< 罗马书 10 >

1 我的兄弟姐妹们,我内心的渴望、我对上帝的祷告,就是要拯救以色列人!
ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ।
2 我可以证明他们对上帝的热情奉献,但这并未基于真正了解他。
ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।
3 他们不理解上帝如何让我们变得良善正直,他们试图靠自己变得良善正直,不肯接受上帝让人类良善正直的方式。
ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।
4 基督就是律法的执行,相信基督即为正义。
ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।
5 摩西写道:“凡遵守律法的行善之人,都会活着去。”
ਮੂਸਾ ਲਿਖਦਾ ਹੈ, ਕਿ ਜਿਹੜਾ ਮਨੁੱਖ ਉਸ ਬਿਵਸਥਾ ਅਨੁਸਾਰ ਧਾਰਮਿਕਤਾ ਨੂੰ ਪੂਰਾ ਕਰਦਾ ਹੈ, ਉਹ ਉਸੇ ਧਾਰਮਿਕਤਾ ਨਾਲ ਜੀਉਂਦਾ ਰਹੇਗਾ।
6 但源于信的正义行事态度却会这样说:“不要问‘谁会上天堂?’(请求将基督带到人间),”
ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?
7 或“谁要到死人的地方去?”(请求让基督死而复生)。 (Abyssos g12)
ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ? (Abyssos g12)
8 经文其实已经说了:“上帝之道与你非常近,它就是你口中所云、心中所想。”事实上,这道就是源自我们所展示的信任。
ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ।
9 如果你宣布接受耶稣为主,并且在内心确信上帝让耶稣死而复生,你就会获得救赎。
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
10 你对上帝的信任成就你的正义和善良,你宣布接受上帝将会拯救你。
੧੦ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
11 正如经文所说,“信他之人不会失望。”
੧੧ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।
12 犹太人和希腊人本无区别。因为这唯一的主是每个人的主,只要向他请求,他必慷慨赐予。
੧੨ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।
13 因为“呼唤主之名的人必得救。”
੧੩ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
14 但人们怎么能呼唤他们并不相信之人?怎么能相信从未听说之人?除非被告知,怎么能听到?
੧੪ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?
15 除非被派遣,否则怎么能走出去告诉其他人?正如经文所说:“带来福音之人才会真正受到欢迎!”
੧੫ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
16 但并不是每个人接受这福音。正如以赛亚所问:“主啊,从我们这里听到福音之人,谁会相信?”
੧੬ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
17 信任上帝源于聆听——聆听基督之道。
੧੭ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
18 他们并不是没有听到。恰恰相反:“全世界都已听到传播上帝之道的声音,他们的讯息传遍了整个世界。”
੧੮ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।
19 所以我的问题是,“难道以色列不知道吗?”首先摩西说:“我会让你们嫉妒,嫉妒那些并非子民之人,我会让你们愤怒,因那些并不知情的外族人而愤怒!”
੧੯ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।
20 以赛亚甚至以更强烈的态度说到:“那些未寻找我的人,找到了我,那些未请求我的人,我向其显示。”
੨੦ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।
21 上帝对以色列人说:“我始终都向那些悖逆顽固之人伸出双手。”
੨੧ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।

< 罗马书 10 >