< 马太福音 8 >

1 耶稣走下山,许多人跟随而行。
ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।
2 有一个麻风病人前来跪拜,说:“主啊!如果你愿意,请治愈我。”
ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
3 耶稣伸出手触碰他,说:“我愿意,你治愈了!”那人的麻风病立刻治好了。
ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
4 耶稣对他说:“不可告诉别人,去让祭司看你的样子,然后照着摩西所要求的献上供物,作为向大家展示的证明。”
ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
5 耶稣进入迦百农后,一名百夫长前来恳求帮助。
ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,
6 他说:“主啊!我的仆人瘫痪了,躺在家里非常痛苦。”
ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ।
7 耶稣回答:“我去医治他。”
ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।
8 百夫长说:“主啊,让你来到我的舍下实在不敢当。只要你说一句话,我的仆人就能好了。
ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
9 我本人是当权者的手下,也有士兵听我的指挥;我对这个说‘过去!’他就会过去;我对另一个说‘过来!’他就会过来;我对仆人说‘做这个!’他就遵命。”
ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।
10 耶稣听了这番话很惊讶。他对跟随的人说:“说实话,我在以色列从未见过如此有信心之人。
੧੦ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
11 我告诉你们,必有许多人从东方和西方赶来,与亚伯拉罕、以撒和雅各在天国里共同进餐。
੧੧ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
12 但王国的继承人将被扔入彻底的黑暗,在那里哭泣和咬紧牙关。”
੧੨ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।
13 然后耶稣对百夫长说:“回去吧!因为你信将要发生之事,所以你所求之事必会发生。”话音落地,他的仆人便痊愈了。
੧੩ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
14 耶稣来到彼得家里,看见他的岳母躺在床上正在发烧。
੧੪ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
15 耶稣摸她的手,高烧便退去,她立刻起来为耶稣煮食。
੧੫ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
16 夜幕降临,有人带了许多魔鬼附体之人来见耶稣,他只用一句话就命令恶灵退去,医好了所有患病之人。
੧੬ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
17 这便应验了以赛亚先知所说:“他治愈我们的疾病,让我们于病患中解脱。”
੧੭ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
18 耶稣看见许多人围着他,便指示他们到对岸去。
੧੮ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
19 一位宗教老师前来对他说:“老师,你无论往何处去,我都将跟从于你!”
੧੯ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
20 耶稣对他说:“狐狸有自己的洞穴,天空飞鸟有自己的窝,但人子却无处栖身。”
੨੦ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
21 另一个门徒对耶稣说:“主啊!请先准我回去安葬我父。”
੨੧ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
22 耶稣回道:“跟我来!让亡者去埋葬亡者。”
੨੨ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।
23 耶稣登上船,门徒们跟随他上船。
੨੩ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।
24 忽然海上刮起狂风,浪涛几乎淹没整船,但耶稣却安然睡着。
੨੪ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।
25 门徒们走来把他唤醒,说:“主啊!救救我们!我们要被淹死了!”
੨੫ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!
26 耶稣问他们:“。你们为什么这么害怕? 为什么这么不信任?” 然后他起身命令风浪停止,一切变得完全平静,
੨੬ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
27 门徒们惊奇不已,说:“这到底是什么人,连狂风和海浪也听从于他?”
੨੭ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
28 耶稣来到对岸,这里是加大拉人的地区,这时遇见两名魔鬼附身之人从墓里出来,向他走来。他们如此凶险,没有人敢走那条路。
੨੮ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।
29 魔鬼附身之人喊叫:“上帝之子,你想拿我们怎么样?是我们时候未到,你就来这里折磨我们吗?”
੨੯ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?
30 远处有一大群猪正在进食。
੩੦ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।
31 魔鬼祈求耶稣说:“如果你要赶我们从人体出来,就让我们附身猪群吧。”
੩੧ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।
32 耶稣对他们说:“去吧!”魔鬼便离开人身,附身猪群。那群猪沿着陡峭山崖跑下去,掉在海里淹死了。
੩੨ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
33 猪倌跑到了城里,把鬼附身之人的遭遇和所有发生的事情,都告诉了城里人。
੩੩ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।
34 全城居民都来到郊外去见耶稣。找到他之后,便求他离开这个地区。
੩੪ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।

< 马太福音 8 >