< Rom 9 >
1 Khrih ah oltak ka thui tih kai laithae moenih. Mueihla Cim ah ka mingcimnah te ka khuiah a phong.
੧ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।
2 Kothaenah loh kai taengah duel ha om tih lungnat loh ka thinko ah puh.
੨ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ।
3 Te dongah pumsa ah ka huiko ka manuca rhoek yueng la kamah rhoe Khrih lamloh ka paek uh vetih kosi yook ham ka thangthui.
੩ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।
4 Amih tah Israel rhoek ni, cacah neh thangpomnah khaw, paipi rhoek neh olrhinah khaw, thothuengnah khaw, olkhueh khaw amih kah ni.
੪ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।
5 A napa rhoek neh amih lamkah ni Khrih te pumsa ah ha thoeng. A cungkuem soah aka om Pathen tah kumhal ah uemom pai saeh. Amen. (aiōn )
੫ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ! (aiōn )
6 Tedae Pathen kah olka tah hmata pawh. Israel he khaw Israel lamkah boeih noenih.
੬ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।
7 Abraham kah tiingan la a om uh dongah a ca boeih pawt dae Isaak ah na tiingan la a khue ni a ti ta.
੭ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ।
8 Te tah pumsa kah camoe la aka om pawt rhoek tah Pathen kah a ca rhoek la om. Tedae olkhueh kah ca rhoek tah a tiingan la a nawt.
੮ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਗਿਣੀ ਜਾਂਦੀ ਹੈ।
9 He olkhueh ol loh, “A tue ah ka pawk vetih Sarah capa om ni,” a ti.
੯ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ।
10 Te bueng pawt tih Ribekka khaw a pa Isaak bueng nen ni a ihnah a om.
੧੦ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।
11 A cun hlan tih thae then pakhat khaw a saii uh moenih. Te daengah ni a coelh bangla Pathen kah mangtaengnah te a naeh eh.
੧੧ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ,
12 Khoboe dongah pawt tih a khue rhangnen ni anih te, “Tanglue loh mathoe kah sal a bi ni,” a ti nah.
੧੨ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ ।
13 A daek van bangla Jakob te ka lungnah tih Esau te ka hmuhuet coeng.
੧੩ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਓ ਨਾਲ ਵੈਰ ਕੀਤਾ।
14 Te koinih balae n'ti eh? Pathen he boethae pawt nim? Tlamte a om moenih.
੧੪ਫੇਰ ਅਸੀਂ ਕੀ ਆਖੀਏ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ? ਕਦੇ ਨਹੀਂ!
15 Moses te, “Ka rhen tangtae te tah ka rhen bal vetih ka sitloh tangtae te tah sitloh bal ni,” a ti nah.
੧੫ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
16 Te dongah aka ngaih kah pawt tih aka yong kah tangloeng moenih. Tedae Pathen kah a rhen rhoek kah ni.
੧੬ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।
17 Cacim loh Pharaoh te, “Nang te amah la kan pacuet. Te daengah ni ka thaomnah te nang ah ka phoe eh. Te daengah ni diklai pum ah ka ming a doek eh?,” a ti nah.
੧੭ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।
18 Te dongah a ngaih te a rhen tih a ngaih te a ning sak tangloeng.
੧੮ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।
19 Kai taengah na ti tangloeng te. Balae tih vawk a coel? Amah kah kongaih te unim aka kamkaih?
੧੯ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?
20 Aw u hlang nang dae nim Pathen te oelh la naka om, a saii hno loh aka hlom aka bol kung te, “Balae tih kai nan saii van?” na ti nah pawt nim?
੨੦ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?
21 Ambop loh amlai te a hlom boeiloeih dae he tah tuisi am la, ke tah am mailai la saithainah a khueh moenih a?
੨੧ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?
22 Tedae Pathen loh a kosi sah ham neh a tatthai te phoe sak ham a ngaih. pocinah ham a hmoel kosi am te thinsennah neh muep ueh koinih ta?
੨੨ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।
23 Te daengah ni amah kah thangpomnah cungkuem te rhennah am dongah a phoe sak tangloeng eh. Te ni thangpomnah la a hmoel.
੨੩ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ।
24 Mamih khaw Judah rhoek lamkah bueng pawt tih namtom rhoek lamkah khaw a khue van ta.
੨੪ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।
25 Hosea dongah, “Ka pilnam pawt te ka pilnam la, lungnah pawt te lungnah la ka khue ni.
੨੫ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ।
26 Te vaengah amih te, 'Nangmih he ka pilnam moenih,’ a ti nah hmuen ah aka hing Pathen kah a ca rhoek la khue la om ni,” a ti van bangla,
੨੬ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ।
27 Isaiah long tah Israel ham, “Israel ca rhoek kah hlangmi tah tuitunli kah laivin bangla om cakhaw a meet ni a daem eh.
੨੭ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁਝ ਹੀ ਹਿੱਸਾ ਬਚਾਇਆ ਜਾਵੇਗਾ।
28 Olka te soep vetih boeipa loh diklai ah tlek a saii ni,” tila pang.
੨੮ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ।
29 Te dongah Isaiah loh a thui vanbangla caempuei Boeipa loh mamih kah tiingan he hlun pawt koinih Sodom bangla n'om uh vetih Gomorrah neh n'thuidoek uh ni.
੨੯ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।
30 Te phoeiah balae n'thui eh? Duengnah aka hnuktlak pawh namtom rhoek loh duengnah a rhawt. Tedae duengnah tangnah nen ni a dang.
੩੦ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
31 Israel loh duengnah olkhueng te a hnuktlak dae olkhueng dongah a pai moenih.
੩੧ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ।
32 U kongah lae? Tangnah nen pawt tih khoboe lamkah bangla caehkoek lungto te a tongtah uh.
੩੨ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।
33 A daek vanbangla Zion ah caehkoek lungto neh thangkui lungpang ka khueh ke. Tedae amah te aka tangnah tah yahpok mahpawh.
੩੩ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ।