< 约翰福音 6 >

1 在这之后,耶稣离开这里,去往加利利海(又名提比里亚海)的另外一边。
ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।
2 由于目睹了他治愈病患的神迹,一大群人跟随他而行。
ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
3 耶稣走到山上,与门徒们坐在那里。
ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
4 此刻即将迎来犹太人的逾越节。
ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
5 耶稣环顾四周,看到大群人向他走来。于是他问腓力:“我们该到哪里买饼分给这些人?”
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”
6 耶稣这样说只是想看看腓力的反应,其实他早知道该怎样做。
ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
7 腓力回答:“就算花二百银币买饼,也不够给每人分一小块。”
ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
8 有个门徒是西门(彼得)的弟弟安得烈,他对耶稣说:
ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
9 “这里有个男孩,带着五块大麦饼和几条鱼。但这么多人,要怎么分才好呢?”
“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
10 耶稣说:“让大家坐下吧。”这里的地上长着很多草,众人全部坐下,其中大约有五千名男子。
੧੦ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
11 耶稣拿起饼,感谢上帝后开始分给席地而坐的人群,然后以同样的方式分鱼,让所有人都获得了足够的食物。
੧੧ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
12 大家吃饱了之后,耶稣对门徒说:“把剩下的零碎收拾起来,免得浪费。”
੧੨ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
13 门徒们开始收拾,五个大麦饼剩下的残渣,装满了十二个篮子。
੧੩ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
14 众人看见耶稣显化的神迹,就说:“这的确就是将要来到世上的先知。”
੧੪ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15 耶稣意识到群众想要推举他为王,于是便离开众人,独自退回山中。
੧੫ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
16 夜晚降临,他的门徒们下山到了海边,
੧੬ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
17 然后上了船准备渡海去往迦百农。天色已黑,但耶稣并未来到他们身边。
੧੭ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
18 忽然海上刮起狂风,巨浪翻滚。
੧੮ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19 门徒们摇桨前行了大概六公里,看到耶稣在海面上行走,朝着船的方向走来。这情景让他们十分害怕。
੧੯ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20 耶稣对他们说:“别怕!是我。”
੨੦ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21 他们立刻高兴起来,把他接上船,众人立刻抵达目的地的海滩。
੨੧ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
22 第二天,站在海另一边的人群看到只有一只小船停在那里,意识到耶稣并没有和门徒一同上船,门徒离开的时候,耶稣并未同行。
੨੨ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।
23 但就在主之前为众人分饼的地方,附近停着几只从提比里亚来的船。
੨੩ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
24 民众现在知道耶稣和门徒都不在那里,于是就上船去迦百农找耶稣。
੨੪ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।
25 他们在对岸找到了耶稣,就问他:“拉比,你什么时候到这里来的?”
੨੫ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”
26 耶稣回答:“告诉你实话,你们找我,不是因为看见了神迹,而是因为你们吃到了足够的饼。
੨੬ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
27 食物必会腐烂,不要为此忧心忡忡,要关心人子赐给你们的永恒食物,它会带来永续生命,因为他已获得天父的批准。” (aiōnios g166)
੨੭ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” (aiōnios g166)
28 众人问他:“那我们该做什么才算是遵从上帝旨意呢?”
੨੮ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
29 耶稣回答:“上帝想让你们做的,就是相信他派来之人。”
੨੯ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
30 众人又问:“为了让我们信你,你要为我们显化什么神迹呢?你能做什么?
੩੦ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
31 我们的祖先在荒野中吃过吗哪,正如经上所记:‘他把来自天堂的食物赐给他们。’”
੩੧ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”
32 耶稣回答道:“告诉你们实话,带给你们天堂食物之人并非摩西,而是我父,是他把真正的天堂食物赐给你们。
੩੨ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
33 因为上帝的食物就是来自那天堂、为世人赋予生命之人。”
੩੩ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34 众人说:“主啊,求你始终赐给我们这样的食物。”
੩੪ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”
35 耶稣说:“我就是生命的食物,到我这里来就不会再感到饥饿。信我之人,永远不会口渴。
੩੫ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
36 但就像我之前所说,你们虽然见了我,但还仍然不信我。
੩੬ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।
37 天父赐给我之人必会走向我,我决不拒绝任何一人。
੩੭ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
38 因为我从天国而降,并非来达成自己之愿,而是遵循派我前来之人的旨意。
੩੮ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
39 他赐予我的人,我一个也不丢失,在末日要将他们复活。这就是他的旨意。
੩੯ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
40 我父的旨意,就是让所有看到并相信人子之人实现永生,然后让我在末日之时鼓舞他们。” (aiōnios g166)
੪੦ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।” (aiōnios g166)
41 因为耶稣说“我就是来自天堂的食物”,犹太人对此深感不满,于是议论纷纷。
੪੧ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42 他们说:“这不是约瑟的儿子耶稣吗?我们认识他父母。现在他怎么能说‘我来自天堂’呢?”
