< 列王紀上 18 >

1 [預告旱災結束]過了許多時日,到了第三年,有上主的話傳於厄里亞說:「你去見阿哈布,我要在這地上降雨。」
ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।
2 厄里亞就去見阿哈布;那時,撒瑪黎雅正遭受嚴重的饑荒。
ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖ਼ਤ ਕਾਲ ਸੀ।
3 阿哈布將自己的家宰敖巴狄雅召來,─敖巴狄雅原是一位很敬畏上主的人。
ਇਸ ਤੋਂ ਬਾਅਦ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ। ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ।
4 當依則貝耳殺害上主的先知時,他曾收留一百個先知,每五十人分藏在一個洞裏,私下供給他們飲食。─
ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
5 阿哈布對敖巴狄雅說:「我們要走遍這地,到所有的水泉和小河那裏去,或許能找到一些青草,使騾馬生存,免得喪失許多牲畜。」
ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।
6 他們於是分地巡行;阿哈布獨自走了一條路,敖巴狄雅也獨自走了另一條路。敖巴狄雅遇厄里亞
ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ।
7 敖巴狄雅走路時,厄里亞恰巧遇見了他;敖巴狄雅認得他,便俯伏在地說:「你不就是我主厄里亞嗎﹖」
ਜਦ ਓਬਦਿਆਹ ਰਾਹ ਵਿੱਚ ਸੀ ਤਾਂ ਵੇਖੋ ਏਲੀਯਾਹ ਉਸ ਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਪਹਿਚਾਣਿਆ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ, ਮੇਰਾ ਸੁਆਮੀ ਏਲੀਯਾਹ ਤੂੰ ਹੀ ਹੈਂ?
8 厄里亞回答說:「是,你去告訴你的主人說:厄里亞在這裏。」
ਉਸ ਨੇ ਆਖਿਆ, ਮੈਂ ਹੀ ਹਾਂ। ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ।
9 敖巴狄雅說:「我犯了什麼罪﹖你竟要將你的僕人交於阿哈布手中,讓他殺死我﹖
ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ।
10 我指著永生的上主,你的天主起誓:沒有一個民族,沒有一個國家,我的主上不派人去尋找你的;如果人們說:厄里亞不在我們這裏;他一定要叫那個國家和那個民族起誓說:實在他們沒有找到你。
੧੦ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ।
11 現在你說:你去告訴你的主人說:厄里亞在這裏。
੧੧ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ।
12 我一離開你,上主的神把你帶到我所不知道的地方去;我若去告訴阿哈布,而他找不到你,啟不要殺死我﹖你的僕人自幼也是個敬畏上主得人啊!
੧੨ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈਅ ਮੰਨਦਾ ਰਿਹਾ।
13 難道我主沒有聽說過:當依則耳殘殺上主的先知時,我所作的事﹖我曾隱藏一百個上主的先知,每五十人分藏在一個洞裏,由我供給他們飲食。
੧੩ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
14 現在你說:你去告訴你的主人,厄里亞在這裏,他一定要殺我! 」
੧੪ਹੁਣ ਤੂੰ ਕਹਿੰਦਾ ਹੈਂ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।
15 厄里亞說:「我指著我所服侍的萬軍的永生上主起誓:今天我一定要叫阿哈布看見我。」阿哈布和厄里亞見面
੧੫ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ।
16 敖巴狄雅於是前去會見阿哈布,告訴他這消息,阿哈布就去迎接厄里亞。
੧੬ਸੋ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਖ਼ਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ।
17 阿哈布一見厄里亞,就對他說:「叫以色列遭難的人,不就是你嗎﹖」
੧੭ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ?
