< Joshua 16 >
1 Joseph catounnaw ni cungpam a khoe awh teh a pang awh e râw talai ramri teh, Jordan palang teng, Jeriko kho kanîtholah Jeriko kho tui koehoi kahrawng lam lahoi Bethel mon pueng dawkvah a cei.
੧ਯੂਸੁਫ਼ ਦੀ ਸੰਤਾਨ ਦਾ ਹਿੱਸਾ ਇਸ ਤਰ੍ਹਾਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤਏਲ ਦੀ ਪਹਾੜੀ ਤੱਕ ਚੜ੍ਹਦਾ ਹੈ।
2 Bethel hoi Luz kho lah, Ataroth e Ark taminaw e khori totouh,
੨ਫਿਰ ਬੈਤਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਾਰੋਥ ਨੂੰ ਗਈ।
3 kanîloumlah, Japhlet kho lah, Bethhoron kho lah, Gezer kho lah a pha teh tuipui dawk a pout.
੩ਫਿਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ-ਹੋਰੋਨ ਦੀ ਹੱਦ ਅਤੇ ਗਜ਼ਰ ਤੱਕ ਉਤਰੀ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਸੀ।
4 Hottelah Joseph e ca Manasseh hoi Ephraim naw ni râw teh a coe awh.
੪ਉਸ ਤੋਂ ਬਾਅਦ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਇਫ਼ਰਾਈਮ ਨੇ ਆਪਣੀ ਇਹ ਮਿਲਖ਼ ਲੈ ਲਈ।
5 Ephraim ni imthung lahoi kaawm e talai ramri teh kanîtholah, Atarothaddar kho hoi Bethhoron koe lah,
੫ਇਫ਼ਰਾਈਮ ਦੀ ਅੰਸ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ। ਉਹਨਾਂ ਦੀ ਮਿਲਖ਼ ਦੀ ਹੱਦ ਚੜ੍ਹਦੇ ਪਾਸੇ ਅਟਾਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੱਕ ਸੀ।
6 atunglah tuipui teng, Mikmethath kho koe a tâco. Hahoi kanîtholah Taanathshiloh kho, kanîtholah a cei teh,
੬ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ-ਨਾਲ ਦੀ ਲੰਘੀ।
7 Janoah kho koe lah, Ataroth, Naarah, Jeriko lah a pha teh, Jordan palang dawk a pout.
੭ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਾਥ ਵੱਲ ਉਤਰੀ ਅਤੇ ਯਰੀਹੋ ਨੂੰ ਪਹੁੰਚ ਕੇ ਯਰਦਨ ਨੂੰ ਗਈ।
8 Tappuah kho hoi kanîloumlah a cei teh Kanah palang koe lah a cei teh, tuipui dawk a pout.
੮ਅਤੇ ਉਹ ਹੱਦ ਪੱਛਮ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ। ਇਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ।
9 Hetheteh Manasseh miphunnaw râw a coe awh e talai dawk Ephraim miphunnaw hanelah a khuen pouh e khonaw hoi Ephraim miphun imthung lahoi râw a coe awh e khonaw lah ao.
੯ਇਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ਼ ਵਿੱਚ ਵੱਖੋ-ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
10 Gezer kho dawk kaawm e kanaan naw hah pâlei laipalah ahnimouh teh sahnin totouh Ephraim miphunnaw hoi rei ao awh teh aphawng a cawng awh.
੧੦ਅਤੇ ਉਹਨਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਉਹ ਕਨਾਨੀ ਅੱਜ ਦੇ ਦਿਨ ਤੱਕ ਇਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਉਹ ਬਿਨ੍ਹਾਂ ਮਜ਼ਦੂਰੀ ਦੇ ਕੰਮ ਕਰਨ ਵਾਲੇ ਗੁਲਾਮ ਸਨ।