< 约翰福音 10 >

1 “告诉你们实话,如果一个人进羊圈没走门,而是用其他方式爬进去,那此人非贼即盗。
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
2 从门进去的才是羊群的牧羊人。
ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
3 看门人给他开门,羊能听到他的声音,他呼唤着每一只羊的名字,把它们带出来。
ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
4 他把自己的羊领出来以后,走在前面,羊跟着他,因为认得他的声音。
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
5 羊群决不跟随陌生人,因为不认得陌生人的声音,它们会从他们那里跑开。”
ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
6 对于耶稣所讲的这个比喻,大家并不理解它的含义。
ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।
7 于是耶稣解释道:“说实话,我就是羊的门。
ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
8 在我之前进入的人非贼即盗,羊也不听从他们的。
ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
9 我就是门,如果有人穿我而入,就必定得救,还可以来去自由,可以找到自己需要的食物。
ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
10 贼来了,但他的目的是偷窃、杀害和毁坏。我来了,是为了让你们获得生命,更完整丰饶的生命。
੧੦ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
11 我就是那善良的牧羊人,愿意为羊放弃自己的生命。
੧੧ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
12 拿着工钱照看羊群的,不是牧羊人,羊不是他自己的,一见狼来,他就会丢下羊逃跑,狼就能攻击羊群,把羊群驱散了。
੧੨ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
13 因为这人只是花钱雇来的工人,根本不在乎羊群。
੧੩ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
14 我就是那善良的牧羊人。我知道谁属于我,他们也认识我,
੧੪ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
15 就像天父认识我,我也认识天父一样。我愿意为羊放弃自己的生命。
੧੫ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
16 我还有其他的羊,但不在这个羊圈里,我必须把它们领来,它们将听到我的声音,聚成一群,只有一个牧羊人。
੧੬ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
17 天父爱我,因为我愿意舍弃生命,只为重获生命。
੧੭ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
18 没有人能夺走我的生命,我自己选择舍弃。我有权舍弃生命,也有权把它夺回,这是天父给我的命令。”
੧੮ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
19 听完这番话,犹太人再次分成了两派意见。
੧੯ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
20 很多人会说:“他是魔鬼附体,发疯了,为什么要听他的呢?”
੨੦ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
21 还有人说:“魔鬼附体之人不可能说出这样的话。魔鬼怎能让盲人重见光明?”
੨੧ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
22 在冬季的耶路撒冷,献殿节到了。
੨੨ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
23 耶稣走在圣殿的所罗门廊中。犹太人围着他,向他提问:
੨੩ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
24 “你还要让我们疑惑到什么时候?如果你是基督,就直接告诉我们吧!”
੨੪ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
25 耶稣对他们说:“我已经告诉你们了,你们却不相信。我以天父之名所显化的奇迹,已经证明了我是谁。
੨੫ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
26 只是你们不信,因为你们不是我的羊。
੨੬ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
27 我的羊能认出我的声音,我也认识他们,他们会追随我。
੨੭ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
28 我赐给他们永生,他们永不灭亡,没有人能把他们从我手里夺去。 (aiōn g165, aiōnios g166)
੨੮ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। (aiōn g165, aiōnios g166)
29 把他们赐给我的天父比任何人都伟大,也没有人能把他们从他手中夺去。
੨੯ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।
30 我与天父本为一体。”
੩੦ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
31 犹太人再次拿起石头要打他。
੩੧ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
32 耶稣对他们说:“我向你们展示从天父那里获得的善良行为,你们用石头砸我又是为何事?”
੩੨ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”
33 犹太人回答:“我们打你不是因为善事,而是因为你说了忤逆上帝之语;你不过凡人一个,竟敢自称上帝。”
੩੩ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
34 耶稣回答:“你们的律法上不是写着‘我说,你们是上帝’吗?
੩੪ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
35 他称那些人为‘上帝’,其实是上帝将道传授给他们,经文不能更改。
੩੫ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
36 天父特别选择了一人派到人间,你们却因为他说‘我是上帝之子’,就认为他忤逆上帝,这又是为什么?
੩੬ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
37 我若不做天父之事,那就不必信我。
੩੭ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।
38 如果我正在做天父之事,你们即使是不相信我,但也应该相信这些事,因为这就是我所行之事的证据。这会让你们知道和理解天父与我同在,我与天父同在。”
੩੮ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
39 他们又想要逮捕耶稣,但他却逃脱了。
੩੯ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।
40 耶稣穿过约旦河往回走,来到约翰开始施洗的地方,在这里住下。
੪੦ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।
41 许多人都来到他那里,说:“约翰没有显化任何神迹,但约翰关于这个人的描述都成真了。”
੪੧ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
42 很多人在那里相信了耶稣。
੪੨ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।

< 约翰福音 10 >