< 启示录 17 >

1 拿着七个碗的七位天使中,有一位来跟我说:“来这儿,我要把那坐在众水旁边恶名淫妇要受的审判告诉你。
ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!
2 地上的众王都曾与她行淫,住在地上的人也因喝她淫乱的酒而醉。”
ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।
3 我在灵被天使带到荒野,看见一个妇人骑着鲜红色野兽,这野兽身上覆盖着亵渎的名字,有七头十角。
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
4 那妇人身穿紫色和朱红色衣服,佩戴金子、宝石和珍珠的珠宝,手里拿着金杯,盛满可憎的物品和她淫乱的污秽。
ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।
5 她额上写着一个名号:“奥秘,大巴比伦,地上淫妇和可憎物之母。”
ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
6 我又看见那妇人喝圣徒的血,还喝下耶稣见证人的血,喝醉了。看到她,我感到彻头彻尾的惊奇。
ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।
7 天使问我:“你为什么感到震惊?我要把这妇人的奥秘,以及她所骑七头十角兽的奥秘,都告诉你。
ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।
8 你看见的那个野兽,过去曾是从深渊上来,现在不是如此,但未来还将如此,然后就会走向灭亡。住在世上的人,凡是其名字在创世以来没有记在生命册上,在看见过去曾出现、现今不再出现、但将来还要出现的野兽,都会感到惊奇。 (Abyssos g12)
ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ। (Abyssos g12)
9 这里需要一个有理解力的头脑。七头就是那妇人所坐的七座小山,
ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ। ਇਹ ਸੱਤ ਸਿਰ ਸੱਤ ਟਿੱਲੇ ਹਨ ਜਿੱਥੇ ਔਰਤ ਉਹਨਾਂ ਉੱਤੇ ਬੈਠੀ ਹੋਈ ਹੈ।
10 也就是那七位王:五位已经倒下,一位还在,另一位还没有来到——这位即将到来的,统治也会很短。
੧੦ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ।
11 那曾经在、但如今不在的野兽,就是第八位王,是那七位中的一位,也会被彻底摧毁。
੧੧ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ ।
12 你看见的那十角就是十个尚未开始统治的王。他们会获得与兽一起作为王统治的权力,持续一小时。
੧੨ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।
13 他们有着共同的目标:把自己的力量和权力交给那野兽。
੧੩ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।
14 他们要跟羊羔作战,羊羔一定会战胜他们,因为他是万主之主,万王之王。已呼叫和选择了他的追随者,他们相信他”
੧੪ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
15 天使对我解释:“你所看见那淫妇坐着的水源,就是各种民族、人群、国家和方言的人。
੧੫ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ।
16 你看见那十角和野兽会恨这淫妇,会对夺走她的一切,让她赤裸,又要吃她的肉,用火把她烧掉。
੧੬ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।
17 因为上帝把他想要做的事放在他们的脑海里,有一个商定的目的:那就是把自己的国家献给野兽,让上帝的话变成现实。
੧੭ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।
18 你看见的那妇人,就是统治地上众王的那座伟大城市。”
੧੮ਅਤੇ ਉਹ ਔਰਤ ਜੋ ਤੂੰ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।

< 启示录 17 >