< 启示录 22 +
1 天使展示了生命水的河流,清澈透明,从上帝和羔羊的宝座流出来,
੧ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।
2 就在城市主街的中央。河的两边是生命树,每月结果,共结十二次,树叶可以医治列国。
੨ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।
3 不再有任何咒诅。城里有上帝和羊羔的宝座,他的仆人都膜拜他。
੩ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।
੪ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ।
5 不再有黑夜了,他们不再需要灯之光或太阳之光了,因为主上帝要光照他们,他们要作王,直到永远。 (aiōn )
੫ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। (aiōn )
6 天使对我说:“这些话可信且真实。那将其灵给了众先知的主上帝,派来他的天使,把快发生的事,指示他的仆人。”
੬ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।
7 “我马上到来!遵守这书上预言之人都会获得祝福!”
੭ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!
8 我是约翰,听到并看到这一切。当我听到和看到他们时,就俯伏在天使面前膜拜他,因为他向我展示了这一切。
੮ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।
9 他对我说:“千万别这样!我和你、以及你的兄弟和众先知、以及那些遵守这书上文字的人,都是仆人。你应当膜拜上帝。”
੯ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!
10 他又对我说:“不要封住这书上的预言,因为时间将至。
੧੦ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!
11 那些不做正确事情之人,让他们保持那样。那些不纯洁的人,让他们保持那样。那些做正确事情之人,让他们保持那样。那些圣洁的人,让他们保持那样。”
੧੧ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।
12 “我马上到来!根据每个人的行为,将我的赏赐带给他们。
੧੨ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।
13 我是阿尔法和欧米茄,我是最初也是最后,是开始也是结束。
੧੩ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
14 那些洗净自己长袍之人获得了祝福!他们可以有权到生命树那里,也可以从门走进城里。
੧੪ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।
15 城外的就是狗,行巫术的,淫乱的,杀人的,拜神像的,以及一切爱编造谎言的人。
੧੫ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।
16 我耶稣,派我的天使给你们这个见证,与众教会分享。我也是大卫的根和后裔,我是明亮的晨星。”
੧੬ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
17 圣灵和新娘说:“来吧!”听见的人也要说:“来吧!”口渴的人,来吧!愿意的人, 都可免费接受这生命的水!
੧੭ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।
18 我郑重地向所有听到这本预言书的人宣布,如果有在其中添加了什么,上帝就会把这本书中描述的灾难,添加在他们身上。
੧੮ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ।
19 如果有人删减这书的预言,上帝必从这书中的生命树和圣城中,删去他那一部分。
੧੯ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।
20 确认这些事的那个人说:“是的,我马上到来!”阿门!来吧,主耶稣。
੨੦ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ!
੨੧ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।