< Joba 18 >

1 Shuhi Bildad loh a doo tih,
ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
2 “Olthui kah taikhaihnah te me hil nim na khueh ve. Yakming lamtah a hnukah thui sih.
“ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ।
3 Balae tih rhamsa bangla nan poek, na mikhmuh ah ka angvawk a?
ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ ਅਤੇ ਭਰਿਸ਼ਟ ਠਹਿਰੇ ਹਾਂ?
4 A thintoek ah amah hinglu pataeng a baeh ta. Diklai loh a hnoo tih lungpang te a hmuen lamloh a thoeih akhaw nang hut a?
ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ?
5 Halang rhoek kah vangnah ngawn tah thi tih a hmai te hmaihli bang lam pataeng aa pawh.
“ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,
6 Vangnah khaw a dap khuiah hmuep tih a hmaithoi khaw amah taengah a thih pah.
ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ, ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ।
7 A thahuem kah khokan pataeng caek tih a cilsuep loh amah a voeih.
ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ।
8 A kho loh lawk khuila a tueih tih sahamlong khuila a pongpa sak.
ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ।
9 A khodil te pael loh a tuuk tih amah te kokthah dongah man.
ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ ।
10 A rhuihet te diklai dongah a tung tih, a sutaeh te a hawn ah a khueh pah.
੧੦ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ਼।
11 Anih te mueirhih loh a kaepvai ah a let sak tih a kho ah taekyak uh.
੧੧ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!
12 A boethae ah bungpong la om tih a cungdonah hamla rhainah khaw a sikim pah.
੧੨ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ।
13 Dueknah caming loh a vin saa a caak pah tih a rhuhrhong a hnom pah.
੧੩ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, ਮੌਤ ਦਾ ਪਹਿਲੌਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ।
14 A pangtungnah a dap lamloh a poh tih mueirhih manghai taengla a luei sak.
੧੪ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ!
15 Amah kah pawt long khaw anih kah dap ah kho a sak tih, a tolkhoeng te yam a phul thil.
੧੫ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ, ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸੁੱਟੀ ਜਾਵੇਗੀ।
16 A yung khui ah koh tih a so duela a pae khaw ngat.
੧੬ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ
17 Anih poekkoepnah te diklai lamloh paltham tih a ming te rhamvoel hmai ah om pawh.
੧੭ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ।
18 Anih te vangnah lamloh a hmuep la a thaek uh tih anih te lunglai lamloh a poeng sakuh.
੧੮ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ।
19 A taengah a ca tal tih a pilnam taengah a cadil om pawh. A lampahnah ah khaw rhaengnaeng om pawh.
੧੯ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ।
20 Amah tue vaengah pong tih a hnuk a hmai la hlithae loh a tuuk.
੨੦ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ।
21 He tah boethae kah dungtlungim tih Pathen aka ming pawt kah a hmuen khaw he tlam ni,” a ti nah.
੨੧ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।”

< Joba 18 >