< 约翰一书 1 >
1 这封信所讲述的,伊始之际便存在的生命之道,我们曾听见、曾亲眼所看见、曾仔细观察、曾亲手触摸。
੧ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
2 这生命已向我们显现;我们曾见过,也曾对其进行见证, 并且向你们讲述过那曾与父同在、曾向我们显化的永恒生命。 (aiōnios )
੨ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। (aiōnios )
3 现在,我们把所见所闻向你们讲述,让你们也可以与我们分享这友谊——这是与父、与父之子耶稣基督的友谊。
੩ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
4 我们之所以写这些事,是为了让我们的幸福更加完整。
੪ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।
5 上帝是光,在他那里完全没有黑暗。这就是我们从他那里获得的、现在向你们宣讲的信息。
੫ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।
6 如果我们说自己与他享有友谊,但却生活在黑暗里,那就是我们在说谎,并非在实行真理。
੬ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।
7 但如果我们生活在光中,就像他在光中,我们就彼此分享友谊,他儿子耶稣的血就会让我们洁净,脱离所有罪。
੭ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
8 如果我们说自己没有罪,那是自欺,就不是行真理。
੮ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।
9 但如果我们承认自己的罪,上帝是值得信任的、是正直良善的,必定原谅我们的罪,让我们洁净,让我们脱离所有不义。
੯ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
10 如果我们声称自己没有罪,就是把上帝当作说谎者,他的道就不会在我们之中。
੧੦ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।