18 厄里亞答說:「不是我叫以色列遭難,而是你和你的父家,因為你們拋棄了上主的誡命,歸順了巴耳邪神。
੧੮ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ।
19 現在,你派人去召集全以色列人,同受依則貝耳供養的那四百五十個巴耳的先知,【及那四百個阿舍辣的先知,】上加爾默耳山,到我跟前來。」
੧੯ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।
20 阿哈布便派人召集了所有的以色列子民,聚集了那些先知,一起到了加爾默耳山上。厄里亞與假先知比試
੨੦ਇਸ ਤੋਂ ਬਾਅਦ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਉਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।
21 厄里亞走向全體民眾面前說:「你們搖擺不定,模稜兩可,要到幾時呢﹖如果上主是天主,你們就應該隨從上主;如果巴耳是天主,就該隨從巴耳。」人民一句話也不回答。
੨੧ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।
22 厄里亞對人民說:「上主的先知指剩下我一個人了,巴耳的先知卻有四百五十人。
੨੨ਤਾਂ ਏਲੀਯਾਹ ਨੇ ਲੋਕਾਂ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਸਾਢੇ ਚਾਰ ਸੌ ਮਨੁੱਖ ਹਨ।
23 請給我們牽兩隻公牛犢來;他們可任選一隻,剖分成塊,放在木柴上,不要點火;我也照樣預備另一隻,放在木柴上,也不點火。
੨੩ਉਹ ਸਾਨੂੰ ਦੋ ਬਲ਼ਦ ਦੇਣ ਅਤੇ ਉਹ ਆਪਣੇ ਲਈ ਇੱਕ ਬਲ਼ਦ ਚੁਣ ਲੈਣ ਅਤੇ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲ਼ਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ।
24 你們呼求你們神的名字,我也呼求上主的名字:那降火顯示應允的神,就是真神。」民眾回答說:「你這話說得很好! 」
੨੪ਤਾਂ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਚੰਗੀ ਹੈ।
25 厄里亞對巴耳的先知們說:「因為你們人數眾多,你們應該先挑選一隻牛犢,準備好,然後呼求你們神的名字,只是不要點火。」
੨੫ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।
26 他們即將人給他們的公牛犢牽來,預備好,從早晨直到中午呼求巴耳的名字說:「巴耳,應允我們罷! 」但是沒有聲音,也沒有答應的。他們就在自己所築的祭壇旁,跪下又起來,跳個不停。
੨੬ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।
27 到了中午,厄里亞嘲弄他們說:「你們再高聲喊叫,因為他是神,或者他正在沉思冥想,或者它暫時隱退,或者正在外旅行,或者他正在睡覺,必須把他叫醒。」
੨੭ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
28 他們遂更高聲喊叫,照他們的習慣,用刀用槍割傷自己,直到全身流出血來。
੨੮ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ।
29 過了中午,他們仍繼續狂喊亂叫,直到晚祭的時候,但仍然沒有聲音,也沒有答應的,也沒有理會。
੨੯ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।
30 厄里亞對全你人民說:「你們到我這裏來。」全體人民便都到他那裏去;厄里亞立即重修了已經坍塌了的上主的祭壇;
੩੦ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ।
31 依照雅各伯子孫的支派數目,取了十二塊石頭,─這雅各伯就是上主曾對他說過:「你的名字要叫以色列。」─
੩੧ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।
32 用這些石頭,為上主的名築成一座祭壇,在祭壇四周作了一個水溝,可容二「色阿」穀種。
੩੨ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ।
33 把木柴放好,將牛犢剖分成塊,放在木柴上,
੩੩ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ।
34 然後吩咐說:「盛滿四桶水,倒在全燔祭和木柴上! 」他們就這樣做了。他又吩咐說:「再倒一次! 」他們就再倒了一次;他再吩咐說:「倒第三次! 」他們就倒了第三次;
੩੪ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ।
35 水沿祭壇四周奔流,溝裏滿了水。
੩੫ਉਹ ਪਾਣੀ ਜਗਵੇਦੀ ਦੇ ਚੁਫ਼ੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ।
36 到了要奉獻晚祭的時候,厄里亞先知走近前來說:「上主,亞巴郎、依撒格和以色列的天主,求你今天使人知道:你是以色列的天主,我是你的僕人,是奉你的命作這一切事。
੩੬ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
37 上主,求你應允我,應允我! 使這人民知道你上主,是真天主,是你叫他們心回意轉。」
੩੭ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ।
38 於是上主的火降下,焚盡了全燔祭、柴木、石頭和塵土,也燒乾了溝中的水。
੩੮ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ।
39 全體人民見了,都俯伏在地說:「雅威是天主,雅威是天主!」
੩੯ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
40 厄里亞對民眾說:「你們捉住巴耳的先知,不要讓他們走脫一個! 」民眾立即捉住他們。厄里亞帶他們下到克雄小河旁,在那裏將他們全部殺掉。天降大雨
੪੦ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।
41 厄里亞對阿哈布說:「你上去吃喝罷! 因為已聽到大雨的怒號聲。」
੪੧ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ।
42 阿哈布就上去吃喝,厄里亞卻上了加爾默耳山頂,跪伏在地,將臉放在兩膝之間。
੪੨ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ।
43 以後,對自己的僕人說:「你上去,朝海那邊觀看! 」僕人就上去觀看,說:「什麼也沒有。」厄里亞說:「你來回觀看七次! 」他就去了七次。
੪੩ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ।
44 第七次僕人說:「看,有一片雲彩,小得像手掌那麼大,從海上升起來了。」厄里亞說:「你上去告訴阿哈布說:快套車下去,免得被雨阻止! 」
੪੪ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ।
45 轉瞬之間,天空因風雲變為昏黑,落下大雨;阿哈布上車去了依次勒耳。
੪੫ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਏਲ ਨੂੰ ਗਿਆ।
46 上主的手臨於厄里亞身上,他就束上腰,跑在阿哈布前頭,直到依次勒耳的城門口。
੪੬ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ।

< 列王紀上 18 >