੪੨ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
43 耶稣说:“不必再议论了。
੪੩ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
44 如果不是派我前来的天父吸引了众人,根本不会有人能到我这里,我会在末日之时鼓舞他们。
੪੪ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
45 先知书上记着:‘众人都必受上帝的教导。’聆听天父、遵其教诲的人,必会到我这里来。
੪੫ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
46 从未有任何人见过天父,只有来自上帝的那个人才见过。
੪੬ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
47 告诉你们实话,信上帝,得永生。 (aiōnios g166)
੪੭ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। (aiōnios g166)
48 我就是生命的食物,
੪੮ਮੈਂ ਹੀ ਜਿੰਦਗੀ ਦੀ ਰੋਟੀ ਹਾਂ।
49 你们的祖先在旷野吃过吗哪,但仍然会死去。
੪੯ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
50 但这是从天上而降的食物,吃下它就不会死。
੫੦ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
51 我就是来自天堂、赋予生命的食物,吃下这食物就能获得永生。这食物即我的身体,为了让世人获得生命而赐。” (aiōn g165)
੫੧ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।” (aiōn g165)
52 随后犹太人开始进行激烈的争论。他们不解的是:“这个人怎会把他的肉身给我们吃?”
੫੨ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
53 耶稣告诉他们:“说实话,除非吃人子的肉、喝人子的血,否则就无法获得真正的生命。
੫੩ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
54 食我肉、饮我血才能永生,我会在末日让他们复活。 (aiōnios g166)
੫੪ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। (aiōnios g166)
55 因为我的肉是真正的食物,我的血是真正的饮品。
੫੫ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
56 只有食我肉、饮我血之人,我才能与他们彼此同在。
੫੬ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
57 正如赐予生命的天父派我前来,我也因天父而活,食我肉身者即可因我而活。
੫੭ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।
58 这就是来自天堂的食物,你们祖先吃下吗哪后仍然死了,但吃下天堂的食物必会永生。” (aiōn g165)
੫੮ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” (aiōn g165)
59 这番话,就是耶稣在迦百农会堂中对众人的教导。
੫੯ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
60 他的很多门徒听完这番话后说:“这番话难以接受!谁会真正遵循它?”
੬੦ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61 耶稣看到门徒对这番话的不解,于是便问:“这话让你们感觉受到冒犯吗?
੬੧ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
62 如果你们能目睹人子升入他原本所在的地方,又怎样呢?
੬੨ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
63 是灵魂赋予人生命,绝非肉体。我对你们所说的就是灵,是生命!
੬੩ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
64 但你们中却有人不信。”(耶稣从最开始就知道谁不信他,谁会背叛他)。
੬੪ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।
65 耶稣补充道:“所以我要说的是,是他让这成为可能,否则没有人能到我这里来。”
੬੫ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
66 此后,他的门徒中有许多人都放弃了,不再追随于他。
੬੬ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।
67 于是耶稣对十二门徒说:“你们呢?你们也想离去吗?”
੬੭ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
68 西门(彼得)回答:“主啊,我们还能追随谁呢?你才是讲述永生之道的那个人。 (aiōnios g166)
੬੮ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। (aiōnios g166)
69 我们相信你,我们确信你就是上帝的圣者。”
੬੯ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
70 耶稣说:“我不是选出你们十二个人吗?但你们中间有一个是魔鬼。”
੭੦ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”
71 (耶稣所指为加略人西门的儿子犹大。虽然他是十二门徒之一,但后来背叛了耶稣。)
੭੧ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।

< 约翰福音 6 >