< Revelation 2 >
1 Hiche lekhathot hi Ephesus khopi sunga um houbunga Thupo henga hitin sun in. Hiche hi ahsi sagi akhutjet lama choiya, thaomei khom sagi ho lah a vahle pa chun thu hitin aseiye.
੧ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
2 Keiman nathilbol ho jouse kahei. Natohgimna ho le thohhattah a napanna kamun ahi. Migilouho nathoh joulou kahei. Solchah kahi tia kiseiho nakhol tohlea amahola solchah hilou, jousei ahiu nangman namandoh jengin ahi.
੨ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।
3 Nangman keidingin lhadah louvin thohhahsa nathoh in ahi.
੩ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ।
4 Hinlah keiman nachunga lunglhai louna hiche hi kaneiye. Amasa tobang'in nangman neingailu tapoi chujongleh nakingailu tapouve.
੪ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ।
5 Ichan geiloma nahung lhahdah ahi kivetemin! Kahenga hung kinunghei kit'in chule nathilbol masa chu bolin. Nalung nahei louva ahileh keima kahunga chule nathaomei khom chu aumna mun houbung ho lah a kona kachon mang ding ahi.
੫ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।
6 Hinlah hiche hi nangma goh hilouva keiman jong kathet Nicolaitan ho thilphalou bol chu nahot ahi.
੬ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ।
7 Koi hileh Houbung ho henga Lhagao thusei angaina ding nakol neiyah chule hetkhenna neichan chun ngaihen. Koi koihileh jona neichan chu Pathen gamloupi akona keiman Hin thingphung ga kapeh ding ahi.
੭ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।
8 Hiche lekhathot hi Smyrna sunga um houbunga Thupo henga hitin sun in. Hiche thuhi athisa hiya hijongleh tua hung hingkit, amasa le anunungpen a hungkon ahi.
੮ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
9 Keiman nathoh gimna le navaichatna kahei-hinla nangma nahao nai! Nang dounaa Pathen taitomho kahenai. Amahon Juda mi kahi atiuvin, hinla ahipouve, ajeh chu amaho kikhopna in chu Satan a ahi.
੯ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ।
10 Hahsatna nangman nahin thohding ho chu kicha hih in. Nangho lah a mi phabep chu Diabolin apatep naa songkul'a nahin khum dingu ahi. Nangman ni-som nathoh gim ding ahi. Hilah nangman thichan geiya tahsan nauma ahileh keiman hinna lallukhuh chu kapeh ding nahi.
੧੦ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
11 Koi hileh Houbung ho henga Lhagao thusei angaina ding nakol neiyin chule hetkhenna neichan chun ngaihen. Jonanei mi chu thininan achunga thu aneilou ding ahitai.
੧੧ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।
12 Hiche lekhathot hi Pergamum sunga um houbunga Thupo henga hiti hin sun in. Hemto chemjam choipaa kona thu chu hiche hi ahi.
੧੨ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,
13 Nangma Satan laltouna kidona khopia chu chenga, ahijeng vanga keima dinga kitah a napan chu kahenai. Chuche Satan khopia nalahuva kathu hettohsah tahsan umtah Antipas kitha chan geiyin jong keima neiseilep nomdehpoi.
੧੩ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।
14 Hinlah keiman nangma chunga lunglhai louna themkhat kaneiye. Nangman nalah uva Balaam in athuhil Israel mite kipalna ding Balak avetsah tobang thuhil ho navethim in ahi. Ama chun milim kihouna a kikatdoh anneh le jonthanhoina neidingin thu ahilin ahi.
੧੪ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।
15 Hitobangma chun, nangman Nicolaitan ho thuhil jui nalahuvah nanei nalaiye.
੧੫ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ।
16 Nachonsetna ho kisih in achuti louva ahileh keima nahenga phulou helouva kahunga chule amaho chu kakamsung chemjama kasat ding ahi.
੧੬ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।
17 Koi hileh Houbung ho henga Lhagao thusei angaina ding nakol neiyin chule hetkhenna neichan chun ngaihen. Koi koihileh jona neichan chu vana kiselguh manna chu kapeh ding ahi. Chule keiman khatchang cheh a songkangkhat kapeh ding ahi, chule song chunga chu akisanpa tailou, koima dangin ahettheilou minthah kijihdoh ding ahi.
੧੭ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।
18 Hiche lekhathot hi Thyatira khopi sunga um houbunga Thupo henga hitin sun in. Hiche hi Pathen Chapa, amitteni meikou tobang jeng, akengphang teni jong sum-eng kipot jolsel tobang ahi.
੧੮ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
19 Keiman nathilbol ho jouse kahei. Keiman nangailutna, natahsanna, nalhacha natohna, chule thohhattah a napanna kahenai. Keiman nangma imalam jousea namachal jingna ho kahenai.
੧੯ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।
20 Hinlah keiman nachunga lunglhai louna hiche hi kaneiye. Nangman chuche numeinu–Jezebel amatah themgao nua kisei chun kasoh ho apui lamvaiyin ahi. Amanu hin jonthanhoi boldingin thu ahil in chule milim houna a kikatdoh anneh anehsah e.
੨੦ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।
21 Keiman amanu akisihna ding phat kapen, hinla amanu themlouna a konin akiheimang nompon ahi.
੨੧ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।
22 Hijeh a chu keiman amanu hi gimthohna jalkhun'a kalelut ding ahi. Chule aman ajonpi ho chu akisihlouva chuleh athilsebolnaa kona alung aheilouva ahileh gimthohna nasatah athoh dingu ahi.
੨੨ਵੇਖ, ਮੈਂ ਉਹ ਨੂੰ ਇੱਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ।
23 Keiman amanu achate kavoh a thidiu ahi. Chutengleh houbung hon keima hi lunggel jouse le amichang cheh lung ngaito Hepa kahi hi ahet dingu ahi.
੨੩ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।
24 Hinlah keiman jong Thyatira khopia cheng, hiche thuhil dihlou juilouho dinga jong thulhut ding kaneiye. Hiche kalval keiman nanghoa ngehbe nei ponge.
੨੪ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।
25 Keima kahung masangsea naneisunu chu nakituhchah dingu bou hi ahi.
੨੫ਤਾਂ ਵੀ ਜੋ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੱਕ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ।
26 Kasei achaina geiya ngaiho jona neijouse dinga chu chitin namtin chunga thuneina kapeh ding ahi.
੨੬ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ।
27 Amaho chun chitin namtin chunga thih tenggola vai ahom ding chule leibel banga amaho chu avohchip ding ahi.
੨੭ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ।
28 Keiman kapa a kona thuneina kanei tobanga amahon jong thuneina anei dingu chule keiman amaho Jingvalpa kapeh dingu ahi.
੨੮ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ।
29 Koi hileh Houbung ho henga Lhagao thusei angaina ding nakol neiyin chule hetkhenna neichan chun ngaihen.
੨੯ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।