< 傳道書 1 >

1 達味之子耶路撒冷的君王「訓道者」的語錄:
ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
2 虛而又虛,訓道者說:虛而又虛,萬事皆虛。
ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
3 人在太陽下辛勤勞作,為人究有何益﹖
ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
4 一代過去,一代又來,大地仍然常在。
ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
5 太陽升起,太陽落下,匆匆趕回原處,從新再升。
ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
6 風吹向南,又轉向北,旋轉不息,循環周行。
ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
7 江河流入大海,大海總不滿溢;江河仍向所往之處,川流不息。
ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
8 萬事皆辛勞,無人能盡言:眼看,看不夠;耳聽,聽不飽。
ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
9 往昔所有的,將來會再有;昔日所行的,將來會再行;太陽之下決無新事。
ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
10 若有人指著某事說:「看,這是新事。」豈不知在我們以前早就有過。
੧੦ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
11 只是對往者,沒有人去追憶;同樣,對來者,也不會為後輩所記念。
੧੧ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
12 我訓道者,曾在耶路撒冷作過以色列的君王。
੧੨ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
13 我曾專心用智慧考查研究過天下所發生的一切;--這實在是天主賜與人類的一項艱辛的工作。
੧੩ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
14 我觀察了在太陽下所發生的一切:看,都是空虛,都是追風。
੧੪ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
15 彎曲的,不能使之正直,虧缺的,實在不可勝數。
੧੫ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
16 我心裏自語說:「看,我獲得了又大又多的智慧,勝過了所有在我以前住在耶路撒冷的人,我的心獲得了許多智慧和學問。」
੧੬ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
17 我再專心研究智慧和學問,愚昧和狂妄,我纔發覺:連這項工作也是追風。
੧੭ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
18 因為,智慧愈多,煩惱愈多;學問越廣,憂慮越深。
੧੮ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।

< 傳道書 1 >