< Maikah 3 >

1 Jakob boeilu rhoek neh Israel imkhui kah rhalboei rhoek oh hnatun uh laeh ka ti. Tiktamnah ming ham te nangmih ham moenih a?
ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?
2 A then aka hmuhuet tih boethae, boethae aka lungnah rhoek, amih pum dongkah a vin neh a rhuh dong lamkah a saa aka rheth rhoek.
ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ,
3 Ka pilnam saa te a caak uh tih amih pum kah a vin te a khong pauh. Te phoeiah a rhuh te a pop sak tih am dongkah bangla a rha uh. Ampaih khui kah maeh bangla a khuehuh.
ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!
4 BOEIPA taengla pang uh mai cakhaw amih te doo mahpawh. Amih khoboe te a thae van dongah te vaeng hnin ah tah amih taeng lamloh a maelhmai a thuh ni.
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ।
5 Ka pilnam kho aka hmang sak tonghma rhoek ham BOEIPA loh he ni a thui. A no a maeng uh tih rhoepnah a doek uh. Tedae a ka te a khuem uh mai pawt dongah a taengah caemtloek hoep uh coeng.
ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
6 Te dongah mangthui lamkah he nang taengah khoyin tih hlang bi lamkah khaw nang taengah tah hmuep coeng. Tonghma rhoek ham tah khomik te tla vetih amih ham tah khothaih khaw hmuep ni.
ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਣ ਦੀ ਰਾਤ ਆਵੇਗੀ, ਅਤੇ ਅਜਿਹਾ ਹਨ੍ਹੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨ੍ਹੇਰਾ ਹੋ ਜਾਵੇਗਾ।
7 Khohmu rhoek te yak uh vetih hlang bi rhoek khaw ngam uh ni. Pathen kah hlatnah a om pawt dongah amih boeih te a hmui a buem uh ni.
ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।
8 Tedae kai tah Jakob kah a boekoeknah neh Israel taengah a tholhnah phoe pah hamla, thadueng neh, BOEIPA kah mueihla neh, tiktamnah neh, thayung thamal neh ka baetawt coeng.
ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।
9 Jakob imkhui kah boeilu neh Israel imkhui kah rhalboei rhoek, tiktamnah aka tuei tih a thuem boeih te aka kawn sak rhoek loh hnatun uh laeh he.
ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
10 Zion te thii neh, Jerusalem te dumlai neh a sak uh.
੧੦ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।
11 A boeilu rhoek loh kapbaih hamla lai a tloek uh tih a khosoih rhoek loh a phu la a thuinuet uh. A tonghma rhoek khaw tangka hamla hma uh. Tedae, “Kaimih lakli ah BOEIPA om pawt tih kaimih soah yoethaenah pai mahpawh nama?” aka ti ham ni BOEIPA dongah a hangdang uh.
੧੧ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
12 Zion nang kong ah khohmuen a yoe uh vetih Jerusalem khaw lairhok la poeh ni. Tlang im te khaw hmuensang duup la poeh ni.
੧੨ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।

< Maikah 3 >