< 以弗所书 5 >
1 所以要模仿上帝的行为,因为你们是他深爱的孩子。
੧ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ।
2 要生活在爱中,就像基督爱你一样。他为我们将自己献给了上帝,正如芬芳的香水。
੨ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
3 你们应该远离任何不道德的性、下流或贪婪行径,因为上帝的子民不应该做这样的事情。
੩ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
4 下流的谈吐、愚蠢的喋喋不休和粗俗的笑话不适合你们——你们应该感谢上帝。
੪ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
5 你们知道,不道德、下流、贪婪或拜偶像的人,绝不可能会在基督和上帝的国度中获得任何继承。
੫ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।
6 不要让任何人用谎言来愚弄你们,因为正是因为这样的事情,上帝才会对悖逆的孩子进行审判。
੬ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
੭ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ।
8 你们曾经身处黑暗,但现在你们在主那里就是光。你们要像光的孩子一样生活
੮ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।
੯ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।
੧੦ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!
11 要与滋生于黑暗、毫无意义的事情撇清关系——要去揭露它们。
੧੧ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।
12 对于那些人私下所做的行径,即使是谈论它们也是一种羞辱。
੧੨ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।
13 当一切都暴露在光之中,一切就显而易见。光显现了一切。
੧੩ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।
14 这就是为什么有人说:“醒醒吧,你们这些睡着的人,从死亡中复生,基督会照耀你们。”
੧੪ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।
15 所以要小心你的生活方式,不要愚蠢,要变得明智;
੧੫ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
੧੬ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
੧੭ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
18 不要酗酒,酒会毁了你的生活,要让灵充满你们的身体。
੧੮ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
19 要彼此分享,通过《诗篇》、吟唱和圣歌,用歌曲和音乐向主表达你的感受。
੧੯ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
20 奉我们主耶稣基督之名,感谢上帝天父所带来的一切。
੨੦ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
21 如果其他人出于对基督的敬畏而让你去做一件事,每个人都应该欣然接受。
੨੧ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
22 妻子要服从丈夫让你做的事,如同这是来自主的吩咐。
੨੨ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।
23 丈夫是妻子的头,就像基督是教会的头。教会是他的身体,他是教会的拯救者。
੨੩ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।
24 就像教会遵循基督的吩咐,妻子也应该在所有事情上遵循丈夫的吩咐。
੨੪ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
25 丈夫应该爱自己的妻子,像基督爱教会并为教会舍弃自己的生命。
੨੫ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
੨੬ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
27 他让教会成为自己的教会,没有瑕疵、缺陷或任何类型的过错,保持圣洁无瑕。
੨੭ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
28 丈夫应该这样爱妻子,就像爱自己的身体一样。一个爱妻子的男人也是在爱自己——
੨੮ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।
29 因为没有人会恨自己的身体,而是要为身体提供营养并照料它,就像基督对待教会的方式,
੨੯ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
੩੦ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
31 “这就是为什么男人要离开父母,与妻子结合,两者合而为一。”
੩੧ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
32 这是一个深藏不露的真理,不过我所说的是基督和教会。
੩੨ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
33 然而,每个丈夫都应该像爱自己一样爱自己的妻子,妻子也应该尊重丈夫。
੩੩ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।