< 歌罗西书 1 >
1 这封信函来自奉上帝旨意成为基督耶稣使徒的保罗以及提摩太兄弟,
੧ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ।
2 写给歌罗西的信徒以及相信基督的所有人。愿你们获得来自上帝我父的恩典与平安。
੨ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।
3 我们始终为你们感谢上帝,我主耶稣基督之父,为你祈祷。
੩ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ।
4 我们已听说你们对基督耶稣的信仰,以及你们对所有信徒的爱,
੪ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।
5 因为在天堂有希望在等着你们。你们已经在福音中听到这个信息,
੫ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।
6 这真理的信息传遍全世界,在广泛的传播中产生了效果。现在,它也传向了你们。自从你们听到它并意识到上帝恩典的本质后,它也对你们产生了同样的效果。
੬ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
7 我们亲爱的朋友和工友的以巴弗,他代表你们成为基督值得信赖的仆人,教授你们这一切。
੭ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।
੮ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ।
9 因此,我们从听到这些消息的那天起,就不停为你们祷告,祈求上帝让你们理解他对你们的要求,赋予你们一切属灵的智慧和悟性。
੯ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ
10 通过这种方式,你们可以正直良善的方式代表主,让主喜悦;结下所有善果,更深刻地了解上帝;
੧੦ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।
11 希望你们借由他的非凡力量,可以更加强大,凡事宽容忍耐;
੧੧ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।
12 希望你们幸福地向父祈祷,他让我们可以获得生活于光明之中上帝子民的传承。
੧੨ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।
13 他拯救我们脱离黑暗的统治,让我们迁入其爱子的王国。
੧੩ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।
੧੪ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।
15 这位爱子是那不可见上帝的可见之形。他早在万物之前即已存在,
੧੫ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ।
16 那天上地上的一切——可见和不可见、国王、统治者和掌权者,无不通过他而创造,为他而创造。
੧੬ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।
੧੭ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।
18 他是身体的头,这身体就是教会。他是源起,在死而复生之人中位居首位,因此超越一切。
੧੮ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
੧੯ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।
20 借由其子,将宇宙万物归于他身上,因为他通过在其十字架上所流的血成就了和平;他使地上和天上的每一个人都和好。。
੨੦ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।
21 你们从前也与上帝是陌路人,你们的行为就是与他为敌。
੨੧ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ।
22 但现在,上帝通过他死亡的人类身体与你们和解,把你们带到他身边,在哪里能够拥有圣洁、纯粹和无暇。
੨੨ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ।
23 但你们对他的信念,必须如磐石般持久,不动摇。不受动摇对福音希望。这福音你们已经听过,已传遍世界,这也是我保罗所做的工作。
੨੩ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।
24 现在能为你们受苦,我感觉欢喜。因为通过我身体所发生的一切,成为基督受难的一部分。基督是为其身体——也就是教会而持续受难。
੨੪ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
25 上帝给了我关于你们的指示,我按照这个指示服务于教会,将上帝之语完整呈现给你们。
੨੫ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ।
26 这是很多岁月、很多世代隐藏的奥秘,但现在已经向上帝子民显化。 (aiōn )
੨੬ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। (aiōn )
27 上帝希望他们知道这个光荣奥秘财富对万国的意义:生于你们身体中的基督就是这荣耀希望!
੨੭ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।
28 我们向所有人讲述他,用我们知道的最佳方法指导和教导他们,让上帝面前的每个人都因基督而彻底圆满。
੨੮ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।
29 这也是我竭尽全力工作的目的。通过上帝的力量,这力量也对我产生了强大的影响,我依赖这力量。
੨੯ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।