae nan loh uh,” a ti nah.
੨੭ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?
28 Te vaengah amih loh, “BOEIPA tah nang taengah om tila ka hmuh rhoe ka hmuh uh coeng. Te dongah kaimih laklo ah khaw, kaimih laklo neh nang laklo ah olcaeng om saeh lamtah nang taengah moi bop sih ka ti uh.
੨੮ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।
29 Nang te kam ben uh pawt tih nang taengah a then bueng ni ka saii uh. Te dongah nang khaw sading la kan tueih uh. BOEIPA loh yoethen m'paek vanbangla kaimih taengah a thae na saii pawt mako,” a ti uh.
੨੯ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ।
30 Te dongah amih ham buhkoknah a saii tih a caak a ok uh.
੩੦ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।
31 Te phoeiah mincang ah thoo uh tih hlang khat neh khat te toemngam uh rhoi tih amih te a tueih phoeiah Isaak khaw ngaimong la voei.
੩੧ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ।
32 Tedae tekah khohnin ah Isaak kah sal rhoek halo uh tih a taengah a too uh tuito kongmai kawng te puen uh. Te vaengah a taengah, “Tui ka hmuh uh coeng,” a ti nauh.
੩੨ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।
33 Te vaengah tekah hmuen te Sheba a sui dongah khopuei ming khaw tahae khohnin due Beersheba la om.
੩੩ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ।
34 Esau khaw kum sawmli a lo ca vaengah a yuu te Khitti Beeri canu Judith neh Khitti Elon canu Basemath te a loh.
੩੪ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।
35 Te dongah Isaak neh Rebekah taengah mueihla khahingnah om.
੩੫ਅਤੇ ਇਹ ਗੱਲ ਇਸਹਾਕ ਅਤੇ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।