< 马太福音 22 >
੧ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ,
੨ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।
3 他派仆人去请受邀之人来参加婚筵。但他们不肯来。
੩ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।
4 他再派另一些仆人去,对他们说:‘告诉那些受邀之人,我已经预备好了筵席,宰杀了公牛和肥畜,一切都预备妥当。来参加婚筵吧!’
੪ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।
5 但那些人却不理会这番邀请,掉头走开,有的去耕田,有的去做买卖,
੫ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,
੬ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ।
੭ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।
8 然后对仆人说:‘婚筵已经预备好了,只是受邀之人不配来此。
੮ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ।
9 你们去大路口站着,邀请所有遇见之人来参加婚筵。’
੯ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ।
10 那些仆人走到街上,把所有遇见之人,无论好坏,都招聚而来,很快婚筵就满座了。
੧੦ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।
11 王进来与赴筵之人见面,发现一人没有穿着婚筵的礼服,
੧੧ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।
12 于是王就对他说:‘朋友,你没有婚筵礼服,怎能进入这里?’那人无话可说。
੧੨ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।
13 于是王对侍从说:‘把他的手脚都绑起来,丢到黑暗中,在那里必有哀哭切齿。’
੧੩ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
੧੪ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ।
15 法利赛人离开了,聚在一起商量,怎样通过耶稣所说的话来陷害他。
੧੫ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ।
16 他们派了自己的门徒和希律党的门徒一同去问耶稣:“老师,我们知道你为人诚实,你所传授上帝之道皆为真理。你不允许任何人影响你,不在乎头衔或地位。
੧੬ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।
17 那么请说说你的看法:纳税给凯撒,可不可以?”
੧੭ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?
18 耶稣看出他们的恶意,就说:“虚伪的人,为什么试探我?
੧੮ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?
19 把纳税的钱币给我看看。”他们拿了一个银币递给耶稣。
੧੯ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ।
20 耶稣问他们:“这上面是谁的头像,谁的名号?”
੨੦ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?
21 他们回答:“这是凯撒。” 他就对他们说:“凯撒的就应当归于凯撒,上帝的就应当归于上帝。”
੨੧ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
੨੨ਅਤੇ ਉਹ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।
23 撒都该人从来不相信复活。那天晚些时候,他们前来问耶稣:
੨੩ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ
24 “老师,摩西说如果一个已婚男人死了,没有儿女,他的弟弟就应该娶他的妻子,为哥哥留后。
੨੪ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।
25 以前我们这里有兄弟七人,老大结了婚,没有孩子就死了,留下妻子给他的弟弟。嫁给老二后,老二死了,嫁给老三,老三死了,
੨੫ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ।
੨੬ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ।
੨੭ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ।
28 那么复活的时候,她会是这七兄弟中哪人的妻子呢?因为他们都娶过她。”
੨੮ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ?
29 耶稣回答:“你们错在不明白圣经,也不知道上帝的能力。
੨੯ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।
30 复活之后,人们不娶也不嫁,就像天堂的天使一样。
੩੦ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।
੩੧ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ
32 ‘我是亚伯拉罕的上帝,以撒的上帝,雅各的上帝’,上帝并非死人之上帝,而是活人之上帝。”
੩੨ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।
੩੩ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।
34 听说耶稣让撒都该人无言以对,一群法利赛人便跑来提出更多问题。
੩੪ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।
੩੫ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ
੩੬ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ?
37 耶稣回答:“‘你要全心、全性、全意爱你的主,你的上帝。’
੩੭ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।
੩੮ਵੱਡਾ ਅਤੇ ਪਹਿਲਾ ਹੁਕਮ ਇਹੋ ਹੈ।
੩੯ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
40 全部律法和先知之书,均以这两条诫命为根据。”
੪੦ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
੪੧ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ
42 “你们对基督的看法如何?他是谁的子孙?”他们回答:“大卫的子孙。”
੪੨ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।
43 耶稣又问:“但受到感召后的大卫为何称他为主?他说
੪੩ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ
44 ‘主对我主说:你坐在我的右边,待我击败你所有敌人。’
੪੪ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।
45 大卫既然称他为主,他怎么又是大卫的子孙呢?”
੪੫ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ?
੪੬ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।