< 哥林多前书 14 >
1 把爱作为你最重要的目标! 但也要尽力获得属灵的恩赐,特别是说出神的信息的能力。
੧ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।
2 那些讲述方言之人,它们讲述的对象不是人,而是上帝。因为没有人能听得懂,它们讲述的是圣灵深处的奥秘。
੨ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।
3 但为上帝讲道之人却在成就人类,为他们提供鼓舞和安慰。
੩ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ।
4 说方言知识成就自己,传播上帝之道却是在成就教会。我希望你们都会说方言,但我更希望你们都能讲道。
੪ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ।
5 因为方言如果不翻译,就无法成就教会。相比之下,讲道之人更重要。
੫ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
6 兄弟姐妹们,如果我到你们那里时只说方言,而不是讲述启示、知识、预言或进行教导,那又能给你们带来什么益处?
੬ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?
7 很多没有生命的物品也能发出声音,比如箫或琴。但如果它们无法发出清晰的音调,你又怎知它们弹奏的是什么?
੭ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੰਜਲੀ ਭਾਵੇਂ ਰਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਵਜਾਇਆ ਜਾਂਦਾ ਹੈ?
8 同理,如果军号无法发出清晰的声音,谁又能做好战斗的准备呢?
੮ਜੇ ਤੁਰ੍ਹੀ ਬੇ ਠਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ?
9 你们的情况也是如此,如果口中说出无法听懂的语言,其他人又怎能理解你在说什么?你不过是向空气说话而已。
੯ਇਸੇ ਤਰ੍ਹਾਂ ਤੁਸੀਂ ਵੀ ਜੇ ਸਾਫ਼ ਗੱਲ ਆਪਣੀ ਜ਼ੁਬਾਨੀ ਨਾ ਬੋਲੋ ਤਾਂ ਜੋ ਬੋਲਿਆ ਜਾਂਦਾ ਹੈ ਕਿਵੇਂ ਸਮਝਿਆ ਜਾਂਦਾ ਹੈ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੋਗੇ।
੧੦ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪ੍ਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ।
11 如果我不理解这种语言,就无法理解讲述语言之人,他们也无法理解我。
੧੧ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ।
12 你们也是如此。如果你们期待获得圣灵的恩赐,就应当设法拥有更多可以成就教会的恩赐。
੧੨ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।
13 说方言之人应当祈求,让他的方言能够翻译出来。
੧੩ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।
14 我若用方言祷告,那么就是我的灵在祷告,对我的理解毫无用处。
੧੪ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ।
15 那么我该怎么办呢?我要以灵祷告,也要用心智祷告。我要以灵歌唱,也要以心智歌唱。
੧੫ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।
16 因为如果你只以灵赞美,普通人就无法知晓你在说什么,在你进行感恩祈祷后,也无法说“阿门。”
੧੬ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?
17 你可能进行了一次无以伦比的感恩祈祷,但对其他人却毫无帮助!
੧੭ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਜੇ ਨੂੰ ਕੁਝ ਲਾਭ ਨਹੀਂ ਹੁੰਦਾ।
੧੮ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ।
19 但在教会中,我宁愿用大家都理解的五句话去教导人,胜过用方言说出的千言万语。
੧੯ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।
20 兄弟姐妹们,不要像孩子一样思考。对于恶,你应该像婴儿般纯洁,但在思想上要成熟。
੨੦ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।
21 正如律法所记:“主说:我要借助说其他语言之人、借助外族人的嘴对我的子民讲话,但尽管如此,他们仍然不肯听我。”
੨੧ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।
22 说方言即是一个信号,并非讲给信徒,而是讲给那些不信之人。但讲述上帝预言之道恰好相反:这个信号讲述的对象并非那些不信之人,而是信主之人。
੨੨ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ।
23 如果整个教会聚在一起,大家都说方言,如果这时又不明就里或不信上帝之人走进来,难道不会觉得你们疯了吗!
੨੩ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?
24 如果大家都讲上帝之道,不相信上帝或不理解这一切的人走进来,就会被众人说服,承认自己的罪。
੨੪ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।
25 他心里的隐秘会显露出来,他会跪倒敬拜上帝,确认上帝真正在你们之中。
੨੫ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
26 兄弟姐妹们,你们应该怎么办呢?当你们聚集在一起,各司其职,比如唱歌、教导、预言、以方言表达和进行翻译,这样就能做好一切,成就和鼓励教会。
੨੬ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।
27 如果有人想说方言,那么只能有两个人这样做,或最多三人,并且要轮流说,还要有一个人翻译。
੨੭ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ।
28 如果没有人翻译,说方言之人就应该在教会中保持沉默,只对自己和上帝说好了。
੨੮ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।
29 同理,也要有两三个人讲述预言,让其他人思考他们所讲的一切。
੨੯ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ।
30 但如果聚会中有人获得特别的启示,之前发言之人就应该停下来,让那人讲述。
੩੦ਪਰ ਜੇ ਦੂਜੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ।
31 你们可以轮流讲述上帝之道,以便大家可以学习,可以获得勉励。
੩੧ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।
੩੨ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ।
੩੩ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ।
34 妇女在教会中应当保持沉默,不应发言。他们应该如律法所属,顺从这样的场合。
੩੪ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।
35 如果她们希望学习,可以在家中询问自己的丈夫,因为女性不适合在教会中发言。
੩੫ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ।
36 为什么?难道上帝之道由你而起?难道只有你才被赐予这道吗?
੩੬ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ?
37 如果你认为自己是先知或拥有圣灵的馈赠,就应该意识到我写给你们的字字句句,都是主的命令。
੩੭ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ।
੩੮ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।
39 所以我的兄弟姐妹们,要将讲述上帝之道作为你的目标,不要禁止以方言进行的表述。
੩੯ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।
੪੦ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।