< Isaiah 24 >
1 Khenhaw! BAWIPA ni talai hah peng raphoe vaiteh, tami kingkadi lah awm sak vaiteh, talai detpakhup vaiteh, hawvah kaawm e naw hai koung a kâkayei sak han.
੧ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।
2 Hattoteh taminaw koe kaawm e patetlah vaihma koe ao van han. San koe kaawm e patetlah a bawi koehai ao van han. Ka ran e koe kaawm e patetlah kâyawt e koehai ao han. Lai ka ba e koe kaawm e patetlah lai a ba pouh e koehai ao han. Apung ka poe e koe kaawm e patetlah apung kacate koehai ao han.
੨ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।
3 BAWIPA ni a dei dawkvah, talai teh hrawnghrang lah ao teh, lawp e lah ao han.
੩ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ।
4 Talai teh a cingou laihoi a kamyai. Talaivan hai a tha ayoun teh a kamyai. Talai tami kalentoenaw hai a tha ayoun awh.
੪ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ।
5 Talai teh, ama dawk kaawm e taminaw e kâtapoenae, kâlawk ngaihoehnae, a yungyoe lawkkam tapoenae dawkvah, a khin toe.
੫ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ।
6 Hatdawkvah, hete thoebonae ni talai a payawp toe. Talai dawk kaawmnaw koe yon teh a pha toe. Hatdawkvah, talai dawk kaawm e naw teh, a kak awh teh, hoehoe a youn awh.
੬ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।
7 Misurtui a katha e teh a cingou. Misurkung hai a kamyai toe. Konawmnae hoi kaawm e pueng ni a cingou awh.
੭ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਂਕੇ ਭਰਦੇ ਹਨ।
8 Tâbaw hoi panuiparing lawk hai kingdi toe.
੮ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲ਼ਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ।
9 La sak laihoi misurtui neinae awm hoeh toe. Yamu teh kanetnaw hanelah a kha pouh toe.
੯ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।
10 Paringparang lah kaawm e khopui teh a rawk toe. Apihai a kâen hoeh nahanelah im pueng teh khan lah ao.
੧੦ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ।
11 Misurtui a takang toung dawkvah, lamnaw dawk a cingou awh. Lunghawinae kaawm e pueng teh kingdi toe. Talai lunghawinae teh pâlei lah ao toe.
੧੧ਚੌਕਾਂ ਵਿੱਚ ਮਧ ਲਈ ਰੌਲ਼ਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।
12 Kho thung teh, kingdinae doeh kaawm toe. Kho longkha teh, peng raphoe lah ao.
੧੨ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਿਆ ਪਿਆ ਹੈ।
13 Bangkongtetpawiteh, talai lungui, ramnaw thung dawkvah, olivekung kahuet toteh kaawm e patetlah thoseh, misurpaw khi toteh a paw racawng e patetlah thoseh ao han.
੧੩ਧਰਤੀ ਉੱਤੇ ਦੇਸ਼-ਦੇਸ਼ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ-ਖੁਹੰਦ ਚੁਗਣਾ।
14 A lawk hoe a cai sak awh teh, lunghawi laihoi la a sak awh. Kanîloumlah kaawm e naw ni BAWIPA taluenae teh a dei awh han.
੧੪ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।
15 Hatdawkvah, kanîtholah kaawmnaw ni BAWIPA lentoenae a poe awh han. Talai poutnae koe, tupui rai kaawm e naw ni, Isarelnaw e Jehovah Cathut teh lentoenae a poe awh han.
੧੫ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ।
16 Kalan e Bawipa teh lentoe lawiseh, telah talai poutnae koehoi la sak lawk ka thai. Hatei, kai niteh, kai kaawm hoeh toe. Kai kaawm hoeh toe. Ka kahma toe. Bangkongtetpawiteh, yuemkamcu hoeh e naw ni yuemkamcu hoeh lah kho a sak awh.
੧੬ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!
17 Oe talai taminaw, taki ka tho e hoi tangkom hoi karap naw ni sut na pawp awh.
੧੭ਹੇ ਧਰਤੀ ਦੇ ਵਾਸੀਓ, ਖੌਫ਼, ਭੋਹਰਾ ਤੇ ਫੰਦਾ ਤੁਹਾਡੇ ਉੱਤੇ ਹਨ!
18 Taki ka tho e pawlawk dawk kayawngnaw teh tangkom thung a bo awh han. Tangkom thung hoi bout katâcawtnaw teh tangkam dawk a kâman awh han. Kalvan longkhanaw paawng teh, talai dunaw hai a kâhuet han.
੧੮ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲ਼ੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਦੇ ਵਿੱਚ ਫਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।
19 Talaipui teh khoeroe a kâbawng toe. Talaipui teh khoeroe a tip teh a rawk toe. Talaipui teh khoeroe a kâhuet toe.
੧੯ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ।
20 Talaipui teh yamuhri patetlah dandan a rawp teh, loungkanghawi patetlah a kâhuet toe. A payonnae yon teh amae lathueng a ri poung dawkvah, a rawp han. Bout thaw thai mahoeh toe.
੨੦ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।
21 Hote hnin dawkvah, BAWIPA ni kalvan vah, ransabawinaw thoseh, talai van vah talai siangpahrangnaw thoseh, lawk a ceng han.
੨੧ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।
22 Ahnimanaw hah tangkom dawk hoi thongim ka bawt naw patetlah cungtalah kamkhueng sak vaiteh, thongim thung a paung han. Hnin moikapap a loum torei, ahnimanaw teh lawkceng lah ao awh han.
੨੨ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ।
23 Hathnukkhu thapa teh a minhmai mathout vaiteh, kanî hai yeirai a po han. Bangkongtetpawiteh, kalvan ransabawi ni Zion mon Jerusalem vah siangpahrang lah awm vaiteh, amae kacuenaw hmalah, a lentoe han.
੨੩ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ।